ਠਾਣੇ : ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਘਰ ਵਿਚੋਂ ਦੋ ਸਕੀਆਂ ਨਾਬਾਲਗ ਭੈਣਾਂ ਅਤੇ 13 ਸਾਲਾ ਭਤੀਜੀ ਆਪਣੇ ਘਰੋਂ ਅਚਾਨਕ ਲਾਪਤਾ ਹੋ ਗਈ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਬੁੱਧਵਾਰ ਨੂੰ ਦਿੱਤੀ। ਇਸ ਗੱਲ ਦਾ ਪਤਾ ਲੱਗਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹੋਸ਼ ਉੱਡ ਗਏ। ਇਸ ਘਟਨਾ ਦੀ ਸੂਚਨਾ ਪਰਿਵਾਰ ਵਲੋਂ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਸ ਨੇ ਲਾਪਤਾ ਕੁੜੀਆਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ! ਹੋਲੀ 'ਤੇ ਔਰਤਾਂ ਨੂੰ ਮਿਲੇਗਾ ਮੁਫ਼ਤ ਗੈਸ ਸਿਲੰਡਰ, ਦਿੱਲੀ ਸਰਕਾਰ ਦਾ ਵੱਡਾ ਐਲਾਨ
ਖੜਕਪਾੜਾ ਪੁਲਸ ਸਟੇਸ਼ਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਦੋਵੇਂ ਭੈਣਾਂ, ਜਿਨ੍ਹਾਂ ਦੀ ਉਮਰ 13 ਅਤੇ 14 ਸਾਲ ਹੈ ਅਤੇ ਉਨ੍ਹਾਂ ਦੀ ਰਿਸ਼ਤੇਦਾਰ, ਇੱਕ 13 ਸਾਲ ਦੀ ਕੁੜੀ ਕਲਿਆਣ ਦੇ ਬਾੜਵੇ ਪਿੰਡ ਦੀਆਂ ਰਹਿਣ ਵਾਲੀਆਂ ਹਨ। ਉਹ ਸੋਮਵਾਰ ਸਵੇਰੇ ਲਗਭਗ 5:30 ਵਜੇ ਤੋਂ ਲਾਪਤਾ ਹਨ। ਅਧਿਕਾਰੀ ਨੇ ਕਿਹਾ ਕਿ ਜਦੋਂ ਪਰਿਵਾਰ ਨੂੰ ਕਾਫ਼ੀ ਭਾਲ ਕਰਨ ਦੇ ਬਾਵਜੂਦ ਕੁੜੀਆਂ ਨਹੀਂ ਮਿਲੀਆਂ, ਤਾਂ ਉਨ੍ਹਾਂ ਨੇ ਪੁਲਸ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਕਿਹਾ ਕਿ ਇੱਕ ਸੂਚਨਾ ਦੇ ਆਧਾਰ 'ਤੇ ਕੁੜੀਆਂ ਦਾ ਪਤਾ ਲਗਾਉਣ ਲਈ ਇੱਕ ਪੁਲਸ ਟੀਮ ਲਖਨਊ ਭੇਜੀ ਗਈ ਹੈ। ਪੁਲਸ ਨੇ ਭਾਰਤੀ ਦੰਡ ਸੰਹਿਤਾ ਦੀ ਧਾਰਾ 137 (ਅਗਵਾ) ਦੇ ਤਹਿਤ ਮਾਮਲਾ ਦਰਜ ਕਰ ਦਿੱਤਾ ਅਤੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਟੋਲ ਪਲਾਜ਼ਿਆਂ 'ਤੇ ਰੁਕਣ ਦਾ ਝੰਜਟ ਖ਼ਤਮ! ਇਸ ਸੂਬੇ 'ਚ ਹੁਣ ਚੱਲਦੀਆਂ ਗੱਡੀਆਂ ਦਾ ਕੱਟਿਆ ਜਾਵੇਗਾ ਟੈਕਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਆਂਡਾ ਕਰੀ ਬਣਾਉਣ ਨੂੰ ਲੈ ਕੇ ਹੋਈ ਬਹਿਸ, ਪਤਨੀ ਨੇ ਦੰਦਾਂ ਨਾਲ ਵੱਢੀ ਪਤੀ ਦੀ ਜੀਭ
NEXT STORY