ਨਵੀਂ ਦਿੱਲੀ— ਸੁਪਰੀਮ ਕੋਰਟ ਨੇ 2 ਭੈਣਾਂ ਨਾਲ ਬਲਾਤਕਾਰ ਦੇ ਦੋਸ਼ 'ਚ ਜੇਲ 'ਚ ਬੰਦ ਪ੍ਰਵਚਨਕਰਤਾ ਆਸਾ ਰਾਮ ਨੂੰ ਆਖਰੀ ਜ਼ਮਾਨਤ ਲਈ ਚੀਫ ਜਸਟਿਸ ਦੀ ਬੈਂਚ ਦੇ ਸਾਹਮਣੇ ਬੁੱਧਵਾਰ ਨੂੰ ਗੁਹਾਰ ਲਾਉਣ ਨੂੰ ਕਿਹਾ ਹੈ। ਆਸਾ ਰਾਮ ਦੇ ਵਕੀਲ ਨੇ ਸੁਪਰੀਮ ਕੋਰਟ 'ਚ ਜਸਟਿਸ ਐੱਨ.ਵੀ. ਰਮਣਾ ਦੀ ਪ੍ਰਧਾਨਗੀ ਬੈਂਚ ਦੇ ਸਾਹਮਣੇ ਕਿਹਾ ਕਿ ਉਨ੍ਹਾਂ ਦਾ ਮੁਵਕਿਲ ਲੰਬੇ ਸਮੇਂ ਤੋਂ ਜੇਲ 'ਚ ਹੈ, ਇਸ ਲਈ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਉਨ੍ਹਾਂ ਨੇ ਅਦਾਲਤ ਤੋਂ ਮਾਮਲੇ ਦੀ ਜਲਦ ਸੁਣਵਾਈ ਦੀ ਅਪੀਲ ਕੀਤੀ।
ਵਕੀਲ ਨੇ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਦੀਵਾਲੀ ਦੀ ਛੁੱਟੀ ਤੋਂ ਬਾਅਦ ਸੂਚੀਬੱਧ ਸੀ ਪਰ ਇਸ ਤੋਂ ਬਾਅਦ ਇਸ ਦੀ ਸੁਣਵਾਈ ਦੀ ਤਰੀਕ ਚਾਰ ਜਨਵਰੀ ਤੈਅ ਕਰ ਦਿੱਤੀ ਗਈ। ਅਦਾਲਤ ਨੂੰ ਉਨ੍ਹਾਂ ਦੀ ਪਟੀਸ਼ਨ 'ਤੇ ਜਲਦ ਸੁਣਵਾਈ ਕਰਨੀ ਚਾਹੀਦੀ ਹੈ। ਇਸ 'ਤੇ ਸੁਪਰੀਮ ਕੋਰਟ ਨੇ ਆਸਾ ਰਾਮ ਦੇ ਵਕੀਲ ਨੂੰ ਇਸ ਮਾਮਲੇ 'ਚ ਕਿਸੇ ਤਰ੍ਹਾਂ ਦੀ ਰਾਹਤ ਲਈ ਚੀਫ ਜਸਟਿਸ ਦੀ ਬੈਂਚ ਦੇ ਸਾਹਮਣੇ ਗੁਹਾਰ ਲਾਉਣ ਲਈ ਕਿਹਾ।
ਕਸਰਤ ਕਰਦੇ ਸਮੇਂ ਫਟੀ ਦਿਮਾਗ ਦੀ ਨਸ, ਮਹੀਨੇ ਬਾਅਦ ਹੋਣਾ ਸੀ ਵਿਆਹ
NEXT STORY