ਬੁਲੰਦਸ਼ਹਿਰ : ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ ਤੋਂ ਇੱਕ ਅਜਿਹੀ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿਸ ਨੇ ਮਨੁੱਖਤਾ ਨੂੰ ਸ਼ਰਮਸਾਰ ਕਰ ਦਿੱਤਾ ਹੈ। ਨਰੋਰਾ ਥਾਣਾ ਖੇਤਰ ਦੇ ਪਿੰਡ ਰਤਨਪੁਰ ਵਿੱਚ ਇੱਕ ਪਿਤਾ ਨੇ ਆਪਣੀ ਹੀ 12 ਸਾਲਾ ਮਾਸੂਮ ਧੀ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਉਸ ਦੀ ਜਾਨ ਲੈ ਲਈ। ਪੁਲਸ ਨੇ ਮੁਲਜ਼ਮ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਘਟਨਾ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ।
ਇਹ ਵੀ ਪੜ੍ਹੋ - ਮਾਤਾ-ਪਿਤਾ ਦੀ ਸੇਵਾ ਨਾ ਕਰਨ 'ਤੇ ਮੁਲਾਜ਼ਮਾਂ ਦੀ ਕੱਟੀ ਜਾਵੇਗੀ 15 ਫ਼ੀਸਦੀ ਤਨਖ਼ਾਹ, ਇਸ ਸੂਬੇ ਦੀ ਸਰਕਾਰ ਦਾ ਵੱਡਾ ਫੈਸਲਾ
ਮਾਮੂਲੀ ਗੱਲ ਬਣੀ ਮੌਤ ਦਾ ਕਾਰਨ
ਜਾਣਕਾਰੀ ਅਨੁਸਾਰ ਮੁਲਜ਼ਮ ਪੁਸ਼ਪੇਂਦਰ ਉਰਫ਼ ਪੱਪੂ ਸ਼ਰਮਾ ਦੀ ਧੀ ਨੇ ਇੱਕ ਕਰਿਆਨੇ ਦੀ ਦੁਕਾਨ ਤੋਂ ਟੌਫ਼ੀਆਂ ਦਾ ਇੱਕ ਪੈਕੇਟ ਚੁੱਕ ਲਿਆ ਸੀ। ਜਦੋਂ ਦੁਕਾਨਦਾਰ ਨੇ ਇਸ ਦੀ ਸ਼ਿਕਾਇਤ ਪਿਤਾ ਨੂੰ ਕੀਤੀ, ਤਾਂ ਉਹ ਗੁੱਸੇ ਵਿੱਚ ਅੱਗ ਬਬੂਲਾ ਹੋ ਗਿਆ। 26 ਮਾਰਚ ਨੂੰ ਪੱਪੂ ਸ਼ਰਮਾ ਨੇ ਆਪਣੀ ਧੀ ਨੂੰ ਡੰਡਿਆਂ ਨਾਲ ਇੰਨੀ ਬੇਰਹਿਮੀ ਨਾਲ ਪਿਟਿਆ ਕਿ ਬੱਚੀ ਬੇਹੋਸ਼ ਹੋ ਗਈ ਅਤੇ ਕੁਝ ਹੀ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਇਸ ਖ਼ੂਨੀ ਖੇਡ ਤੋਂ ਬਾਅਦ ਪੱਥਰ ਦਿਲ ਪਿਤਾ ਦੇ ਖ਼ਿਲਾਫ਼ ਉਸ ਦੀ ਆਪਣੀ ਹੀ ਪਤਨੀ (ਮ੍ਰਿਤਕਾ ਦੀ ਮਾਂ) ਨੇ ਹਿੰਮਤ ਦਿਖਾਈ।
ਇਹ ਵੀ ਪੜ੍ਹੋ - ਰੁਕ ਸਕਦੀ ਹੈ ਤੁਹਾਡੀ ਪੈਨਸ਼ਨ! ਅੱਜ ਹੀ ਕਰ ਲਓ ਆਹ ਕੰਮ, ਸਰਕਾਰ ਨੇ ਜਾਰੀ ਕਰ 'ਤਾ ਨਿਰਦੇਸ਼
ਪਤਨੀ ਨੇ ਪਤੀ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ
27 ਮਾਰਚ ਨੂੰ ਮਾਂ ਨੇ ਨਰੋਰਾ ਥਾਣੇ ਵਿੱਚ ਆਪਣੇ ਪਤੀ ਵਿਰੁੱਧ ਸ਼ਿਕਾਇਤ ਦਰਜ ਕਰਵਾਈ। ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਬੀ.ਐਨ.ਐਸ. (BNS) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ। ਸੀਨੀਅਰ ਅਧਿਕਾਰੀਆਂ ਦੇ ਨਿਰਦੇਸ਼ਾਂ 'ਤੇ ਗਠਿਤ ਵਿਸ਼ੇਸ਼ ਟੀਮ ਨੇ 28 ਮਾਰਚ ਨੂੰ ਮੁਲਜ਼ਮ ਪੁਸ਼ਪੇਂਦਰ ਨੂੰ ਚੌਢੇਰਾ ਰਤਨਪੁਰ ਤਿਰਾਹੇ ਦੇ ਕੋਲੋਂ ਗ੍ਰਿਫਤਾਰ ਕਰ ਲਿਆ। ਪੁਲਸ ਮੁਤਾਬਕ ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ। ਉਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਵੇਗਾ। ਪੁਲਸ ਨੇ ਪੀੜਤ ਪਰਿਵਾਰ ਨੂੰ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਦਾ ਭਰੋਸਾ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਹਰ ਕੋਈ ਇਸ ਕਲਯੁਗੀ ਪਿਓ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕਰ ਰਿਹਾ ਹੈ।
ਇਹ ਵੀ ਪੜ੍ਹੋ - 3 ਮਿੰਟ 'ਚ ਮਿਲੇਗਾ ਭਰਿਆ ਸਿਲੰਡਰ, ਇਸ ਸੂਬੇ 'ਚ ਸ਼ੁਰੂ ਹਾਈ-ਟੈਕ ਸਰਵਿਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦਿੱਲੀ ਪੁਲਸ ਦੀ ਵੱਡੀ ਕਾਰਵਾਈ ! ਲਸ਼ਕਰ ਦਾ ਅੱਤਵਾਦੀ ਕੀਤਾ ਕਾਬੂ, 26/11 ਦੇ ਮਾਸਟਰਮਾਈਂਡਾਂ ਨਾਲ ਸੀ ਸਿੱਧੇ ਸਬੰਧ
NEXT STORY