ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣਾ 74ਵਾਂ ਜਨਮ ਦਿਨ ਮਨਾ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ।
ਅਮਿਤ ਸ਼ਾਹ ਨੇ ਪੀ.ਐੱਮ. ਮੋਦੀ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਤੁਸੀਂ ਅਥੱਕ ਮਿਹਨਤ ਅਤੇ ਦੂਰਦਰਸ਼ਿਤਾ ਨਾਲ ਦੇਸ਼ਵਾਸੀਆਂ ਦੇ ਜੀਵਨ 'ਚ ਸਕਾਰਾਤਮਕ ਤਬਦੀਲੀ ਲਿਆਉਣ ਵਾਲੇ ਅਤੇ ਭਾਰਤ ਦਾ ਮਾਣ ਵਧਾ ਕੇ ਦੁਨੀਆ 'ਚ ਨਵਾਂ ਮਾਣ ਦਿਵਾਉਣ ਵਾਲੇ ਜਨਪ੍ਰਿਯ ਪ੍ਰਧਾਨ ਮੰਤਰੀ ਮੋਦੀ ਜੀ ਨੂੰ ਜਨਮ ਦਿਨ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ। ਪਰਮਾਤਮਾ ਤੋਂ ਤੁਹਾਡੀ ਸਿਹਤ ਅਤੇ ਲੰਬੇ ਜੀਵਨ ਦੀ ਕਾਮਨਾ ਕਰਦਾ ਹਾਂ।
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਪੀ.ਐੱਮ. ਮੋਦੀ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ 140 ਕਰੋੜ ਦੇਸ਼ ਵਾਸੀਆਂ ਦੇ ਜੀਵਨ ਨੂੰ ਸੁੱਖੀ ਬਣਾਉਣ ਵਾਲੇ, ਵਿਸ਼ਵ ਦੇ ਸਭ ਤੋਂ ਲੋਕਪ੍ਰਿਯ ਰਾਜਨੇਤਾ, ਸਾਡੇ ਸਾਰਿਆਂ ਦੇ ਮਾਰਗਦਰਸ਼ਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਜਨਮ ਦਿਨ ਦੀ ਵਧਾਈ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀ ਪ੍ਰਧਾਨ ਮੰਤਰੀ ਨੂੰ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਜੀ ਨੂੰ ਜਨਮ ਦਿਨ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ। ਤੁਸੀਂ ਆਪਣੇ ਵਿਅਕਤੀਤੱਵ ਦੇ ਜ਼ੋਰ 'ਤੇ ਅਸਾਧਾਰਣ ਲੀਡਰਸ਼ਿਪ ਪ੍ਰਦਾਨ ਕੀਤੀ ਹੈ ਅਤੇ ਦੇਸ਼ ਦੀ ਤਰੱਕੀ 'ਚ ਵਾਧਾ ਕੀਤਾ ਹੈ। ਮੇਰੀ ਕਾਮਨਾ ਹੈ ਕਿ ਤੁਹਾਡੇ ਵਲੋਂ ਰਾਸ਼ਟਰ ਪਹਿਲ ਦੀ ਭਾਵਨਾ ਨਾਲ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨਾਲ ਭਾਰਤ ਨੂੰ ਇਕ ਵਿਕਸਿਤ ਰਾਸ਼ਟਰ ਬਣਾਉਣ ਦਾ ਮਾਰਗ ਪੱਕਾ ਹੋਵੇਗੀ। ਮੈਂ ਪਰਮਾਤਮਾ ਤੋਂ ਪ੍ਰਾਰਥਨਾ ਕਰਦੀ ਹਾਂ ਕਿ ਤੁਹਾਡੀ ਲੰਬੀ ਉਮਰ ਹੋਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਜ ਅਸਤੀਫ਼ਾ ਦੇ ਸਕਦੇ ਹਨ ਅਰਵਿੰਦ ਕੇਜਰੀਵਾਲ
NEXT STORY