ਮੁਰਾਦਾਬਾਦ (ਉੱਤਰ ਪ੍ਰਦੇਸ਼): ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ 'ਚ ਬੀਤੀ ਦੇਰ ਰਾਤ ਇੱਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਬਾਈਕ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਬਾਈਕ ਸਵਾਰ ਤਿੰਨ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ।
ਪੁਲਸ ਸੂਤਰਾਂ ਅਨੁਸਾਰ, ਮੰਗਲਵਾਰ ਦੇਰ ਰਾਤ ਤਿੰਨ ਦੋਸਤ ਇੱਕੋ ਬਾਈਕ 'ਤੇ ਸਵਾਰ ਹੋ ਕੇ ਠਾਕੁਰਦੁਆਰਾ ਤੋਂ ਆਪਣੇ ਪਿੰਡ ਦਲਪਤਪੁਰ ਜਾ ਰਹੇ ਸਨ। ਇਸੇ ਦੌਰਾਨ ਠਾਕੁਰਦੁਆਰਾ ਥਾਣਾ ਖੇਤਰ ਦੇ ਅਧੀਨ ਇੱਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਤਿੰਨੋਂ ਨੌਜਵਾਨ ਉਛਲ ਕੇ ਸੜਕ ਕਿਨਾਰੇ ਖੱਡ 'ਚ ਜਾ ਡਿੱਗੇ ਤੇ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮ੍ਰਿਤਕਾਂ ਦੀ ਪਛਾਣ ਮੁਕੇਸ਼ (40), ਓਮਕਾਰ (25) ਅਤੇ ਰਾਕੇਸ਼ (22) ਵਜੋਂ ਹੋਈ ਹੈ, ਜੋ ਮੁਰਾਦਾਬਾਦ ਦੇ ਠਾਕੁਰਦੁਆਰਾ ਥਾਣਾ ਖੇਤਰ ਦੇ ਪਿੰਡ ਦਲਪਤਪੁਰ ਦੇ ਰਹਿਣ ਵਾਲੇ ਸਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਠਾਕੁਰਦੁਆਰਾ ਥਾਣਾ ਇੰਚਾਰਜ ਪੁਲਸ ਫੋਰਸ ਸਮੇਤ ਮੌਕੇ 'ਤੇ ਪਹੁੰਚੇ। ਪੁਲਸ ਨੇ ਤਿੰਨਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਵੱਲੋਂ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਕਦੋਂ ਵੱਢ ਲੈਣ, ਕੋਈ ਨਹੀਂ ਜਾਣਦਾ', ਆਵਾਰਾ ਕੁੱਤਿਆਂ ਵਿਰੁੱਧ ਸੁਪਰੀਮ ਕੋਰਟ ਦੀ ਸਖ਼ਤ ਕਾਰਵਾਈ
NEXT STORY