ਮੁੰਬਈ – ਦੇਸ਼ ’ਚ ਅਸ਼ਾਂਤੀ ਫੈਲਾਉਣ ਲਈ ਹਿੰਦੂ ਨੇਤਾਵਾਂ ਅਤੇ ਪੱਤਰਕਾਰਾਂ ਦੀ ਹੱਤਿਆ ਦੀ ਸਾਜਿਸ਼ ਰਚਣ ਦੇ ਮਾਮਲੇ ਵਿਚ ਮਹਾਰਾਸ਼ਟਰ ਦੇ ਨਾਂਦੇੜ ਤੋਂ 2012 ’ਚ ਗ੍ਰਿਫਤਾਰ ਕੀਤੇ ਗਏ 3 ਵਿਅਕਤੀਆਂ ਮੁਹੰਮਦ ਅਕਰਮ, ਮੁਹੰਮਦ ਮੁਜੱਮਿਲ ਅਤੇ ਮੁਹੰਮਦ ਸਾਦਿਕ ਨੂੰ ਇੱਥੇ ਸਥਿਤ ਵਿਸ਼ੇਸ਼ ਐੱਨ. ਆਈ. ਏ. ਅਦਾਲਤ ਨੇ ਮੰਗਲਵਾਰ ਨੂੰ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ। ਵਿਸ਼ੇਸ਼ ਜੱਜ ਡੀ. ਈ. ਕੋਠਲੀਕਰ ਨੇ 2 ਹੋਰ ਦੋਸ਼ੀਆਂ ਨੂੰ ਸਬੂਤਾਂ ਦੀ ਘਾਟ ’ਚ ਬਰੀ ਕਰ ਦਿੱਤਾ।
ਇਹ ਵੀ ਪੜ੍ਹੋ- ਵੱਡਾ ਫੈਸਲਾ: ਆਂਧਰਾ ਪ੍ਰਦੇਸ਼ ਦੇ ਸਾਰੇ ਅੰਡਰ-ਗ੍ਰੈਜੂਏਟ ਡਿਗਰੀ ਕਾਲਜਾਂ 'ਚ ਅੰਗਰੇਜ਼ੀ ਮਾਧਿਅਮ ਹੋਇਆ ਲਾਜ਼ਮੀ
ਮਹਾਰਾਸ਼ਟਰ ਦੇ ਅੱਤਵਾਦ ਰੋਕੂ ਦਸਤੇ (ਏ. ਟੀ. ਐੱਸ.) ਨੇ 2012 ’ਚ ਨਾਂਦੇੜ ਤੋਂ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਬਾਅਦ ’ਚ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਨੇ ਮਾਮਲੇ ਦੀ ਜਾਂਚ ਆਪਣੇ ਹੱਥ ’ਚ ਲੈ ਲਈ ਸੀ। ਐੱਨ. ਆਈ. ਏ. ਮੁਤਾਬਕ ਅਕਰਮ ਰੋਜ਼ਗਾਰ ਦੇ ਬਹਾਨੇ ਸਾਊਦੀ ਅਰਬ ਗਿਆ ਸੀ ਅਤੇ ਉੱਥੇ ਰਹਿਣ ਦੌਰਾਨ ਉਹ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਵੱਖ-ਵੱਖ ਲੋਕਾਂ ਦੇ ਸੰਪਰਕ ’ਚ ਆਇਆ ਸੀ। ਸਾਊਦੀ ਅਰਬ ਦੀ ਰਾਜਧਾਨੀ ਰਿਆਦ ’ਚ ਅਕਰਮ ਨੇ ਆਪਣੇ ਆਕਾਵਾਂ ਨਾਲ ਮਿਲ ਕੇ ਨਾਂਦੇੜ, ਹੈਦਰਾਬਾਦ ਅਤੇ ਬੇਂਗਲੁਰੂ ਸਥਿਤ ਭਾਰਤ ਦੇ ਵੱਖ-ਵੱਖ ਹਿੱਸਿਆਂ ’ਚ ਜਾਣੇ-ਪਛਾਣੇ ਹਿੰਦੂ ਨੇਤਾਵਾਂ, ਪੱਤਰਕਾਰਾਂ ਅਤੇ ਪੁਲਸ ਅਧਿਕਾਰੀਆਂ ਦੀ ਹੱਤਿਆ ਕਰਨ ਦੀ ਸਾਜ਼ਿਸ਼ ਰਚੀ ਸੀ। ਇਸ ਤੋਂ ਪਹਿਲਾਂ ਕਿ ਦੋਸ਼ੀ ਆਪਣੀ ਸਾਜ਼ਿਸ਼ ਨੂੰ ਅੰਜ਼ਾਮ ਦਿੰਦੇ, ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਦੇਸ਼ ਦੀ ਨੀਂਹ ਬੇਹੱਦ ਮਜ਼ਬੂਤ, ਕਾਲਜ ਵਿਦਿਆਰਥੀਆਂ ਦੇ ਪ੍ਰਦਰਸ਼ਨ ਨਾਲ ਹਿੱਲਣ ਵਾਲੀ ਨਹੀਂ: ਹਾਈ ਕੋਰਟ
NEXT STORY