ਨੈਸ਼ਨਲ ਡੈਸਕ : ਸੰਸਦ ਦਾ ਸਰਦ ਰੁੱਤ ਸੈਸ਼ਨ ਵੀਰਵਾਰ ਨੂੰ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ । ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦੇ ਮੁੱਦੇ 'ਤੇ ਵਿਰੋਧੀ ਧਿਰ ਦੇ ਸੰਸਦ ਮੈਂਬਰ ਸੰਸਦ ਕੰਪਲੈਕਸ ਵਿੱਚ ਪ੍ਰਦਰਸ਼ਨ ਕੀਤਾ। ਜਿਸ ਤੋਂ ਬਾਅਦ 11 ਵਜੇ ਦੋਹਾਂ ਸਦਨਾਂ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੌਰਾਨ ਅੱਜ ਭਾਰੀ ਹੰਗਾਮੇ ਦੀ ਸੰਭਾਵਨਾ ਬਣੀ ਹੋਈ ਹੈ।
ਅਮਰੀਕਾ ਤੋਂ ਭਾਰਤੀ ਨਾਗਰਿਕ ਨੂੰ ਦੇਸ਼ ਨਿਕਾਲਾ ਦੇਣ 'ਤੇ ਬੋਲੇ ਵਿਦੇਸ਼ ਮੰਤਰੀ ਜੈਸ਼ੰਕਰ
ਹਰਜੀਤ ਕੌਰ (73) ਨੂੰ ਅਮਰੀਕਾ ਤੋਂ ਦੇਸ਼ ਨਿਕਾਲਾ ਦੇਣ ਦੇ ਸੰਬੰਧ ਵਿੱਚ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਰਾਜ ਸਭਾ ਵਿੱਚ ਕਿਹਾ, "ਜਦੋਂ ਵੀ ਡਿਪੋਰਟੀਆਂ ਨੂੰ ਲੈ ਕੇ ਜਾਣ ਵਾਲੀ ਕੋਈ ਉਡਾਣ ਆਉਂਦੀ ਹੈ, ਤਾਂ ਭਾਰਤ ਸਰਕਾਰ ਦੇ ਅਧਿਕਾਰੀਆਂ ਦੁਆਰਾ ਡਿਪੋਰਟੀਆਂ ਦਾ ਲਾਜ਼ਮੀ ਤੌਰ 'ਤੇ ਇੰਟਰਵਿਊ ਲਿਆ ਜਾਂਦਾ ਹੈ। ਹਰਜੀਤ ਕੌਰ ਨੂੰ ਹੱਥਕੜੀ ਨਹੀਂ ਲਗਾਈ ਗਈ ਸੀ। ਪਰ ਉਡਾਣ ਵਿੱਚ ਚੜ੍ਹਾਉਣ ਤੋਂ ਪਹਿਲਾਂ ਹਿਰਾਸਤ ਵਿੱਚ ਉਸ ਨਾਲ ਦੁਰਵਿਵਹਾਰ ਕੀਤਾ ਗਿਆ ਸੀ। ਅਸੀਂ ਇਸ ਮੁੱਦੇ ਨੂੰ ਅਮਰੀਕੀ ਦੂਤਾਵਾਸ ਕੋਲ ਜ਼ੋਰਦਾਰ ਢੰਗ ਨਾਲ ਉਠਾਇਆ ਅਤੇ ਅਮਰੀਕੀ ਅਧਿਕਾਰੀਆਂ ਨੂੰ ਇਸ ਦੀ ਜਾਂਚ ਕਰਨ ਲਈ ਕਿਹਾ।"
ਲੋਕ ਸਭਾ 'ਚ ਹਰਸਿਮਰਤ ਬਾਦਲ ਨੇ ਚੁੱਕਿਆ ਪੰਜਾਬ 'ਚ ਨਸ਼ਿਆ ਦਾ ਮੁੱਦਾ
ਨਵੀਂ ਦਿੱਲੀ : ਸੰਸਦ ਦਾ ਸਰਦ ਰੁੱਤ ਸੈਸ਼ਨ ਵੀਰਵਾਰ ਨੂੰ ਚੌਥੇ ਦਿਨ ਵਿੱਚ ਦਾਖਲ ਹੋ ਗਿਆ। ਲੋਕ ਸਭਾ ਦੇ ਸਰਦ ਰੁੱਤ ਸੈਸ਼ਨ ਵਿਚ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਲੋਂ ਅੱਜ ਪੰਜਾਬ 'ਚ ਵੱਧ ਰਹੇ ਨਸ਼ਿਆਂ ਤੇ ਇਨ੍ਹਾਂ ਕਾਰਨ ਹੋਣ ਵਾਲੀਆਂ ਮੌਤਾਂ ਦਾ ਮੁੱਦਾ ਚੁੱਕਿਆ। ਇਸ ਦੌਰਾਨ ਉਨ੍ਹਾਂ ਨੇ NCRB ਦੀ ਰਿਪੋਰਟ ਦਾ ਹਵਾਲਾ ਦਿੰਦਿਆ ਕਿਹਾ ਪੰਜਾਬ 'ਚ ਸਭ ਤੋਂ ਵੱਧ ਨਸ਼ਾ ਵਿੱਕਦਾ ਹੈ ਤੇ ਨਸ਼ਿਆ ਕਾਰਨ ਮੌਤਾਂ ਵੀ ਸਭ ਤੋਂ ਵੱਧ ਪੰਜਾਬ 'ਚ ਹੋ ਰਹੀਆਂ ਹਨ।
ਉਨ੍ਹਾਂ ਕਿਹਾ ਪਿਛਲੇ ਸਭ ਤੋਂ ਵੱਧ ਨਸ਼ਾ ਪੰਜਾਬ 'ਚ ਬਰਾਮਦ ਹੋਇਆ ਸੀ, ਜਿਸ 'ਤੇ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਜਵਾਬ ਵੀ ਮੰਗਿਆ ਸੀ। ਉਨ੍ਹਾਂ ਕਿਹਾ ਲੋਕ ਦੁੱਖੀ ਹੋ ਕੇ ਕੰਧਾਂ 'ਤੇ ਇਹ ਲਿਖਣ ਨੂੰ ਮਜਬੂਰ ਹੋ ਰਹੇ ਕਿ 'ਨਸ਼ਾ ਇਥੇ ਵਿਕਦਾ ਹੈ'। ਸਰਕਾਰ ਪਰ ਮੁਲਜ਼ਮਾਂ ਨੂੰ ਫੜਨ ਦੀ ਥਾਂ ਪੁਲਸ ਨੂੰ ਭੇਜ ਕੇ ਉਸਨੂੰ ਸਾਫ ਕਰਵਾ ਰਹੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਪੰਜਾਬ 'ਚ ਬੱਚਿਆਂ ਨੂੰ ਵੀ ਨਸ਼ਾ ਵੇਚਿਆ ਜਾ ਰਿਹਾ ਹੈ। ਮੇਰੀ ਆਪਣੀ ਸੀਟ ਤੋਂ ਵੀ ਕਈ ਜੇਲ੍ਹਾਂ ਤੋਂ ਵੀਡੀਓ ਵਾਇਰਲ ਹੋ ਰਹੀਆਂ ਹਨ, ਜਿਸ 'ਚ ਨਸ਼ਾ ਵੇਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਅੱਧਾ ਪੰਜਾਬ BSF ਦੇ ਅਧੀਨ ਆਉਂਦਾ ਹੈ। BSF ਵੱਲੋਂ ਹਰ ਦੂਜੇ ਦਿਨ ਨਸ਼ਾ ਫੜਿਆ ਜਾ ਰਿਹਾ ਹੈ ਪਰ ਸਰਕਾਰ ਕੋਈ ਕਾਰਵਾਈ ਨਹੀਂ ਕਰ ਰਹੀ ਹੈ। ਪੰਜਾਬ 'ਚ ਆਪ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਗਈ ਹੈ। ਸਰਕਾਰ ਨੂੰ ਕੁੱਝ ਕਰਨਾ ਚਾਹੀਦਾ ਹੈ।
ਵਿਰੋਧੀ ਧਿਰ ਨੇ ਕੀਤਾ ਰੋਸ ਪ੍ਰਦਰਸ਼ਨ
ਅੱਜ ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਕਈ ਹੋਰ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਵੀਰਵਾਰ ਨੂੰ ਸੰਸਦ ਕੰਪਲੈਕਸ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ। ਮੌਜੂਦਾ ਸਰਦ ਰੁੱਤ ਸੈਸ਼ਨ ਦੌਰਾਨ ਹਵਾ ਪ੍ਰਦੂਸ਼ਣ ਦੀ ਸਥਿਤੀ 'ਤੇ ਚਰਚਾ ਦੀ ਮੰਗ ਕੀਤੀ। ਸੰਸਦ ਦੇ ਮਕਰ ਗੇਟ ਨੇੜੇ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਨੇਤਾਵਾਂ ਨੇ ਮਾਸਕ ਪਹਿਨੇ ਅਤੇ ਇੱਕ ਵੱਡਾ ਬੈਨਰ ਫੜਿਆ ਹੋਇਆ ਸੀ ਜਿਸ 'ਤੇ ਲਿਖਿਆ ਸੀ "ਮੌਸਮ ਦਾ ਆਨੰਦ ਮਾਣੋ"।

ਬੈਨਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਵੀ ਸੀ। ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਸੋਮਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ, "ਤੁਹਾਨੂੰ ਵੀ ਮੌਸਮ ਦਾ ਆਨੰਦ ਮਾਣਨਾ ਚਾਹੀਦਾ ਹੈ।" ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਉਨ੍ਹਾਂ ਦੀ ਵਿਅੰਗਮਈ ਆਲੋਚਨਾ ਕੀਤੀ, ਉਨ੍ਹਾਂ ਦੀ ਟਿੱਪਣੀ ਨੂੰ ਦਿੱਲੀ ਅਤੇ ਕਈ ਹੋਰ ਸ਼ਹਿਰਾਂ ਵਿੱਚ ਹਵਾ ਪ੍ਰਦੂਸ਼ਣ ਦੀ ਸਥਿਤੀ ਨਾਲ ਜੋੜਿਆ। ਸੰਸਦ ਕੰਪਲੈਕਸ ਵਿੱਚ ਪ੍ਰਦਰਸ਼ਨ ਕਰ ਰਹੇ ਸੰਸਦ ਮੈਂਬਰਾਂ ਨੇ "ਪ੍ਰਦੂਸ਼ਣ 'ਤੇ ਚਰਚਾ ਕਰੋ" ਦੀ ਮੰਗ ਕਰਦੇ ਹੋਏ ਨਾਅਰੇ ਵੀ ਲਗਾਏ।
'ਲੈਂਡ ਫਾਰ ਜੌਬ' ਮਾਮਲੇ 'ਚ ਲਾਲੂ ਪਰਿਵਾਰ ਨੂੰ ਰਾਹਤ, ਕੋਰਟ ਨੇ ਦੋਸ਼ ਤੈਅ ਕਰਨ ਦਾ ਫੈਸਲਾ ਟਾਲਿਆ
NEXT STORY