ਊਨਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਕੈਲੁਆ ਪਿੰਡ 'ਚ ਇਕ ਝੌਂਪੜੀ 'ਚ ਲੱਗੀ ਅੱਗ 'ਚ ਝੁਲਸ ਕੇ 2 ਬੱਚਿਆਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਘਟਨਾ ਐਤਵਾਰ ਦੇਰ ਰਾਤ ਕਰੀਬ 12.30 ਵਜੇ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕਾਂ 'ਚ ਸੁਮਿਤਰਾ ਦੇਵੀ (25) ਅਤੇ ਉਸ ਦਾ 9 ਮਹੀਨੇ ਦਾ ਪੁੱਤ ਅੰਕਿਤ ਸ਼ਾਮਲ ਹੈ। ਇਸ ਤੋਂ ਇਲਾਵਾ ਘਟਨਾ 'ਚ ਨੈਨਾ ਨਾਮੀ 5 ਸਾਲ ਦੀ ਬੱਚੀ ਦੀ ਵੀ ਮੌਤ ਹੋਈ ਹੈ। ਤਿੰਨੋਂ ਮੂਲ ਰੂਪ ਨਾਲ ਉੱਤਰ ਪ੍ਰਦੇਸ਼ ਦੇ ਵਾਸੀ ਸਨ।
ਇਹ ਵੀ ਪੜ੍ਹੋ : 11 ਸਾਲ ਦੇ ਬੱਚੇ ਨੇ ਯੂ-ਟਿਊਬ 'ਤੇ ਦੇਖਿਆ ਮੌਤ ਦਾ ਸੌਖਾ ਤਰੀਕਾ, ਫਿਰ ਰੀਲ ਦੇਖ ਲੈ ਲਿਆ ਫਾਹਾ
ਰਾਜ ਐਮਰਜੈਂਸੀ ਸੰਚਾਲਨ ਕੇਂਦਰ ਅਨੁਸਾਰ ਸੁਮਿਤਰਾ ਦੇਵੀ ਦਾ ਪਤੀ ਵਿਜੇ ਸ਼ੰਕਰ ਘਟਨਾ 'ਚ ਗੰਭੀਰ ਰੂਪ ਨਾਲ ਝੁਲਸ ਗਿਆ, ਉਸ ਨੂੰ ਇਲਾਜ ਲਈ ਪੀ.ਜੀ.ਆਈ. ਚੰਡੀਗੜ੍ਹ ਲਿਜਾਇਆ ਗਿਆ ਹੈ। ਅੱਗ ਲੱਗਣ ਦਾ ਕਾਰਨ ਅਜੇ ਪਤਾ ਨਹੀਂ ਲੱਗਾ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਅੱਗ ਲੱਗਣ ਦੀ ਇਕ ਹੋਰ ਘਟਨਾ 'ਚ ਹਮੀਰਪੁਰ ਜ਼ਿਲ੍ਹੇ ਦੇ ਚਕਮੋਹ ਪਿੰਡ 'ਚ ਤਿੰਨ ਮਕਾਨ ਸੜ ਕੇ ਸੁਆਹ ਹੋ ਗਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਨੇ ਜਲੰਧਰ ਦੇ ਆਰਮੀ ਹਸਪਤਾਲ 'ਚ ਲਿਆ ਆਖ਼ਰੀ ਸਾਹ, 8 ਸਾਲਾਂ ਤੋਂ ਕੋਮਾ 'ਚ ਸਨ
NEXT STORY