ਹਰਿਆਣਾ : ਹਰਿਆਣਾ ਦਿਵਸ ਦੇ ਮੌਕੇ 'ਤੇ ਰਾਜ ਸਰਕਾਰ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਦੇ ਤਹਿਤ ਸ਼ਨੀਵਾਰ ਨੂੰ ₹2,100 ਦੀ ਪਹਿਲੀ ਕਿਸ਼ਤ ਜਾਰੀ ਕਰਕੇ ਰਾਜ ਦੀਆਂ ਔਰਤਾਂ ਨੂੰ ਇੱਕ ਵੱਡਾ ਤੋਹਫ਼ਾ ਦੇਵੇਗੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਇਸ ਰਕਮ ਨੂੰ ਲਗਭਗ ਪੰਜ ਲੱਖ ਔਰਤਾਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕਰਨਗੇ। ਇਹ ਰਕਮ ਫਿਲਹਾਲ ਉਨ੍ਹਾਂ ਔਰਤਾਂ ਦੇ ਖਾਤਿਆਂ ਵਿਚ ਪਾਈ ਜਾਵੇਗੀ, ਜਿਨ੍ਹਾਂ ਦੀਆਂ ਅਰਜ਼ੀਆਂ ਦੀ ਤਸਦੀਕ ਹੋ ਚੁੱਕੀ ਹੈ। ਸਰਕਾਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਖੇਤਰਾਂ ਵਿੱਚ ਸ਼ਨੀਵਾਰ ਨੂੰ ਵੀ ਲਾਡੋ ਲਕਸ਼ਮੀ ਯੋਜਨਾ ਕੈਂਪ ਲਗਾਉਣ ਅਤੇ ਯੋਗ ਔਰਤਾਂ ਨੂੰ ਅਪਲਾਈ ਕਰਨ ਲਈ ਉਤਸ਼ਾਹਿਤ ਕਰਨ।
ਪੜ੍ਹੋ ਇਹ ਵੀ : ਸਸਤਾ ਹੋਇਆ LPG ਗੈਸ ਸਿਲੰਡਰ, ਜਾਣੋ ਕਿੰਨੇ ਰੁਪਏ ਦੀ ਮਿਲੀ ਰਾਹਤ
ਦੱਸ ਦੇਈਏ ਕਿ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਜਾਰੀ ਰਹੇਗੀ। ਬਾਕੀ ਯੋਗ ਔਰਤਾਂ ਨੂੰ ਅਗਲੇ ਮਹੀਨੇ ਤੋਂ ਯੋਗ ਲਾਭ ਦਿੱਤਾ ਜਾਵੇਗਾ। ਭਾਜਪਾ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲਾਡੋ ਲਕਸ਼ਮੀ ਯੋਜਨਾ ਦਾ ਐਲਾਨ ਕੀਤਾ ਸੀ। ਹਰਿਆਣਾ ਸਰਕਾਰ ਨੇ 25 ਸਤੰਬਰ ਨੂੰ ਇਸ ਯੋਜਨਾ ਲਈ ਐਪ ਲਾਂਚ ਕੀਤੀ ਸੀ। ਪਹਿਲੇ ਪੜਾਅ ਵਿੱਚ ਤਿੰਨ ਮਾਪਦੰਡਾਂ ਨੂੰ ਪੂਰਾ ਕਰਨ ਵਾਲੀਆਂ ਔਰਤਾਂ ਨੂੰ ਇਸ ਯੋਜਨਾ ਵਿੱਚ ਸ਼ਾਮਲ ਕੀਤਾ ਗਿਆ ਹੈ। ਮਾਪਦੰਡਾਂ ਅਨੁਸਾਰ, ਸਾਲਾਨਾ ਪਰਿਵਾਰਕ ਆਮਦਨ 1 ਲੱਖ ਰੁਪਏ ਹੋਣੀ ਚਾਹੀਦੀ ਹੈ। ਬਿਨੈਕਾਰ ਦੀ ਉਮਰ 23 ਸਾਲ ਜਾਂ ਇਸ ਤੋਂ ਵੱਧ ਹੋਣੀ ਚਾਹੀਦੀ ਹੈ ਅਤੇ ਅਣਵਿਆਹੀ ਔਰਤ ਜਾਂ ਵਿਆਹੀ ਔਰਤ ਦਾ ਪਤੀ 15 ਸਾਲਾਂ ਤੋਂ ਹਰਿਆਣਾ ਦਾ ਵਸਨੀਕ ਹੋਣਾ ਚਾਹੀਦਾ ਹੈ।
ਪੜ੍ਹੋ ਇਹ ਵੀ : ਸਕੂਲੀ ਬੱਚਿਆਂ ਲਈ Good News! ਇਸ ਮਹੀਨੇ ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ
ਇਸ ਯੋਜਨਾ ਦਾ ਲਾਭ ਲੈਣ ਲਈ ਪਰਿਵਾਰ ਵਿੱਚ ਯੋਗ ਔਰਤਾਂ ਦੀ ਗਿਣਤੀ ਦੀ ਕੋਈ ਸੀਮਾ ਨਹੀਂ ਹੈ। ਲਾਡੋ ਲਕਸ਼ਮੀ ਯੋਜਨਾ ਪੜਾਵਾਂ ਵਿੱਚ ਲਾਗੂ ਕੀਤੀ ਜਾਵੇਗੀ। ਦੂਜੇ ਪੜਾਅ ਵਿੱਚ ₹1,40,000 ਦੀ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੀਆਂ ਔਰਤਾਂ ਨੂੰ ਇਸ ਯੋਜਨਾ ਵਿੱਚ ਸ਼ਾਮਲ ਕੀਤਾ ਜਾਵੇਗਾ। ਤੀਜੇ ਪੜਾਅ ਵਿੱਚ 1 ਲੱਖ 80 ਹਜ਼ਾਰ ਰੁਪਏ ਅਤੇ ਚੌਥੇ ਪੜਾਅ ਵਿੱਚ 3 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੀਆਂ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ। ਹਰਿਆਣਾ ਸਰਕਾਰ ਵੱਲੋਂ 2026 ਦੇ ਬਜਟ ਸੈਸ਼ਨ ਵਿੱਚ ਦੂਜੇ ਪੜਾਅ ਦਾ ਐਲਾਨ ਕੀਤੇ ਜਾਣ ਦੀ ਉਮੀਦ ਹੈ। ਹਾਲਾਂਕਿ, ਭਾਜਪਾ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਰੀਆਂ ਔਰਤਾਂ ਲਈ 2,100 ਰੁਪਏ ਦੀ ਸਬਸਿਡੀ ਦਾ ਐਲਾਨ ਕੀਤਾ ਸੀ।
ਪੜ੍ਹੋ ਇਹ ਵੀ : ਵੱਡੀ ਖ਼ਬਰ: ਅੱਜ ਤੋਂ ਸੜਕਾਂ 'ਤੇ ਨਹੀਂ ਚੱਲਣਗੀਆਂ ਇਹ ਗੱਡੀਆਂ, ਸਖ਼ਤ ਹੋਏ ਨਿਯਮ
ਦੱਸ ਦੇਈਏ ਕਿ ਔਰਤਾਂ ਅਤੇ ਭੈਣਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਮਾਮਲੇ ਵਿਚ ਝਾਰਖੰਡ ਹਰਿਆਣਾ ਤੋਂ ਅਗੇ ਹੈ। ਝਾਰਖੰਡ ਵਿੱਚ ਮੁੱਖ ਮੰਤਰੀ ਮਈਆ ਸਨਮਾਨ ਯੋਜਨਾ ਦੇ ਤਹਿਤ ਕੁੜੀਆਂ ਅਤੇ ਔਰਤਾਂ ਨੂੰ ਪ੍ਰਤੀ ਮਹੀਨਾ 2,500 ਰੁਪਏ ਦਿੱਤੇ ਜਾਂਦੇ ਹਨ। ਔਰਤਾਂ ਦੇ ਸਸ਼ਕਤੀਕਰਨ ਲਈ ਸ਼ੁਰੂ ਕੀਤੀ ਗਈ ਇਸ ਯੋਜਨਾ ਦਾ ਲਾਭ 18 ਤੋਂ 50 ਸਾਲ ਦੀ ਉਮਰ ਦੀਆਂ ਔਰਤਾਂ ਨੂੰ ਦਿੱਤਾ ਜਾਂਦਾ ਹੈ। ਇਸ ਯੋਜਨਾ ਦਾ ਲਗਭਗ 55 ਲੱਖ ਔਰਤਾਂ ਲਾਭ ਲੈ ਰਹੀਆਂ ਹਨ। ਇਸ ਲਈ ਝਾਰਖੰਡ ਸਰਕਾਰ ਨੇ ਲਗਭਗ 16,000 ਕਰੋੜ ਰੁਪਏ ਦਾ ਬਜਟ ਰੱਖਿਆ ਹੈ।
ਪੜ੍ਹੋ ਇਹ ਵੀ : ਭਾਰਤ-ਚੀਨ ਸਰਹੱਦ ’ਤੇ ਭਾਰੀ ਬਰਫ਼ਬਾਰੀ, ਤਾਪਮਾਨ ਜ਼ੀਰੋ ਤੋਂ ਹੇਠਾਂ ਡਿੱਗਿਆ
ਸਾਊਦੀ ਅਰਬ 'ਚ ਮਾਰ'ਤਾ 26 ਸਾਲ ਦਾ ਨੌਜਵਾਨ ! ਪਰਿਵਾਰ ਨੂੰ ਮਿਲੇ ਵੌਇਸ ਨੋਟ 'ਚ...
NEXT STORY