ਨਵੀਂ ਦਿੱਲੀ (ਕਮਲ ਕਾਂਸਲ)— ਲਾਲ ਕਿਲ੍ਹਾ ਹਿੰਸਾ ਮਾਮਲੇ ’ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਦੀਪ ਸਿੱਧੂ ਨੂੰ ਅੱਜ ਯਾਨੀ ਕਿ ਸੋਮਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਕੋਰਟ ਨੇ 25 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ ’ਤੇ ਸਿੱਧੂ ਜ਼ਮਾਨਤ ਦਿੱਤੀ ਹੈ। ਦੱਸ ਦੇਈਏ ਕਿ ਦੀਪ ਸਿੱਧੂ ’ਤੇ ਇਹ ਦੂਜਾ ਕੇਸ ਸੀ, ਜੋ ਕਿ ਭਾਰਤ ਦੇ ਪੁਰਾਤੱਤਵ ਸਰਵੇਖਣ (ਏ. ਐੱਸ. ਆਈ.) ਵਲੋਂ ਦਰਜ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ : ਜ਼ਮਾਨਤ ਤੋਂ ਬਾਅਦ ਮੁੜ ਹੋਈ ਦੀਪ ਸਿੱਧੂ ਦੀ ਗ੍ਰਿਫ਼ਤਾਰੀ, ਜਾਣੋ ਕੀ ਹੈ ਪੂਰਾ ਮਾਮਲਾ
ਦਰਅਸਲ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ’ਚ ਲਾਲ ਕਿਲ੍ਹੇ ਨੂੰ ਹੋਏ ਨੁਕਸਾਨ ਨੂੰ ਲੈ ਕੇ ਭਾਰਤ ਦੇ ਪੁਰਾਤੱਤਵ ਸਰਵੇਖਣ (ਏ. ਐੱਸ. ਆਈ.) ਵਲੋਂ ਐੱਫ. ਆਈ. ਆਰ. ਦਰਜ ਕਰਵਾਈ ਗਈ ਸੀ। ਇਸ ਮਾਮਲੇ ਦੇ ਸਬੰਧ ’ਚ ਦੀਪ ਸਿੱਧੂ ਵਲੋਂ ਜ਼ਮਾਨਤ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਨੂੰ ਅੱਜ ਕੋਰਟ ਨੇ ਮਨਜ਼ੂਰ ਕਰ ਲਿਆ ਅਤੇ ਸਿੱਧੂ ਨੂੰ ਜ਼ਮਾਨਤ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਦੀਪ ਸਿੱਧੂ ਅਦਾਲਤ 'ਚ ਪੇਸ਼, ਪੁਲਸ ਨੇ ਮੰਗਿਆ 4 ਦਿਨ ਦਾ ਰਿਮਾਂਡ (ਵੀਡੀਓ)
ਦੱਸਣਯੋਗ ਹੈ ਕਿ ਲਾਲ ਕਿਲ੍ਹਾ ਹਿੰਸਾ ਨੂੰ ਲੈ ਕੇ ਦਰਜ ਹੋਈ ਐੱਫ. ਆਈ. ਆਰ. ’ਚ ਜ਼ਮਾਨਤ ਮਿਲਣ ਤੋਂ ਬਾਅਦ 17 ਅਪ੍ਰੈਲ ਨੂੰ ਸਿੱਧੂ ’ਤੇ ਏ. ਐੱਸ. ਆਈ. ਵਲੋਂ ਕੇਸ ਦਰਜ ਕਰਵਾਇਆ ਗਿਆ ਸੀ। ਸਿੱਧੂ ਨੂੰ ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਪਹਿਲੀ ਵਾਰ 9 ਫਰਵਰੀ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ। ਸਿੱਧੂ ’ਤੇ ਪ੍ਰਦਰਸ਼ਨਕਾਰੀਆਂ ਨੂੰ ਉਕਸਾਉਣ ਦਾ ਦੋਸ਼ ਲੱਗਾ ਸੀ।
ਇਹ ਵੀ ਪੜ੍ਹੋ : ਦੀਪ ਸਿੱਧੂ ਨੂੰ ਨਹੀਂ ਮਿਲੀ ਰਾਹਤ, ਕੋਰਟ ਨੇ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ
ਕੋਰਟ ਨੇ ਖਾਰਜ ਕਰ ਦਿੱਤੀ ਸੀ ਦਿੱਲੀ ਪੁਲਸ ਦੀ ਪਟੀਸ਼ਨ-
ਦੱਸ ਦੇਈਏ ਕਿ ਏ. ਐੱਸ. ਆਈ. ਵਲੋਂ ਦਰਜ ਕੇਸ ’ਚ ਦਿੱਲੀ ਪੁਲਸ ਨੇ ਇਕ ਪਟੀਸ਼ਨ ਦਾਇਰ ਕਰ ਕੇ ਦੀਪ ਦਾ 4 ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਕੋਰਟ ਨੇ ਪੁਲਸ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ ਅਤੇ ਉਸ ਨੂੰ ਨਿਆਇਕ ਹਿਰਾਸਤ ’ਚ ਭੇਜ ਦਿੱਤਾ। ਸਿੱਧੂ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਐੱਫ. ਆਈ. ਆਰ. ’ਚ ਇਕੋ ਜਿਹੇ ਅਪਰਾਧ ਹਨ ਅਤੇ ਉਹ ਪਹਿਲੀ ਐੱਫ. ਆਈ. ਆਰ. ’ਚ ਪਹਿਲਾਂ ਹੀ ਜ਼ਮਾਨਤ ’ਤੇ ਸੀ। ਇਸ ਲਈ ਉਸ ਨੂੰ ਦੂਜੀ ਐੱਫ. ਆਈ. ਆਰ. ’ਚ ਜ਼ਮਾਨਤ ਮਿਲਣੀ ਚਾਹੀਦੀ ਹੈ। ਕੋਰਟ ਕਿਹਾ ਕਿ ਦੋ ਐੱਫ. ਆਈ. ਆਰ. ਨੂੰ ਪੜ੍ਹਨ ਤੋਂ ਪਤਾ ਲੱਗਦਾ ਹੈ ਕਿ ਸਿੱਧੂ ਖ਼ਿਲਾਫ਼ ਲਾਏ ਗਏ ਦੋਸ਼ ਇਕੋ ਜਿਹੇ ਹਨ।
ਜਾਣੋ ਕੀ ਸੀ ਪੂਰਾ ਮਾਮਲਾ-
ਦੱਸ ਦੇਈਏ ਕਿ ਗਣਤੰਤਰ ਦਿਵਸ ਵਾਲੇ ਦਿਨ ਰਾਜਧਾਨੀ 'ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲਸ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਟਰੈਕਟਰਾਂ ਨਾਲ ਲਾਲ ਕਿਲ੍ਹੇ ਪਹੁੰਚ ਗਏ ਸਨ ਅਤੇ ਉੱਥੇ ਉਨ੍ਹਾਂ ਨੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ। ਦਿੱਲੀ ਪੁਲਸ ਵੱਲੋਂ ਦੀਪ ਸਿੱਧੂ ਨੂੰ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ 'ਤੇ ਵਾਪਰੀ ਘਟਨਾ 'ਚ ਮੁੱਖ ਮੁਲਜ਼ਮ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਦੀਪ ਸਿੱਧੂ 'ਤੇ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦੀਪ ਸਿੱਧੂ 9 ਫਰਵਰੀ ਨੂੰ ਦਿੱਲੀ ਪੁਲਸ ਵੱਲੋਂ ਕਰਨਾਲ ਬਾਈਪਾਸ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਤੀਸ ਹਜ਼ਾਰੀ ਕੋਰਟ 'ਚ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਦੀਪ ਸਿੱਧੂ ਨੂੰ ਕੋਰਟ ਵੱਲੋਂ 14 ਦਿਨ ਦੀ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ।
ਬੰਗਾਲ ਵਿਧਾਨ ਸਭਾ ਚੋਣਾਂ : 7ਵੇਂ ਗੇੜ ਦੀ ਵੋਟਿੰਗ ਜਾਰੀ, ਹੁਣ ਤੱਕ ਇੰਨੀ ਫੀਸਦੀ ਹੋਈ ਵੋਟਿੰਗ
NEXT STORY