ਨੈਸ਼ਨਲ ਡੈਸਕ : ਬਿਹਾਰ ਦੇ ਸੀਵਾਨ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਸ਼ੁੱਕਰਵਾਰ ਨੂੰ ਬਾਜ਼ਾਰ ਦੇ ਵਿਚਕਾਰ ਤਿੰਨ ਨੌਜਵਾਨਾਂ ਨੂੰ ਤਲਵਾਰਾਂ ਨਾਲ ਵੱਢ ਕੇ ਕਤਲ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਇਹ ਵੀ ਪੜ੍ਹੋ...ਬੇਕਾਬੂ ਹੋ ਕੇ ਪਲਟੀ ਬੱਚਿਆਂ ਨਾਲ ਭਰੀ ਸਕੂਲ ਬੱਸ, ਪੈ ਗਿਆ ਚੀਕ-ਚਿਹਾੜਾ ; 8 ਸਾਲਾ ਮਾਸੂਮ ਦੀ ਮੌਤ
ਜਾਣਕਾਰੀ ਅਨੁਸਾਰ ਇਹ ਘਟਨਾ ਸ਼ੁੱਕਰਵਾਰ ਸ਼ਾਮ ਨੂੰ ਜ਼ਿਲ੍ਹੇ ਦੇ ਭਗਵਾਨਪੁਰਹਾਟ ਥਾਣਾ ਖੇਤਰ 'ਚ ਵਾਪਰੀ। ਪੁਲਸ ਸੂਤਰਾਂ ਨੇ ਇੱਥੇ ਦੱਸਿਆ ਕਿ ਦੋ ਸਕਾਰਪੀਓ ਅਤੇ 20 ਤੋਂ ਵੱਧ ਬਾਈਕਾਂ 'ਤੇ ਸਵਾਰ ਮੁਲਜ਼ਮਾਂ ਨੇ ਮਾਲਮਾਲੀਆ ਚੌਕ 'ਚ ਹਮਲਾ ਕੀਤਾ। ਇਸ ਤੋਂ ਬਾਅਦ ਅਪਰਾਧੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਤਿੰਨ ਲੋਕਾਂ 'ਤੇ ਹਮਲਾ ਕਰ ਕੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ। ਇਸ ਦੇ ਨਾਲ ਹੀ ਦੋ ਲੋਕਾਂ ਦੀ ਹਾਲਤ ਨਾਜ਼ੁਕ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅਪੂਰਨ ਸਥਿਤੀ ਬਣੀ ਹੋਈ ਹੈ।
ਇਹ ਵੀ ਪੜ੍ਹੋ...ਗੂਗਲ ਮੈਪ ਨੇ ਦਿਖਾਇਆ 'ਮੌਤ ਦਾ ਰਸਤਾ' ! ਪੁਲ ਪਾਰ ਕਰਦੇ ਸਮੇਂ ਨਹਿਰ 'ਚ ਜਾ ਪਈ ਕਾਰ, ਫਿਰ...
ਮ੍ਰਿਤਕਾਂ ਦੀ ਪਛਾਣ ਰੋਹਿਤ ਕੁਮਾਰ, ਮੁੰਨਾ ਸਿੰਘ ਤੇ ਕਨ੍ਹਈਆ ਸਿੰਘ ਵਜੋਂ ਹੋਈ ਹੈ, ਜੋ ਕਿ ਕੌਡੀਆਟੋਲੀ ਪਿੰਡ ਦੇ ਵਸਨੀਕ ਹਨ। ਸੂਤਰਾਂ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਸੁਪਰਡੈਂਟ ਮਨੋਜ ਕੁਮਾਰ ਤਿਵਾੜੀ ਅਤੇ ਸੀਨੀਅਰ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
AI ਨੇ ਉਜਾੜੀ ਕੁੜੀ ਦੀ ਜ਼ਿੰਦਗੀ, ਗੈਂਗਰੇਪ ਮਗਰੋਂ ਜੋ ਕੀਤਾ, ਸੁਣ ਕੰਬ ਜਾਵੇਗੀ ਰੂਹ
NEXT STORY