ਗਾਜ਼ੀਆਬਾਦ — ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਦੇ ਕਰਾਸਿੰਗ ਰਿਪਬਲਿਕ ਥਾਣਾ ਖੇਤਰ 'ਚ ਦਿੱਲੀ ਮੇਰਠ ਐਕਸਪ੍ਰੈੱਸਵੇਅ 'ਤੇ ਸ਼ਨੀਵਾਰ ਨੂੰ ਇਕ ਸੜਕ ਹਾਦਸੇ 'ਚ ਦੋ ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਸਹਾਇਕ ਪੁਲਸ ਕਮਿਸ਼ਨਰ ਜ਼ਿਆਉਦੀਨ ਅਹਿਮਦ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਇੱਕ ਵਾਹਨ ਅਮਰੋਹਾ ਜ਼ਿਲ੍ਹੇ ਤੋਂ ਦਿੱਲੀ ਦੀ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਵੱਲ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਅਮਰੋਹਾ ਜ਼ਿਲ੍ਹੇ ਦੇ 11 ਵਿਦਿਆਰਥੀ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਵਿੱਚ 6ਵੀਂ ਜਮਾਤ ਦੀ ਦਾਖ਼ਲਾ ਪ੍ਰੀਖਿਆ ਦੇਣ ਲਈ ਜਾ ਰਹੇ ਸਨ ਜਦੋਂ ਉਨ੍ਹਾਂ ਦੀ ਕਾਰ ਐਕਸਪ੍ਰੈਸਵੇਅ ’ਤੇ ਖੜ੍ਹੇ ਟਰੱਕ ਨਾਲ ਟਕਰਾ ਗਈ ਅਤੇ ਦੂਜੇ ਟਰੱਕ ਨੇ ਗੱਡੀ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਗੱਡੀ ਦੇ ਡਰਾਈਵਰ ਅਨਸ (24) ਨੂੰ ਹਸਪਤਾਲ 'ਚ ਮ੍ਰਿਤਕ ਐਲਾਨ ਦਿੱਤਾ ਗਿਆ, ਜਦਕਿ ਦੋ ਲੜਕਿਆਂ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- BJP ਨੇ ਗੁਰਦਾਸਪੁਰ ਤੋਂ ਅਦਾਕਾਰ ਸੰਨੀ ਦਿਓਲ ਨੂੰ ਨਹੀਂ ਦਿੱਤੀ ਟਿਕਟ, ਜਾਣੋ ਵਜ੍ਹਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੁਨੀਤਾ ਕੇਜਰੀਵਾਲ ਨੂੰ ਮਿਲੀ ਹੇਮੰਤ ਸੋਰੇਨ ਦੀ ਪਤਨੀ, ਕੀ ਝਾਰਖੰਡ ਤੇ ਦਿੱਲੀ ਦੀ ਰਾਜਨੀਤੀ 'ਚ ਹੋਵੇਗਾ ਵੱਡਾ ਬਦਲਾਅ
NEXT STORY