ਨੈਸ਼ਨਲ ਡੈਸਕ- ਪੰਜਾਬ, ਹਰਿਆਣਾ ਅਤੇ ਦਿੱਲੀ NCR ਦਾ ਮੌਸਮ ਲਗਾਤਾਰ ਬਦਲ ਰਿਹਾ ਹੈ। ਫਰਵਰੀ ਦਾ ਅੱਧਾ ਬੀਤ ਚੁੱਕਾ ਹੈ ਅਤੇ ਪੂਰੇ ਉੱਤਰ ਭਾਰਤ 'ਚ ਮੌਸਮ ਗਰਮ ਹੁੰਦਾ ਜਾ ਰਿਹਾ ਹੈ। ਦੇਸ਼ ਭਰ ਦੀ ਮੌਸਮ ਪ੍ਰਣਾਲੀ 'ਤੇ ਗੌਰ ਨਾਲ ਦੇਖਿਆ ਜਾਵੇ ਤਾਂ ਹਰ ਪਾਸੇ ਪਾਰਾ ਲਗਾਤਾਰ ਚੜ੍ਹ ਰਿਹਾ ਹੈ। ਉੱਤਰੀ ਭਾਰਤ ਦੇ ਕਈ ਖੇਤਰਾਂ 'ਚ ਔਸਤ ਘੱਟੋ ਘੱਟ ਤਾਪਮਾਨ ਆਮ ਨਾਲੋਂ 1 ਤੋਂ 3 ਡਿਗਰੀ ਸੈਲਸੀਅਸ ਵੱਧ ਰਹਿੰਦਾ ਹੈ।ਮੌਸਮ ਵਿਭਾਗ ਨੇ ਅੱਜ ਪੂਰਵ ਅਨੁਮਾਨ ਜਾਰੀ ਕਰਦੇ ਹੋਏ ਕਿਹਾ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ-ਐਨਸੀਆਰ 'ਚ ਬੱਦਲਵਾਈ ਰਹਿ ਸਕਦੀ ਹੈ। ਪੰਜਾਬ-ਹਰਿਆਣਾ ਸਮੇਤ ਦੇਸ਼ ਦੇ ਹੋਰ ਹਿੱਸਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਦਿੱਲੀ NCR ਦਾ ਤਾਪਮਾਨ ਲਗਾਤਾਰ ਵਧ ਰਿਹਾ ਹੈ। ਪਹਾੜਾਂ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਦੀ ਰਫਤਾਰ ਵੀ ਧੀਮੀ ਹੋ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਰਾਤ ਨੂੰ ਵੀ ਤਾਪਮਾਨ ਵਧ ਰਿਹਾ ਹੈ। ਆਉਣ ਵਾਲੇ ਦਿਨਾਂ ‘ਚ ਤਾਪਮਾਨ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅੱਜ ਦਿੱਲੀ, ਨੋਇਡਾ ਅਤੇ ਗੁਰੂਗ੍ਰਾਮ 'ਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 19 ਅਤੇ 20 ਫਰਵਰੀ ਨੂੰ ਵੀ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ 17 ਤੋਂ 19 ਫਰਵਰੀ ਨੂੰ ਉੱਤਰਾਖੰਡ ਅਤੇ 17 ਤੋਂ 21 ਫਰਵਰੀ ਤੱਕ ਰਾਜਸਥਾਨ ਦੇ ਕਈ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਰਣਵੀਰ ਇਲਾਹਾਬਾਦੀਆ ਦੇ ਪਿਤਾ ਦੁਨੀਆ 'ਚ ਇਸ ਨਾਮ ਨਾਲ ਹਨ ਮਸ਼ਹੂਰ
ਅੱਜ ਕਿੱਥੇ-ਕਿੱਥੇ ਮੀਂਹ ਦੀ ਸੰਭਾਵਨਾ?
ਮੌਸਮ ਵਿਭਾਗ ਨੇ ਭਵਿੱਖਬਾਣੀ ਜਾਰੀ ਕਰਦਿਆਂ ਕਿਹਾ ਕਿ ਅੱਜ ਉੱਤਰਾਖੰਡ ਦੇ ਕਈ ਇਲਾਕਿਆਂ 'ਚ ਮੀਂਹ ਦੇ ਨਾਲ-ਨਾਲ ਭਾਰੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ‘ਚ ਕੁਝ ਥਾਵਾਂ ‘ਤੇ ਬਾਰਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਉੱਤਰੀ ਪੂਰਬੀ ਹਿੱਸੇ ‘ਚ ਚੱਕਰਵਾਤ ਬਣ ਰਿਹਾ ਹੈ। ਇਸ ਕਾਰਨ ਬਾਰਸ਼ ਹੋਣ ਦੀ ਸੰਭਾਵਨਾ ਹੈ। ਅਰੁਣਾਚਲ ਪ੍ਰਦੇਸ਼ 'ਚ 15 ਤੋਂ 21 ਫਰਵਰੀ ਤੱਕ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, 16 ਅਤੇ 19 ਫਰਵਰੀ ਨੂੰ ਆਸਾਮ ਅਤੇ ਮੇਘਾਲਿਆ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਆਸਾਮ, ਮੇਘਾਲਿਆ, ਮਨੀਪੁਰ, ਨਾਗਾਲੈਂਡ, ਮਿਜ਼ੋਰਮ, ਤ੍ਰਿਪੁਰਾ, ਸਿੱਕਮ ਅਤੇ ਦਾਰਜੀਲਿੰਗ 'ਚ ਅਗਲੇ ਸੱਤ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- 38 ਸਾਲਾ ਅਦਾਕਾਰਾ ਨੇ 49 ਸਾਲਾ ਬਾਬੇ ਨਾਲ ਵਿਆਹ ਕਰਵਾਉਣ ਤੋਂ ਬਾਅਦ ਦਿੱਤੀ ਖੁਸ਼ਖ਼ਬਰੀ
ਪਿਛਲੇ 24 ਘੰਟਿਆਂ 'ਚ ਤਾਪਮਾਨ
ਪਿਛਲੇ 24 ਘੰਟਿਆਂ ‘ਚ ਤਾਪਮਾਨ ਦੀ ਗੱਲ ਕਰੀਏ ਤਾਂ ਜੰਮੂ-ਕਸ਼ਮੀਰ ‘ਚ ਪਾਰਾ 3 ਤੋਂ 5 ਡਿਗਰੀ ਤੱਕ ਵਧਿਆ ਹੈ ਅਤੇ ਮੱਧ ਅਤੇ ਪੂਰਬੀ ਭਾਰਤ, ਤੇਲੰਗਾਨਾ ਅਤੇ ਪੂਰਬੀ ਰਾਜਸਥਾਨ ‘ਚ ਪਾਰਾ 1 ਤੋਂ 3 ਡਿਗਰੀ ਤੱਕ ਵਧਿਆ ਹੈ। ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ‘ਚ ਪਾਰਾ 3 ਤੋਂ 5 ਡਿਗਰੀ ਤੱਕ ਪਹੁੰਚ ਗਿਆ ਹੈ। ਰਾਜਸਥਾਨ ਅਤੇ ਮੱਧ ਪ੍ਰਦੇਸ਼ 'ਚ ਪਾਰਾ 3 ਤੋਂ 6 ਡਿਗਰੀ ਤੱਕ ਵਧਿਆ ਹੈ। ਬਿਹਾਰ ਅਤੇ ਉੱਤਰ-ਪੂਰਬੀ ਹਿੱਸਿਆਂ ‘ਚ ਪਾਰਾ 1 ਤੋਂ 3 ਡਿਗਰੀ ਤੱਕ ਵਧਿਆ ਹੈ। ਇਸ ਦੇ ਨਾਲ ਹੀ ਗੰਗਾ ਦੇ ਮੈਦਾਨਾਂ, ਓਡੀਸ਼ਾ, ਮਹਾਰਾਸ਼ਟਰ ਅਤੇ ਤੇਲੰਗਾਨਾ ਵਿੱਚ ਪਾਰਾ 1 ਤੋਂ 3 ਡਿਗਰੀ ਤੱਕ ਵਧਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਿਆਨਕ ਹਾਦਸਾ; ਖੜ੍ਹੀ ਬੱਸ ਨਾਲ ਟਕਰਾਇਆ ਟੈਂਪੂ ਟਰੈਵਲਰ, ਥਾਈਂ ਮਰੇ 4 ਲੋਕ
NEXT STORY