ਸਿਹੋਰ — ਮੱਧ ਪ੍ਰਦੇਸ਼ ਦੇ ਸਿਹੋਰ ਜ਼ਿਲੇ 'ਚ ਸੋਮਵਾਰ ਨੂੰ ਇਕ ਨਿਰਮਾਣ ਅਧੀਨ ਪੁਲੀ ਦੀ ਕੰਧ ਡਿੱਗਣ ਨਾਲ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖਮੀ ਹੋ ਗਿਆ। ਪੁਲਸ ਦੇ ਉਪ ਮੰਡਲ ਅਧਿਕਾਰੀ (ਐਸ.ਡੀ.ਓ.ਪੀ.) ਸ਼ਸ਼ਾਂਕ ਗੁਰਜਰ ਨੇ ਦੱਸਿਆ ਕਿ ਇਹ ਘਟਨਾ ਦੁਪਹਿਰ ਵੇਲੇ ਸਿਆਘਨ ਅਤੇ ਮੰਗਰੋਲ ਪਿੰਡਾਂ ਦੇ ਵਿਚਕਾਰ ਇੱਕ ਪੁਲੀ 'ਤੇ ਵਾਪਰੀ।
ਉਨ੍ਹਾਂ ਕਿਹਾ, "ਸਾਨੂੰ ਸੂਚਨਾ ਮਿਲੀ ਸੀ ਕਿ ਹਾਦਸੇ ਵਿੱਚ ਚਾਰ ਮਜ਼ਦੂਰ ਫਸ ਗਏ ਹਨ। ਕਰਨ ਗੌੜ, ਰਾਮਕ੍ਰਿਸ਼ਨ ਗੌੜ ਅਤੇ ਭਗਵਾਨਲਾਲ ਗੌੜ ਦੀ ਮੌਤ ਹੋ ਗਈ, ਜਦੋਂ ਕਿ ਇੱਕ ਜ਼ਖ਼ਮੀ ਮਜ਼ਦੂਰ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।" ਐੱਸ.ਡੀ.ਓ.ਪੀ. ਮੁਤਾਬਕ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਤੀ ਦੀ ਮੌਤ ਤੋਂ ਬਾਅਦ ਪਤਨੀ ਨੇ ਕਰ'ਤੀ ਸਪਰਮ ਪ੍ਰਿਜ਼ਰਵ ਕਰਨ ਦੀ ਮੰਗ, ਮਾਮਲਾ ਜਾਣ ਕੇ ਰਹਿ ਜਾਓਗੇ ਹੈਰਾਨ
NEXT STORY