ਦੇਹਰਾਦੂਨ— ਉੱਤਰਾਖੰਡ ਵਿਚ ਸਿਆਸਤ ਬਹੁਤ ਤੇਜ਼ੀ ਨਾਲ ਆਪਣਾ ਰੁਖ਼ ਬਦਲ ਰਹੀ ਹੈ। ਤ੍ਰਿਵੇਂਦਰ ਸਿੰਘ ਰਾਵਤ ਦੇ ਅਸਤੀਫ਼ੇ ਮਗਰੋਂ ਹੁਣ ਤੀਰਥ ਸਿੰਘ ਰਾਵਤ ਉੱਤਰਾਖੰਡ ਦੇ ਨਵੇਂ ਮੁੱਖ ਮੰਤਰੀ ਹੋਣਗੇ। ਬੁੱਧਵਾਰ ਯਾਨੀ ਕਿ ਅੱਜ ਦੇਹਰਾਦੂਨ ਵਿਚ ਭਾਜਪਾ ਪਾਰਟੀ ਦੀ ਵਿਧਾਇਕ ਦਲ ਦੀ ਬੈਠਕ ਹੋਈ। ਇਸ ’ਚ ਤੀਰਥ ਸਿੰਘ ਰਾਵਤ ਨੂੰ ਨੇਤਾ ਚੁਣਿਆ ਗਿਆ। ਤੀਰਥ ਅੱਜ ਸ਼ਾਮ 4 ਵਜੇ ਦੇ ਕਰੀਬ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਓਧਰ ਤੀਰਥ ਸਿੰਘ ਨੇ ਨਵੀਂ ਜ਼ਿੰਮੇਵਾਰੀ ਦੇਣ ਲਈ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ ਜ਼ਾਹਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਕਦੇ ਸੋਚਿਆ ਨਹੀਂ ਸੀ ਕਿ ਇੰਨੀ ਵੱਡੀ ਜ਼ਿੰਮੇਵਾਰੀ ਮਿਲੇਗੀ।
ਦੱਸ ਦੇਈਏ ਕਿ ਬੀਤੇ ਕੱਲ੍ਹ ਤ੍ਰਿਵੇਂਦਰ ਸਿੰਘ ਰਾਵਤ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਦਰਅਸਲ ਪਾਰਟੀ ਵਿਧਾਇਕਾਂ ਵਲੋਂ ਨਾਰਾਜ਼ਗੀ ਜ਼ਾਹਰ ਕਰਨ ਮਗਰੋਂ ਤ੍ਰਿਵੇਂਦਰ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।
ਆਓ ਜਾਣਦੇ ਹਾਂ ਕੌਣ ਨੇ ਤੀਰਥ ਸਿੰਘ ਰਾਵਤ—
ਪੌੜੀ-ਗੜ੍ਹਵਾਲ ਤੋਂ ਭਾਜਪਾ ਸੰਸਦ ਮੈਂਬਰ ਹਨ।
ਭਾਜਪਾ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ ਹਨ।
ਉੱਤਰਾਖੰਡ ਭਾਜਪਾ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।
2000 ’ਚ ਉੱਤਰਾਖੰਡ ਦੇ ਸਿੱਖਿਆ ਮੰਤਰੀ ਬਣੇ ਸਨ।
2012 ਤੋਂ 2017 ਤੱਕ ਵਿਧਾਇਕ ਰਹਿ ਚੁੱਕੇ ਹਨ।
ਪੜ੍ਹਾਈ ਮਗਰੋਂ ਰਾਵਤ ਸੰਘ ਨਾਲ ਜੁੜੇ ਸਨ।
ਲਾਲ ਕਿਲ੍ਹਾ ਹਿੰਸਾ ਮਾਮਲਾ: ਦਿੱਲੀ ਪੁਲਸ ਨੇ ਦੋ ਹੋਰ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
NEXT STORY