ਨਵੀਂ ਦਿੱਲੀ (ਭਾਸ਼ਾ)- ਕਿਸਾਨ ਜਥੇਬੰਦੀਆਂ ਨੇ ਟਿਕਰੀ ਬਾਰਡਰ ’ਤੇ ਸਥਿਤ ਵਿਖਾਵੇ ਵਾਲੀ ਥਾਂ ’ਤੇ ਦਿੱਲੀ ਪੁਲਸ ਦੇ ਚਿਤਾਵਨੀ ਵਾਲੇ ਪੋਸਟਰਾਂ ’ਤੇ ਇਤਰਾਜ਼ ਜ਼ਾਹਰ ਕੀਤਾ ਹੈ। ਦਿੱਲੀ ਪੁਲਸ ਨੇ ਇੱਥੇ ਕੁਝ ਪੋਸਟਰ ਲਾਏ ਹਨ, ਜਿਨ੍ਹਾਂ ਵਿਚ ਕਿਸਾਨਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਨ੍ਹਾਂ ਨੂੰ ਇਹ ਇਲਾਕਾ ਖ਼ਾਲੀ ਕਰਨਾ ਪਵੇਗਾ। ਇਹ ਪੋਸਟਰ ਗੈਰ-ਜ਼ਰੂਰੀ ਹਨ, ਕਿਉਂਕਿ ਕਿਸਾਨ ਆਪਣੇ ਸੰਵਿਧਾਨਕ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ਾਂਤੀ ਭਰਿਆ ਵਿਖਾਵਾ ਕਰ ਰਹੇ ਹਨ। ਇਸ ਤਰ੍ਹਾਂ ਦੀਆਂ ਧਮਕੀਆਂ ਤੇ ਚਿਤਾਵਨੀਆਂ ਰਾਹੀਂ ਵਿਖਾਵੇ ਨੂੰ ਖਤਮ ਕਰਨ ਦੀਆਂ ਸਾਜ਼ਿਸ਼ਾਂ ਦਾ ਵਿਰੋਧ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਕਿਸਾਨੀ ਘੋਲ: ਦਿੱਲੀ ਪੁਲਸ ਨੇ ਟਿਕਰੀ ਬਾਰਡਰ ਖ਼ਾਲੀ ਕਰਨ ਦੇ ਲਾਏ ਨੋਟਿਸ
ਮੋਰਚੇ ਨੇ ਕਿਸਾਨਾਂ ਨੂੰ ਸ਼ਾਂਤੀ ਭਰਿਆ ਆਪਣਾ ਵਿਖਾਵਾ ਜਾਰੀ ਰੱਖਣ ਦੀ ਅਪੀਲ ਕੀਤੀ ਹੈ। ਪੋਸਟਰਾਂ ਵਿਚ ਪੁਲਸ ਨੇ ਵਿਖਾਵਾਕਾਰੀ ਕਿਸਾਨਾਂ ਨੂੰ ਇਲਾਕਾ ਖਾਲੀ ਕਰਨ ਲਈ ਕੋਈ ਸਮਾਂ-ਹੱਦ ਨਹੀਂ ਦਿੱਤੀ। ਸਾਂਝੇ ਕਿਸਾਨ ਮੋਰਚੇ ਦੇ ਆਗੂ ਡਾ. ਦਰਸ਼ਨਪਾਲ ਨੇ ਕਿਹਾ ਕਿ ਪੱਛਮੀ ਉੱਤਰ ਪ੍ਰਦੇਸ਼ ਵਿਚ ਕਿਸਾਨਾਂ ਦੇ ਸੰਘਰਸ਼ ਨੂੰ ਬਦਨਾਮ ਕਰਨ ਆਏ ਭਾਜਪਾ ਦੇ ਨੇਤਾ ਤੇ ਵਰਕਰਾਂ ਨੇ ਕਿਸਾਨਾਂ ਨਾਲ ਕੁੱਟਮਾਰ ਕੀਤੀ। ਪੁਲਸ ਨੇ ਭਾਜਪਾ ਵਰਕਰਾਂ ’ਤੇ ਕਾਰਵਾਈ ਕਰਨ ਦੀ ਬਜਾਏ ਕਿਸਾਨਾਂ ਨੂੰ ਹੀ ਗ੍ਰਿਫਤਾਰ ਕਰ ਲਿਆ।
ਇਹ ਵੀ ਪੜ੍ਹੋ: ਖੇਤੀਬਾੜੀ ਮੰਤਰੀ ਦਾ ਬਿਆਨ- ਭੀੜ ਇਕੱਠੀ ਕਰਨ ਦਾ ਮਤਲਬ ਇਹ ਨਹੀਂ ਕਿ ਕਾਨੂੰਨ ਰੱਦ ਹੋਣਗੇ
ਉੱਧਰ ਦਿੱਲੀ ਪੁਲਸ ਨੇ ਕਿਹਾ ਕਿ ਇਹ ਪੋਸਟਰ ਨਵੇਂ ਨਹੀਂ ਹਨ। ਇਨ੍ਹਾਂ ਰਾਹੀਂ ਕਿਸਾਨਾਂ ਨੂੰ ਇਹ ਦੱਸਿਆ ਗਿਆ ਹੈ ਕਿ ਉਹ ਹਰਿਆਣਾ ਦੇ ਨਿਆਂ ਅਧਿਕਾਰ ਖੇਤਰ ਵਿਚ ਹਨ ਅਤੇ ਉਨ੍ਹਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕੌਮੀ ਰਾਜਧਾਨੀ ਵਿਚ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੁਲਸ ਨੇ ਕਿਹਾ ਕਿ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਸ਼ੁਰੂ ਹੋਣ ’ਤੇ ਸਰਹੱਦੀ ਇਲਾਕਿਆਂ ਵਿਚ ਇਹ ਪੋਸਟਰ ਲਾਏ ਗਏ ਸਨ ਅਤੇ ਇਹ ਇਕ ਨਿਯਮਿਤ ਪ੍ਰਕਿਰਿਆ ਹੈ।
ਇਹ ਵੀ ਪੜ੍ਹੋ: ਲਾਲ ਕਿਲ੍ਹਾ ਹਿੰਸਾ ਮਾਮਲਾ: ਦਿੱਲੀ ਪੁਲਸ ਨੇ ਦੋ ਹੋਰ ਵਿਅਕਤੀਆਂ ਨੂੰ ਜੰਮੂ ਤੋਂ ਕੀਤਾ ਗਿ੍ਰਫ਼ਤਾਰ
ਪੈਂਗੋਂਗ ਤੋਂ ਹਟਾ ਕੇ ਚੀਨ ਨੇ LAC ’ਤੇ ਰੁਟੋਗ ਕਾਊਂਟੀ ਬੇਸ ’ਚ ਤਾਇਨਾਤ ਕੀਤੇ ਫ਼ੌਜੀ
NEXT STORY