ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਤੋਂ ਐਤਵਾਰ ਨੂੰ ਨਸ਼ੀਲੇ ਪਦਾਰਥ ਦੇ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ 7.8 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਬੁਲਾਰੇ ਨੇ ਦੱਸਿਆ ਕਿ ਰਾਜਮਨ ਸਿੰਘ ਉਰਫ਼ ਰਮਨ, ਰੰਜੀਤ ਸਿੰਘ ਅਤੇ ਰਾਮ ਕੁਮਾਰ ਇਕ ਕਾਰ 'ਤੇ ਆ ਰਹੇ ਸਨ, ਉਦੋਂ ਜੰਮੂ-ਪਠਾਨਕੋਟ ਹਾਈਵੇਅ 'ਤੇ ਘਗਵਾਲ ਨੇੜੇ ਤਪਯਾਲ 'ਚ ਉਨ੍ਹਾਂ ਦੇ ਵਾਹਨ ਨੂੰ ਰੋਕ ਲਿਆ ਗਿਆ ਅਤੇ ਤਲਾਸ਼ੀ ਲਈ ਗਈ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀਆਂ ਖ਼ਿਲਾਫ਼ ਨਾਰਕੋਟਿਕ ਡਰੱਗ ਅਤੇ ਮਨੋਵਿਗਿਆਨਕ ਪਦਾਰਥ (ਐੱਨ.ਡੀ.ਪੀ.ਐੱਸ.) ਐਕਟ ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਐੱਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਭੈ ਚੌਟਾਲਾ ਦਾ ਦਾਅਵਾ, ਹਰਿਆਣਾ 'ਚ ਨਹੀਂ ਬਣੇਗੀ ਕਾਂਗਰਸ ਜਾਂ ਭਾਜਪਾ ਦੀ ਸਰਕਾਰ
NEXT STORY