ਨੈਸ਼ਨਲ ਡੈਸਕ- ਵਧ ਰਹੇ ਕੂਟਨੀਤਕ ਤਣਾਅ ਵਿਚਕਾਰ ਭਾਰਤ ਅਤੇ ਪਾਕਿਸਤਾਨ ਦੇ ਸਬੰਧਾਂ ਵਿਚ ਇਕ ਹੋਰ ਕੜੀ ਜੁੜ ਗਈ ਹੈ। ਹਾਲ ਹੀ ਵਿਚ ਭਾਰਤ ਨੇ ਨਵੀਂ ਦਿੱਲੀ ’ਚ ਪਾਕਿਸਤਾਨ ਹਾਈ ਕਮਿਸ਼ਨ ਨੂੰ ਅਖ਼ਬਾਰਾਂ ਦੀ ਸਪਲਾਈ ਰੋਕ ਦਿੱਤੀ ਹੈ। ਭਾਰਤ ਵੱਲੋਂ ਇਹ ਕਦਮ ਭਾਰਤੀ ਫੌਜ ਦੇ ‘ਆਪ੍ਰੇਸ਼ਨ ਸਿੰਧੂਰ’ ਤੋਂ ਬਾਅਦ ਪਾਕਿਸਤਾਨ ਵੱਲੋਂ ਇਸਲਾਮਾਬਾਦ ਵਿਚ ਸਥਿਤ ਭਾਰਤੀ ਹਾਈ ਕਮਿਸ਼ਨ ’ਚ ਕਥਿਤ ਤੌਰ ’ਤੇ ਬੁਨਿਆਦੀ ਸਹੂਲਤਾਂ ਨੂੰ ਰੋਕਣ ਤੋਂ ਬਾਅਦ ਚੁੱਕਿਆ ਗਿਆ ਹੈ।
ਉੱਚ ਪੱਧਰੀ ਸੂਤਰਾਂ ਅਨੁਸਾਰ ‘ਆਪ੍ਰੇਸ਼ਨ ਸਿੰਧੂਰ’ ਤੋਂ ਤੁਰੰਤ ਬਾਅਦ ਪਾਕਿਸਤਾਨ ਦੇ ਸਥਾਨਕ ਅਧਿਕਾਰੀਆਂ ਨੇ ਇਸਲਾਮਾਬਾਦ ਵਿਚ ਭਾਰਤੀ ਹਾਈ ਕਮਿਸ਼ਨ ਨੂੰ ਅਖ਼ਬਾਰਾਂ ਦੀ ਸਪਲਾਈ ਬੰਦ ਕਰ ਦਿੱਤੀ ਸੀ। ‘ਆਪ੍ਰੇਸ਼ਨ ਸਿੰਧੂਰ’ ਭਾਰਤ ਦਾ ਸਰਹੱਦ ਪਾਰੋਂ ਅੱਤਵਾਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਾਲਾ ਆਪ੍ਰੇਸ਼ਨ ਸੀ। ਪਾਕਿਸਤਾਨ ਵੱਲੋਂ ਕੀਤੀ ਉਪਰੋਕਤ ਕਾਰਵਾਈ ਦੇ ਜਵਾਬ ਵਿਚ ਭਾਰਤ ਨੇ ਦਿੱਲੀ ਵਿਚ ਪਾਕਿਸਤਾਨ ਹਾਈ ਕਮਿਸ਼ਨ ਨੂੰ ਅਖ਼ਬਾਰਾਂ ਦੀ ਸਪਲਾਈ ਰੋਕਣ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ- 5 ਜ਼ਿਲ੍ਹਿਆਂ 'ਚ ਅਲਰਟ ! 2 ਦਿਨ ਬੰਦ ਰਹਿਣਗੇ ਸਾਰੇ ਸਕੂਲ, ਦਫ਼ਤਰਾਂ 'ਚ ਵੀ Work From Home ਦੇ ਆਦੇਸ਼
ਕੂਟਨੀਤਕ ਮਾਹਿਰਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਦਾ ਇਹ ਕਦਮ ਕੂਟਨੀਤਕ ਸਬੰਧਾਂ ਬਾਰੇ ਵਿਆਨਾ ਕਨਵੈਨਸ਼ਨ ਦੀ ਗੰਭੀਰ ਉਲੰਘਣਾ ਹੋ ਸਕਦਾ ਹੈ, ਜੋ ਮੇਜ਼ਬਾਨ ਦੇਸ਼ਾਂ ਨੂੰ ਵਿਦੇਸ਼ੀ ਦੂਤਘਰਾਂ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਅਤੇ ਡਿਪਲੋਮੈਟਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਮਜਬੂਰ ਕਰਦਾ ਹੈ।
ਵਿਆਨਾ ਕਨਵੈਨਸ਼ਨ ਤਹਿਤ ਸਾਰੇ ਮੇਜ਼ਬਾਨ ਦੇਸ਼ਾਂ ਨੂੰ ਕੂਟਨੀਤਕ ਮਿਸ਼ਨਾਂ ਦੇ ਕੰਮਕਾਜ ਦੀ ਸਹੂਲਤ ਦੇਣ ਦੀ ਲੋੜ ਹੁੰਦੀ ਹੈ, ਜਿਸ ਵਿਚ ਬੁਨਿਆਦੀ ਢਾਂਚੇ ਤੱਕ ਪਹੁੰਚ ਪ੍ਰਦਾਨ ਕਰਨਾ ਅਤੇ ਨਿਰਵਿਘਨ ਸੰਚਾਰ ਨੂੰ ਯਕੀਨੀ ਬਣਾਉਣਾ ਸ਼ਾਮਲ ਹੈ।
ਇਹ ਵੀ ਪੜ੍ਹੋ- ਉਮਰਕੈਦ ਤੇ 10 ਲੱਖ ਜੁਰਮਾਨਾ ! ਹੋਰ ਸਖ਼ਤ ਹੋਣਗੇ ਧਰਮ ਪਰਿਵਰਤਨ ਸਬੰਧੀ ਕਾਨੂੰਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਿੱਲੀ-ਐਨਸੀਆਰ 'ਚ ਆਵਾਰਾ ਕੁੱਤਿਆਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
NEXT STORY