ਚੇਨਈ- ਕੁਆਲਾਲੰਪੁਰ ਜਾ ਰਹੇ ਇਕ ਕੌਮਾੰਤਰੀ ਜਹਾਜ਼ ਦਾ ਵੀਰਵਾਰ ਨੂੰ ਇੱਥੇ ਟਾਇਰ ਫਟ ਗਿਆ। ਹਾਲਾਂਕਿ ਇਸ ਵਿਚ ਸਵਾਰ ਸਾਰੇ 130 ਯਾਤਰੀ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਜਹਾਜ਼ ਤੋਂ ਸੁਰੱਖਿਅਤ ਤਰੀਕੇ ਨਾਲ ਉਤਾਰ ਲਿਆ ਗਿਆ।
ਹਵਾਈ ਅੱਡੇ ਦੇ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਲੇਸ਼ੀਆ ਦੀ ਰਾਜਧਾਨੀ ਕੁਆਲਾਲੰਪੁਰ ਲਈ ਉਡਾਣ ਭਰਨ ਤੋਂ ਥੋੜ੍ਹੀ ਦੇਰ ਪਹਿਲਾਂ ਜਹਾਜ਼ ਦਾ ਪਿਛਲਾ ਟਾਇਰ ਫਟ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਤੋਂ ਬਾਅਦ ਸਾਰੇ ਯਾਤਰੀਆਂ ਨੂੰ ਜਹਾਜ਼ ਤੋਂ ਉਤਾਰ ਕੇ ਸ਼ਹਿਰ ਦੇ ਹੋਟਲਾਂ 'ਚ ਠਹਿਰਾਇਆ ਗਿਆ। ਅਧਿਕਾਰੀਆਂ ਨੇ ਉਮੀਦ ਜਤਾਈ ਹੈ ਕਿ ਜਹਾਜ਼ ਸ਼ੁੱਕਰਵਾਰ ਸਵੇਰੇ ਉਡਾਣ ਭਰੇਗਾ। ਉਨ੍ਹਾਂ ਕਿਹਾ ਕਿ ਇਸ ਘਟਨਾ ਕਾਰਨ ਫਲਾਈਟ ਸੰਚਾਲਨ ਪ੍ਰਭਾਵਿਤ ਨਹੀਂ ਹੋਇਆ।
ਕ੍ਰਿਸ਼ਨ ਜਨਮ ਭੂਮੀ-ਸ਼ਾਹੀ ਈਦਗਾਹ ਮਾਮਲੇ ਦੀ ਸੁਣਵਾਈ ਮੁਲਤਵੀ
NEXT STORY