ਜੈਪੁਰ — ਜੈਪੁਰ 'ਚ ਗਾਂਧੀਨਗਰ ਰੇਲਵੇ ਸਟੇਸ਼ਨ ਨੇੜੇ ਇਕ ਨਿਰਮਾਣ ਅਧੀਨ ਮਕਾਨ 'ਚ ਅੱਗ ਲੱਗ ਗਈ। ਇਸ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਉਥੇ ਹੀ ਤਿੰਨ ਹੋਰ ਜ਼ਖਮੀਆਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਹ ਅੱਗ ਪੋਸਟ ਆਫਿਸ ਦੇ ਸਾਹਮਣੇ ਮਕਾਨ 'ਚ ਲੱਗੀ। ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਤੁਰੰਤ ਅੱਗ 'ਤੇ ਕਾਬੂ ਪਾਇਆ।
ਮਿਲੀ ਜਾਣਕਾਰੀ ਮੁਤਾਬਕ 3 ਹੋਰ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਮਾਰੇ ਗਏ ਸਾਰੇ ਮਜ਼ਦੂਰ ਹਨ। ਮੌਤ ਦਾ ਕਾਰਨ ਜ਼ਹਰੀਲੀ ਗੈਸ ਦਾ ਫੈਲ ਜਾਣਾ ਦੱਸਿਆ ਜਾ ਰਿਹਾ ਹੈ। ਲਾਸ਼ਾਂ ਨੂੰ ਪੁਲਸ ਨੇ ਕਬਜ਼ੇ 'ਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਹਾਦਸੇ 'ਚ ਜਿਨ੍ਹਾਂ ਮਜ਼ਦੂਰਾਂ ਦੀ ਮੌਤ ਹੋਈ ਹੈ ਉਨ੍ਹਾਂ ਦੇ ਨਾਂ ਜਨਤਕ ਨਹੀਂ ਕੀਤੇ ਗਏ ਹਨ।

ਮੰਦੀ ਦੀ ਮਾਰ ਲਾਚਾਰ ਬਾਜ਼ਾਰ, 2020-21 ਵਿਚ ਵੀ ਟਰੱਕਾਂ ਦੀ ਮੰਗ ਰਹਿ ਸਕਦੀ ਹੈ ਕਮਜ਼ੋਰ
NEXT STORY