ਨਵੀਂ ਦਿੱਲੀ - ਜੇਕਰ ਤੁਸੀਂ ਸੋਨੇ 'ਚ ਨਿਵੇਸ਼ ਕਰਨਾ ਚਾਹੁੰਦੇ ਹੋ ਤਾਂ ਇਹ ਤੁਹਾਡੇ ਲਈ ਵਧੀਆ ਮੌਕਾ ਹੈ। ਅੱਜ ਤੋਂ ਸਰਕਾਰ ਸਸਤਾ ਸੋਨਾ ਵੇਚਣ ਜਾ ਰਹੀ ਹੈ। ਤੁਹਾਨੂੰ ਇਹ ਸੋਨਾ ਛੋਟ ਦਰ 'ਤੇ ਮਿਲੇਗਾ। ਸਾਵਰੇਨ ਗੋਲਡ ਬਾਂਡ ਸਕੀਮ 2023-24 ਸੀਰੀਜ਼-4 ਹੁਣ 12 ਤੋਂ 16 ਫਰਵਰੀ 2024 ਦਰਮਿਆਨ ਨਿਵੇਸ਼ ਲਈ ਖੁੱਲ੍ਹੀ ਰਹੇਗੀ।
ਇਹ ਵੀ ਪੜ੍ਹੋ : ਇਟਲੀ 'ਚ ਕਾਰੋਬਾਰ ਕਰਨ ਵਾਲਿਆ ਲਈ ਵੱਡੀ ਰਾਹਤ, ਹੁਣ ਪੰਜਾਬੀ ਭਾਸ਼ਾ ’ਚ ਹੋ ਸਕੇਗਾ ਪੇਪਰ ਵਰਕ
ਇਸਦੇ ਲਈ ਇਸ਼ੂ ਦੀ ਕੀਮਤ 6,263 ਰੁਪਏ ਪ੍ਰਤੀ ਗ੍ਰਾਮ ਰੱਖੀ ਗਈ ਹੈ। ਇਸ ਸਕੀਮ ਵਿੱਚ ਨਿਵੇਸ਼ ਕਰਨ ਨਾਲ ਵਿਆਜ ਵੀ ਮਿਲੇਗਾ ਅਤੇ ਜੀਐਸਟੀ ਦੀ ਵੀ ਬੱਚਤ ਹੋਵੇਗੀ।
ਜ਼ਿਕਰਯੋਗ ਹੈ ਕਿ ਸਾਵਰੇਨ ਗੋਲਡ ਬਾਂਡ ਦਾ ਰਿਟਰਨ ਸ਼ਾਨਦਾਰ ਰਿਹਾ ਹੈ। ਇਸ ਕਾਰਨ ਨਿਵੇਸ਼ਕ ਵੱਡੀ ਗਿਣਤੀ 'ਚ ਇਸ 'ਚ ਨਿਵੇਸ਼ ਕਰਨਾ ਚਾਹੁੰਦੇ ਹਨ। ਭਾਰਤ ਸਰਕਾਰ ਨੇ ਔਨਲਾਈਨ ਅਪਲਾਈ ਕਰਨ ਅਤੇ ਡਿਜੀਟਲ ਸਾਧਨਾਂ ਰਾਹੀਂ ਭੁਗਤਾਨ ਕਰਨ ਵਾਲੇ ਨਿਵੇਸ਼ਕਾਂ ਨੂੰ ਫੇਸ ਵੈਲਿਊ ਤੋਂ 50 ਰੁਪਏ ਪ੍ਰਤੀ ਗ੍ਰਾਮ ਦੀ ਛੋਟ ਦੇਣ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ : 76 ਸਾਲਾਂ ਦੇ ਇਤਿਹਾਸ ’ਚ ਪਾਕਿਸਤਾਨ ਨੂੰ ਮਿਲੇ 29 PM, ਕੋਈ ਵੀ ਪੂਰਾ ਨਹੀਂ ਕਰ ਸਕਿਆ ਆਪਣਾ ਕਾਰਜਕਾਲ
ਸਰਕਾਰੀ ਗਾਰੰਟੀ ਉਪਲਬਧ
ਸਰਕਾਰ ਨੇ ਨਵੰਬਰ 2015 ਵਿੱਚ ਸਾਵਰੇਨ ਗੋਲਡ ਬਾਂਡ ਸਕੀਮ ਸ਼ੁਰੂ ਕੀਤੀ ਸੀ। ਸਾਵਰੇਨ ਗੋਲਡ ਬਾਂਡ ਸਰਕਾਰ ਦੀ ਤਰਫੋਂ ਰਿਜ਼ਰਵ ਬੈਂਕ ਦੁਆਰਾ ਜਾਰੀ ਕੀਤਾ ਜਾਂਦਾ ਹੈ। ਇਸ ਲਈ ਇਸਦੀ ਸਰਕਾਰੀ ਗਰੰਟੀ ਹੈ। ਇਸ 'ਚ ਨਿਵੇਸ਼ 'ਤੇ ਗਾਰੰਟੀਸ਼ੁਦਾ ਰਿਟਰਨ ਮਿਲਦਾ ਹੈ। ਇਸ 'ਚ ਨਿਵੇਸ਼ 'ਤੇ ਸਾਲਾਨਾ 2.5 ਫੀਸਦੀ ਵਿਆਜ ਦਿੱਤਾ ਜਾਂਦਾ ਹੈ। ਇਹ ਪੈਸਾ ਹਰ 6 ਮਹੀਨੇ ਬਾਅਦ ਨਿਵੇਸ਼ਕਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾ ਹੁੰਦਾ ਹੈ।
ਇਹ ਵੀ ਪੜ੍ਹੋ : ਹੋਲੀ ਮੌਕੇ ਘਰ ਜਾਣ ਦੀ ਬਣਾ ਰਹੇ ਹੋ ਯੋਜਨਾ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, ਇਨ੍ਹਾਂ ਰੂਟਾਂ 'ਤੇ ਨਹੀਂ
ਤੁਸੀਂ ਇੱਥੋਂ ਖਰੀਦ ਸਕਦੇ ਹੋ ਸੋਨਾ
ਸਾਵਰੇਨ ਗੋਲਡ ਬਾਂਡ ਸਕੀਮ ਨੂੰ ਸਾਰੇ ਬੈਂਕਾਂ, ਸਟਾਕ ਹੋਲਡਿੰਗ ਕਾਰਪੋਰੇਸ਼ਨ ਆਫ ਇੰਡੀਆ ਲਿਮਿਟੇਡ (SHCIL), ਕਲੀਅਰਿੰਗ ਕਾਰਪੋਰੇਸ਼ਨ ਆਫ ਇੰਡੀਆ ਲਿਮਿਟੇਡ (CCIL) ਤੋਂ ਖਰੀਦਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਨੈਸ਼ਨਲ ਸਟਾਕ ਐਕਸਚੇਂਜ ਆਫ ਇੰਡੀਆ ਲਿਮਿਟੇਡ (NSE) ਅਤੇ ਬਾਂਬੇ ਸਟਾਕ ਐਕਸਚੇਂਜ ਲਿਮਟਿਡ (BSE) ਤੋਂ ਵੀ ਲਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਰਿਟਾਇਰਡ ਇੰਸ਼ੋਰਡ ਵਿਅਕਤੀਆਂ ਲਈ ਵੱਡੀ ਖ਼ਬਰ, ਰਿਟਾਇਰਮੈਂਟ ਤੋਂ ਬਾਅਦ ਵੀ ਮਿਲੇਗਾ ਮੈਡੀਕਲ ਲਾਭ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿੱਤੀ ਸਾਲ ਦੇ 9 ਮਹੀਨਿਆਂ 'ਚ 12 ਫ਼ੀਸਦੀ ਵਧਿਆ ਯੂਰੀਆ ਉਤਪਾਦਨ, MOP ਦਾ ਆਯਾਤ 59 ਫ਼ੀਸਦੀ ਵਧਿਆ
NEXT STORY