ਨੈਸ਼ਨਲ ਡੈਸਕ- ਤ੍ਰਿਣਮੂਲ ਕਾਂਗਰਸ ਲੀਡਰਸ਼ਿਪ ਪ੍ਰਤੀ ਜਨਤਕ ਰੂਪ ’ਚ ਨਿਰਾਸ਼ਾ ਪ੍ਰਗਟਾਉਣ ਵਾਲੀ ਲੋਕ ਸਭਾ ਮੈਂਬਰ ਕਾਕੋਲੀ ਘੋਸ਼ ਦਸਤੀਦਾਰ ਨੇ ਬੁੱਧਵਾਰ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੰਸਦ ਮੈਂਬਰ ਕਾਕੋਲੀ ਘੋਸ਼ ਦਸਤੀਦਾਰ ਹਾਲ ਹੀ ’ਚ ਤ੍ਰਿਣਮੂਲ ਦੇ ਪ੍ਰਮੁੱਖ ਪ੍ਰੋਗਰਾਮਾਂ ਤੋਂ ਗ਼ੈਰ-ਹਾਜ਼ਰ ਰਹੀ ਸੀ ਅਤੇ ਉਨ੍ਹਾਂ ਨੇ ਪਾਰਟੀ ਦੇ ਅੰਦਰੂਨੀ ਕੰਮ-ਕਾਜ ’ਤੇ ਵੀ ਬੇਭਰੋਸਗੀ ਪ੍ਰਗਟਾਈ ਸੀ।
ਇਹ ਵੀ ਪੜ੍ਹੋ- ਦਿੱਲੀ ਤੋਂ ਅਮਰੀਕਾ ਜਾਂਦੀ ਫਲਾਈਟ 'ਚ ਪੈ ਗਿਆ ਨੁਕਸ ! 8 ਘੰਟੇ ਹਵਾ 'ਚ ਰਹਿਣ ਮਗਰੋਂ...
ਦਸਤੀਦਾਰ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ, ਹਾਲਾਂਕਿ ਉਹ ਸੰਸਦ ਮੈਂਬਰ ਬਣੇ ਰਹਿਣਗੇ। ਉਨ੍ਹਾਂ ਨੇ ਤ੍ਰਿਣਮੂਲ ’ਚ ਕਈ ਅਹੁਦਿਆਂ ’ਤੇ ਕੰਮ ਕੀਤਾ ਤੇ ਪਾਰਟੀ ਦੀ ਮਹਿਲਾ ਇਕਾਈ ਦੀ ਪ੍ਰਧਾਨ ਵੀ ਰਹੀ ਹੈ। ਤ੍ਰਿਣਮੂਲ ਲੀਡਰਸ਼ਿਪ ਦੇ ਇਤਰਾਜ਼ਾਂ ਦੇ ਬਾਵਜੂਦ ਉਨ੍ਹਾਂ ਨੇ ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਹੋਈ ਪ੍ਰਸ਼ਾਸਨਿਕ ਮੀਟਿੰਗ ’ਚ ਹਿੱਸਾ ਲਿਆ।
ਇਹ ਵੀ ਪੜ੍ਹੋੋ- ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ Air India ਦਾ ਵੱਡਾ ਐਲਾਨ ! ਹਵਾਈ ਸਫ਼ਰ ਕਰਨ ਵਾਲੇ ਯਾਤਰੀ ਦੇਣ ਧਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੇਰਲ 'ਚ ED ਦੀ ਵੱਡੀ ਕਾਰਵਾਈ! ਸਾਬਕਾ CM ਦੀ ਧੀ ਦੇ 200 ਤੋਂ ਵੱਧ ਬੈਂਕ ਅਕਾਊਂਟ ਫ੍ਰੀਜ਼, 18 ਕਰੋੜ ਰੁਪਏ ਜ਼ਬਤ
NEXT STORY