ਨੈਸ਼ਨਲ ਡੈਸਕ : ਸੰਭਲ ਜ਼ਿਲ੍ਹੇ ਦੇ ਗੁਨੌਰ ਇਲਾਕੇ 'ਚ ਇੱਕ ਟਰੱਕ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ। ਪੁਲਸ ਸੂਤਰਾਂ ਨੇ ਮੰਗਲਵਾਰ ਨੂੰ ਦੱਸਿਆ ਕਿ 8 ਤੇ 9 ਸਤੰਬਰ ਦੀ ਰਾਤ ਨੂੰ ਲਗਭਗ 1.30 ਵਜੇ ਗੁਨੌਰ ਕੋਤਵਾਲੀ ਇਲਾਕੇ ਦੇ ਜੁਲੇਪੁਰਾ ਪਿੰਡ ਨੇੜੇ ਇੱਕ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਦੋਪਹੀਆ ਵਾਹਨ ਸਵਾਰ ਰੇਹਾਨ (18), ਅਰਮਾਨ (16) ਅਤੇ ਹਸਨੈਨ (16) ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਨੇੜਲੇ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਮੋਟਰਸਾਈਕਲ ਸਵਾਰ ਤਿੰਨੇ ਮੁੰਡੇ ਇੱਕ ਹੋਟਲ 'ਚ ਕੰਮ ਕਰਨ ਤੋਂ ਬਾਅਦ ਘਰ ਵਾਪਸ ਆ ਰਹੇ ਸਨ। ਉਨ੍ਹਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ ; ਕਈ ਦੇਸ਼ਾਂ 'ਚ ਠੱਪ ਹੋਇਆ ਇੰਟਰਨੈੱਟ, ਟੁੱਟ ਗਈ ਫਾਈਬਰ ਆਪਟਿਕ ਕੇਬਲ
NEXT STORY