ਸ਼ਿਮਲਾ-ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕਿਹਾ ਹੈ ਕਿ ਸੂਬਾ ਸਰਕਾਰ ਕੋਰੋਨਾ ਮਹਾਮਾਰੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠ ਰਹੀ ਹੈ ਅਤੇ ਇਸ ਦੀ ਰੋਕਥਾਮ ਲਈ ਤਿੰਨ ਪੱਧਰੀ ਰਣਨੀਤੀ ਅਪਣਾਈ ਹੈ। ਇਸ ਦੇ ਤਹਿਤ ਕੋਰੋਨਾ ਲੱਛਣ ਪ੍ਰਗਟ ਹੋਣ ਵਾਲੇ ਲੋਕਾਂ ਲਈ 1300 ਬਿਸਤਰੇ ਦੀ ਸਮਰਥਾ ਵਾਲੇ 24 ਕੋਰੋਨਾ ਕੇਅਰ ਸੈਂਟਰ, ਮੱਧਮ ਲੱਛਣਾਂ ਵਾਲਿਆਂ ਲਈ 500 ਬਿਸਤਰ ਦੇ 11 ਕੇਂਦਰ ਅਤੇ ਗੰਭੀਰ ਲੱਛਣਾਂ ਵਾਲੇ ਮਰੀਜ਼ਾਂ ਲਈ 700 ਬਿਸਤਰਿਆਂ ਦੀ ਸਮਰਥਾ ਵਾਲੇ 4 ਹਸਪਤਾਲ ਬਣਾਏ ਗਏ ਹਨ।
ਉਨ੍ਹਾਂ ਨੇ ਦੱਸਿਆ ਹੈ ਕਿ ਸਰਕਾਰ ਸਮੂਹਿਕ ਜਾਂਚ ਦੇ ਬਾਰੇ ਵੀ ਸੋਚ ਰਿਹਾ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਸੂਬੇ 'ਚ 115 ਵੈਂਟੀਲੇਟਰ, 25000 ਪੀ.ਪੀ.ਈ ਕਿੱਟਾਂ ਅਤੇ 20000 ਐੱਨ 95 ਮਾਸਕ ਉਪਲੱਬਧ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਐਮਰਜੰਸੀ ਸਥਿਤੀ ਲਈ ਸੂਬੇ ਨੂੰ 60 ਹੋਰ ਵੈਟੀਲੇਟਰਜ਼ ਉਪਲੱਬਧ ਕਰਵਾਉਣ ਦੀ ਬੇਨਤੀ ਕੀਤੀ ਹੈ। ਇਸ ਤੋਂ ਇਲਾਵਾ 17 ਮਈ ਤੋਂ ਸੂਬੇ 'ਚ ਬੱਸਾਂ ਚਲਾਉਣ 'ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਹੈ ਕਿ ਸੂਬੇ ਦੇ ਸਿਹਤ ਕਰਮਚਾਰੀ ਕੋਰੋਨਾ ਇਲਾਜ 'ਚ ਆਪਣੀ ਬਿਹਤਰੀਨ ਸੇਵਾਵਾਂ ਦੇ ਰਹੇ ਹਨ, ਜਿਸ ਕਾਰਨ 65 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 38 ਲੋਕ ਠੀਕ ਹੋ ਚੁੱਕੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੂੰ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਸਹੀ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਲਗਭਗ 1 ਲੱਖ ਲੋਕ ਪਹਿਲਾਂ ਹੀ ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਸੂਬੇ 'ਚ ਪਹੁੰਚ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ 'ਚ ਹਜ਼ਾਰਾਂ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਇਸ ਸਬੰਧੀ ਸਾਵਧਾਨੀ ਵਰਤ ਰਹੀ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਸਾਰੇ ਲੋਕ ਦੀ ਪੂਰੀ ਤਰ੍ਹਾਂ ਨਾਲ ਜਾਂਚ ਕੀਤੀ ਜਾ ਸਕਦੀ ਹੈ।
ਆਰਥਿਕ ਐਲਾਨਾਂ 'ਤੇ ਬੋਲੇ ਪੀ.ਐਮ. ਮੋਦੀ- MSMEs ਨੂੰ ਮਿਲੇਗੀ ਮਜ਼ਬੂਤੀ
NEXT STORY