ਨਵੀਂ ਦਿੱਲੀ- ਇੰਡੀਆ ਗਠਜੋੜ ਦੀ ਮੀਟਿੰਗ 'ਚ ਸਹਿਯੋਗੀਆਂ ਵਿਚਾਲੇ ਏਕਤਾ ਅਤੇ ਬਿਹਤਰ ਤਾਲਮੇਲ 'ਤੇ ਜ਼ੋਰ ਦਿੱਤੇ ਜਾਣ ਦੇ ਇਕ ਦਿਨ ਬਾਅਦ, ਤ੍ਰਿਣਮੂਲ ਕਾਂਗਰਸ ਦੀ ਸੁਪਰੀਮੋ ਮਮਤਾ ਬੈਨਰਜੀ ਨੇ ਮੰਗਲਵਾਰ ਨੂੰ ਕਾਂਗਰਸ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਨਾਲ ਉਨ੍ਹਾਂ ਦੇ 10, ਜਨਪਥ ਸਥਿਤ ਘਰ ਮੁਲਾਕਾਤ ਕੀਤੀ। ਸੂਤਰਾਂ ਅਨੁਸਾਰ, ਦੋਵਾਂ ਨੇਤਾਵਾਂ ਨੇ ਵਿਰੋਧੀ ਗਠਜੋੜ ਦੀ ਬੈਠਕ ਤੋਂ ਬਾਅਦ ਅਤੇ ਹਾਲ ਹੀ 'ਚ ਬੰਗਾਲ ਚੋਣਾਂ 'ਚ ਭਾਜਪਾ ਤੋਂ ਹਾਰ ਤੋਂ ਬਾਅਦ ਤ੍ਰਿਣਮੂਲ ਮੈਂਬਰਾਂ ਦੇ ਪਾਰਟੀ ਛੱਡਣ ਦੀਆਂ ਘਟਨਾਵਾਂ ਤੋਂ ਬਾਅਦ ਦੋਵੇਂ ਪਾਰਟੀਆਂ ਦੀ ਅੱਗੇ ਦੀ ਰਣਨੀਤੀ 'ਤੇ ਚਰਚਾ ਕੀਤੀ। ਇਹ ਮੁਲਾਕਾਤ ਉਦੋਂ ਹੋਈ, ਜਦੋਂ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਅਤੇ ਮਮਤਾ ਬੈਨਰਜੀ ਨੇ ਸੋਮਵਾਰ ਨੂੰ ਇੱਥੇ ਵਿਰੋਧੀ ਗਠਜੋੜ ਦੀ ਬੈਠਕ 'ਚ ਗਰਮਜੋਸ਼ੀ ਨਾਲ ਗਲੇ ਮਿਲ ਕੇ ਇਕ-ਦੂਜੇ ਦਾ ਸਵਾਗਤ ਕੀਤਾ ਸੀ।
ਕਾਂਗਰਸ ਨੇ ਦੋਵਾਂ ਨੇਤਾਵਾਂ ਵਿਚਾਲੇ ਚੰਗੀ ਤਾਲਮੇਲ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਇਹ ਬੈਠਕ ਤ੍ਰਿਣਮੂਲ ਦੇ ਅੰਦਰ ਬਗਾਵਤ ਦੇ ਮਾਹੌਲ 'ਚ ਹੋਈ ਹੈ, ਜਿਸ 'ਚ ਪਾਰਟੀ ਦੇ ਕਈ ਸੰਸਦ ਮੈਂਬਰਾਂ ਨੇ ਵੱਖ ਧਿਰ ਬਣਾਉਣ ਅਤੇ ਸੱਤਾਧਾਰੀ ਐੱਨਡੀਏ ਨਾਲ ਜੁੜਨ ਦਾ ਫੈਸਲਾ ਕੀਤਾ ਹੈ। ਤ੍ਰਿਣਮੂਲ ਦੇ 80 'ਚੋਂ ਜ਼ਿਆਦਾਤਰ ਵਿਧਾਇਕਾਂ ਨੇ ਪਹਿਲਾਂ ਹੀ ਰਾਜ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਵਜੋਂ ਰਿਤਾਬਰਤਾ ਬੈਨਰਜੀ ਦੀ ਅਗਵਾਈ 'ਚ ਇਕ ਵੱਖ ਧਿਰ ਬਣਾ ਲਿਆ ਹੈ। ਚੋਣਾਂ 'ਚ ਤ੍ਰਿਣਮੂਲ ਦੀ ਹਾਰ ਅਤੇ ਚੋਣਾਂ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ 'ਤੇ ਹਮਲਿਆਂ ਮਗਰੋਂ ਬੈਨਰਜੀ ਅਤੇ ਸੋਨੀਆ ਗਾਂਧੀ ਵਿਚਾਲੇ ਇਹ ਪਹਿਲੀ ਬੰਦ ਕਮਰੇ 'ਚ ਹੋਈ ਬੈਠਕ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰੱਖਿਆ ਮੰਤਰਾਲਾ ਦੀ 850 ਏਕੜ ਖਾਲੀ ਜ਼ਮੀਨ 'ਤੇ 250 ਮੈਗਾਵਾਟ ਦਾ ਸੌਰ ਊਰਜਾ ਪਲਾਂਟ ਹੋਵੇਗਾ ਸਥਾਪਤ
NEXT STORY