ਮੁੰਬਈ-ਕੋਰੋਨਾਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹਰ ਰੋਜ਼ ਪੀੜਤ ਮਾਮਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਇਸ ਦੌਰਾਨ ਜਾਣਕਾਰੀ ਸਾਹਮਣੇ ਆਈ ਹੈ ਮਹਾਰਾਸ਼ਟਰ ਤੋਂ, ਜਿੱਥੇ 24 ਘੰਟਿਆਂ ਦੌਰਾਨ ਪੁਲਸ ਦੇ 87 ਨਵੇਂ ਮਾਮਲੇ ਸਾਹਮਣੇ ਆਏ ਹਨ। ਨਵੇਂ ਮਾਮਲਿਆਂ ਦੀ ਪੁਸ਼ਟੀ ਹੋਣ ਤੋਂ ਬਾਅਦ ਸੂਬੇ 'ਚ ਹੁਣ ਤੱਕ 1758 ਪੁਲਸ ਕਾਮੇ ਇਸ ਵਾਇਰਸ ਨਾਲ ਪੀੜਤ ਹੋ ਚੁੱਕੇ ਹਨ ਜਦਕਿ 18 ਜਵਾਨਾਂ ਦੀ ਮੌਤ ਹੋ ਚੁੱਕੀ ਹੈ ਅਤੇ 673 ਠੀਕ ਹੋ ਕੇ ਵਾਪਸ ਡਿਊਟੀ 'ਤੇ ਪਹੁੰਚ ਚੁੱਕੇ ਹਨ।
ਦੱਸਣਯੋਗ ਹੈ ਕਿ ਦੇਸ਼ ਭਰ 'ਚ ਮਹਾਰਾਸ਼ਟਰ ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਸੂਬਾ ਹੈ, ਜਿੱਥੇ ਮਰੀਜ਼ਾ ਦੀ ਗਿਣਤੀ 47190 ਤੱਕ ਪਹੁੰਚ ਚੁੱਕੀ ਹੈ, ਜਿਨ੍ਹਾਂ 'ਚੋਂ 32209 ਮਾਮਲੇ ਸਰਗਰਮ ਹਨ ਅਤੇ 13404 ਮਰੀਜ਼ ਠੀਕ ਹੋ ਚੁੱਕੇ ਹਨ। ਇਸ ਵਾਇਰਸ ਨਾਲ ਸੂਬੇ 'ਚ ਹੁਣ ਤੱਕ 1577 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਦੇਸ਼ ਭਰ 'ਚ ਲਗਾਤਾਰ ਅੱਜ ਵੀ ਕੋਰੋਨਾ ਦੇ 6654 ਮਾਮਲਿਆਂ ਦੀ ਪੁਸ਼ਟੀ ਹੋਈ ਅਤੇ ਹੁਣ ਤੱਕ ਪੀੜਤਾਂ ਦੀ ਗਿਣਤੀ 1,31,868 ਤੱਕ ਪਹੁੰਚ ਚੁੱਕੀ ਹੈ ਜਦਕਿ 3867 ਮੌਤਾਂ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ 54440 ਲੋਕ ਠੀਕ ਵੀ ਹੋ ਚੁੱਕੇ ਹਨ ਅਤੇ ਦੇਸ਼ ਭਰ 'ਚ 73560 ਮਾਮਲੇ ਸਰਗਰਮ ਹਨ।
ਸਾਈਕਲ 'ਤੇ ਲੰਬਾ ਪੈਂਡਾ ਤੈਅ ਕਰਨ ਵਾਲੀ ਜੋਤੀ ਦੀ ਮਦਦ ਕਰੇਗਾ AIBEA
NEXT STORY