ਨੈਸ਼ਨਲ ਡੈਸਕ- ਬੀਤੇ ਦਿਨ ਦੇਸ਼ ਭਰ 'ਚ ਭਾਰਤ ਦਾ 78ਵਾਂ ਆਜ਼ਾਦੀ ਦਿਵਸ ਮਨਾਇਆ ਗਿਆ। ਹਰੇਕ ਜਗ੍ਹਾ ਤਿਰੰਗਾ ਲਹਿਰਾ ਕੇ ਆਜ਼ਾਦੀ ਦਿਹਾੜਾ ਮਨਾਇਆ ਗਿਆ ਤੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਇਸ ਦੌਰਾਨ ਤੰਲਗਾਨਾ ਦੇ ਗਜਵੇਲ ਨਗਰ ਨਿਗਮ ਅਧਿਕਾਰੀਆਂ ਅਤੇ ਚੁਣੇ ਹੋਏ ਨੁਮਾਇੰਦਿਆਂ ਦੀ ਅਣਗਹਿਲੀ ਉਸ ਸਮੇਂ ਸਾਹਮਣੇ ਆਈ ਜਦੋਂ ਉਨ੍ਹਾਂ ਨੇ ਆਜ਼ਾਦੀ ਦਿਵਸ ਮੌਕੇ ਰਾਸ਼ਟਰੀ ਝੰਡਾ ਉਲਟਾ ਲਹਿਰਾ ਦਿੱਤਾ।
ਗਜਵੇਲ ਨਗਰ ਨਿਗਮ ਦਫ਼ਤਰ ਦੇ ਚੌਗਿਰਦੇ ਵਿੱਚ ਜਿੱਥੇ ਸਟਾਫ਼ ਵੱਲੋਂ ਸੁਤੰਤਰਤਾ ਦਿਵਸ ਮਨਾਉਣ ਦੇ ਪ੍ਰਬੰਧ ਕੀਤੇ ਗਏ, ਉੱਥੇ ਚੇਅਰਮੈਨ ਰਾਜਾਮੌਲੀ ਗੁਪਤਾ ਨੇ ਝੰਡਾ ਲਹਿਰਾਇਆ। ਬਹੁਤ ਘੱਟ ਲੋਕ ਉੱਥੇ ਮੌਜੂਦ ਸਨ, ਜਿਨ੍ਹਾਂ ਨੂੰ ਗਲਤੀ ਦਾ ਪਤਾ ਲੱਗਾ। ਇਸ ਗਲਤੀ ਦੇ ਪਤਾ ਲੱਗਣ 'ਤੇ ਉਨ੍ਹਾਂ ਨੇ ਤੁਰੰਤ ਅਧਿਕਾਰੀਆਂ ਨੂੰ ਸੁਚੇਤ ਕੀਤਾ। ਪਤਾ ਲੱਗਣ 'ਤੇ ਅਧਿਕਾਰੀਆਂ ਨੇ ਤੁਰੰਤ ਗ਼ਲਤੀ ਨੂੰ ਸੁਧਾਰਦੇ ਹੋਏ ਝੰਡੇ ਨੂੰ ਉਤਾਰ ਲਿਆ ਅਤੇ ਦੁਬਾਰਾ ਲਹਿਰਾਇਆ ਗਿਆ।
ਇਸ ਦੌਰਾਨ ਭਾਜਪਾ ਆਗੂਆਂ ਨੇ ਗਜਵੇਲ ਪੁਲਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾ ਕੇ ਪੁਲਸ ਨੂੰ ਉਨ੍ਹਾਂ ਖ਼ਿਲਾਫ਼ ਕੌਮੀ ਝੰਡੇ ਦੀ ਬੇਅਦਬੀ ਕਰਨ ਦੇ ਦੋਸ਼ ਹੇਠ ਅਪਰਾਧਿਕ ਕੇਸ ਦਰਜ ਕਰਨ ਦੀ ਅਪੀਲ ਕੀਤੀ ਹੈ। ਭਾਜਪਾ ਆਗੂਆਂ ਨੇ ਇਸ ਘਟਨਾ ਲਈ ਜ਼ਿੰਮੇਵਾਰ ਸਟਾਫ਼ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- 'Silver Dream' ਟੁੱਟਣ ਤੋਂ ਬਾਅਦ ਵਿਨੇਸ਼ ਦੀ ਭਾਵੁਕ ਪੋਸਟ- 'ਸਾਡੀ ਵਾਰੀ ਤਾਂ ਲੱਗਦੈ ਰੱਬ ਸੁੱਤਾ ਹੀ ਰਹਿ ਗਿਆ...'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਖ਼ਰਾਬ ਮੌਸਮ ਦੀ ਚਿਤਾਵਨੀ ਤੋਂ ਬਾਅਦ ਏਅਰ ਇੰਡੀਆ ਨੇ ਦਿੱਲੀ-ਨਰੀਤਾ ਉਡਾਣ ਕੀਤੀ ਰੱਦ
NEXT STORY