ਕੋਲਕਾਤਾ : ਪੱਛਮੀ ਬੰਗਾਲ ਦੇ ਮੁਰਸ਼ੀਦਾਬਾਦ ਜ਼ਿਲ੍ਹੇ ਦੇ ਭਰਤਪੁਰ ਵਿੱਚ ਅਣਪਛਾਤੇ ਬਦਮਾਸ਼ਾਂ ਵਲੋਂ ਤ੍ਰਿਣਮੂਲ ਕਾਂਗਰਸ (ਟੀਐੱਮਸੀ) ਦੇ ਇੱਕ ਵਰਕਰ ਦਾ ਚਾਕੂ ਮਾਰ ਕਤਲ ਕਰ ਦੇਣ ਦੀ ਸੂਚਨਾ ਮਿਲੀ ਹੈ। ਇਸ ਵਾਰਦਾਤ ਦੀ ਜਾਣਕਾਰੀ ਪੁਲਸ ਦੇ ਇੱਕ ਸੀਨੀਅਰ ਅਧਿਕਾਰੀ ਵਲੋਂ ਵੀਰਵਾਰ ਨੂੰ ਦਿੱਤੀ ਗਈ ਹੈ। ਇਸ ਮਾਮਲੇ ਦੇ ਸਬੰਧ ਵਿਚ ਪੁਲਸ ਅਧਿਕਾਰੀ ਨੇ ਕਿਹਾ ਕਿ ਸ਼ਾਸਤੀ ਘੋਸ਼ ਬੁੱਧਵਾਰ ਰਾਤ ਨੂੰ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਕੁਝ ਹਮਲਾਵਰਾਂ ਨੇ ਉਸਨੂੰ ਰੋਕ ਲਿਆ ਅਤੇ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਹਮਲਾ ਕੀਤਾ।
ਇਹ ਵੀ ਪੜ੍ਹੋ - ਮੁਫ਼ਤ ਹੋਵੇਗਾ 1.5 ਲੱਖ ਨੌਜਵਾਨਾਂ ਦਾ ਬੀਮਾ, ਮਿਲਣਗੇ 10-10 ਲੱਖ, ਸਰਕਾਰ ਲਿਆਈ 'ਗੋਵਿੰਦਾ ਸਕੀਮ'
ਉਹਨਾਂ ਕਿਹਾ ਕਿ ਸੜਕ ਵਿਚਕਾਰ ਖੂਨ ਨਾਲ ਲੱਖਪੱਥ ਪਏ ਹੋਏ ਘੋਸ਼ ਨੂੰ ਇਲਾਜ ਲਈ ਸਥਾਨਕ ਹਸਪਤਾਲ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਸ਼ੱਕ ਹੈ ਕਿ ਇਹ ਕਤਲ ਜਾਇਦਾਦ ਦੇ ਮਾਮਲਿਆਂ ਨੂੰ ਲੈ ਕੇ ਨਿੱਜੀ ਦੁਸ਼ਮਣੀ ਕਾਰਨ ਕੀਤਾ ਗਿਆ ਹੈ, ਪਰ ਅਸਲ ਮਕਸਦ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਮੁਲਜ਼ਮਾਂ ਦੀ ਭਾਲ ਜਾਰੀ ਹੈ। ਇਸ ਦੌਰਾਨ ਮ੍ਰਿਤਕ ਦੇ ਪਰਿਵਾਰ ਨੇ ਦਾਅਵਾ ਕੀਤਾ ਕਿ ਘੋਸ਼ ਦਾ ਕਤਲ ਤ੍ਰਿਣਮੂਲ ਕਾਂਗਰਸ ਨਾਲ ਸਬੰਧ ਹੋਣ ਕਾਰਨ ਕੀਤਾ ਗਿਆ ਹੈ। ਨਾਲ ਹੀ ਵਿਰੋਧੀ ਪਾਰਟੀਆਂ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਂਗਰਸ ਨੇ ਦੋਸ਼ ਲਗਾਇਆ ਕਿ ਇਹ ਕਤਲ ਤ੍ਰਿਣਮੂਲ ਕਾਂਗਰਸ ਦੇ ਅੰਦਰੂਨੀ ਕਲੇਸ਼ ਦਾ ਨਤੀਜਾ ਹੈ।
ਇਹ ਵੀ ਪੜ੍ਹੋ - ਅਗਲੇ 2-3 ਦਿਨ ਭਾਰੀ ਮੀਂਹ ਦੀ ਸੰਭਾਵਨਾ, IMD ਵਲੋਂ Orange ਅਲਰਟ ਜਾਰੀ
ਸੀਨੀਅਰ ਭਾਜਪਾ ਨੇਤਾ ਦਿਲੀਪ ਘੋਸ਼ ਨੇ ਦਾਅਵਾ ਕੀਤਾ ਕਿ "ਪੂਰੇ ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ ਦੇ ਵਰਕਰਾਂ ਅਤੇ ਨੇਤਾਵਾਂ ਵਿੱਚ ਅੰਦਰੂਨੀ ਕਲੇਸ਼ ਇਸ ਪੱਧਰ 'ਤੇ ਪਹੁੰਚ ਗਿਆ ਹੈ ਕਿ ਉਹ ਜ਼ਮੀਨ ਹੜੱਪਣ ਅਤੇ ਅਪਰਾਧ ਰਾਹੀਂ ਗੈਰ-ਕਾਨੂੰਨੀ ਪੈਸਾ ਕਮਾਉਣ ਲਈ ਆਪਸ ਵਿੱਚ ਲੜ ਰਹੇ ਹਨ। ਭਰਤਪੁਰ ਘਟਨਾ ਇਸਦੀ ਇੱਕ ਹੋਰ ਉਦਾਹਰਣ ਹੈ।" ਸਾਬਕਾ ਕਾਂਗਰਸ ਸੰਸਦ ਮੈਂਬਰ ਅਤੇ ਸੀਨੀਅਰ ਪਾਰਟੀ ਨੇਤਾ ਅਧੀਰ ਚੌਧਰੀ ਨੇ ਦਾਅਵਾ ਕੀਤਾ ਕਿ ਘੋਸ਼ ਦੀ ਹੱਤਿਆ "ਉਨ੍ਹਾਂ ਦੀ ਆਪਣੀ ਪਾਰਟੀ ਦੇ ਲੋਕਾਂ" ਨੇ ਕੀਤੀ ਸੀ।
ਇਹ ਵੀ ਪੜ੍ਹੋ - 4 ਦਿਨ ਬੰਦ ਰਹੇਗੀ ਬਿਜਲੀ! ਪ੍ਰਭਾਵਿਤ ਹੋਣਗੇ ਇਹ ਇਲਾਕੇ
ਤ੍ਰਿਣਮੂਲ ਕਾਂਗਰਸ ਨੇ ਕਿਹਾ ਕਿ ਘੋਸ਼ ਦੀ ਹੱਤਿਆ ਰਾਜਨੀਤਿਕ ਕਾਰਨਾਂ ਕਰਕੇ ਨਹੀਂ ਕੀਤੀ ਗਈ। ਭਰਤਪੁਰ ਤ੍ਰਿਣਮੂਲ ਕਾਂਗਰਸ ਦੇ ਵਿਧਾਇਕ ਹੁਮਾਯੂੰ ਕਬੀਰ ਨੇ ਕਿਹਾ ਕਿ ਇਹ ਕਤਲ ਪਿੰਡ ਦੇ ਦੋ ਸਮੂਹਾਂ ਵਿਚਕਾਰ ਨਿੱਜੀ ਦੁਸ਼ਮਣੀ ਕਾਰਨ ਹੋਇਆ ਹੈ। ਕਬੀਰ ਨੇ ਕਿਹਾ, "ਪਾਰਟੀ ਚਾਹੁੰਦੀ ਹੈ ਕਿ ਦੋਸ਼ੀਆਂ ਦੀ ਪਛਾਣ ਕਰਕੇ ਉਹਨਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਨੂੰ ਪੁਲਸ ਜਾਂਚ 'ਤੇ ਪੂਰਾ ਭਰੋਸਾ ਹੈ।"
ਇਹ ਵੀ ਪੜ੍ਹੋ - MAYDAY...MAYDAY...! ਉਡਾਣ ਭਰਦੇ ਸਾਰ ਜਹਾਜ਼ ਨੂੰ ਲੱਗ ਗਈ ਅੱਗ, 60 ਤੋਂ ਵੱਧ ਯਾਤਰੀ ਸਨ ਸਵਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਹੁਲ ਗਾਂਧੀ ਵਿਰੁੱਧ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ 8 ਅਗਸਤ ਤੱਕ ਮੁਲਤਵੀ
NEXT STORY