ਨੈਸ਼ਨਲ ਡੈਸਕ- ਪੁਣੇ-ਬੈਂਗਲੁਰੂ ਨੈਸ਼ਨਲ ਹਾਈਵੇਅ-48 'ਤੇ ਬੁੱਧਵਾਰ ਨੂੰ ਇਕ ਵੱਡਾ ਹਾਦਸਾ ਹੁੰਦੇ-ਹੁੰਦੇ ਬਚਿਆ। ਨਿਪਾਨੀ ਦੇ ਬਾਹਰੀ ਇਲਾਕੇ ਵਿਚ ਸਥਿਤ ਕੋਗਾਨੌਲੀ ਟੋਲ ਪਲਾਜ਼ਾ ਵਿਚ ਇਕ ਟਰੱਕ ਦੇ ਡੀਜ਼ਲ ਟੈਂਕ ਫਟਣ ਨਾਲ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਟੋਲ ਪਲਾਜ਼ਾ ਦੇ ਦੋ ਕੈਸ਼ ਕਲੈਕਸ਼ਨ ਕੈਬਿਨ ਨੂੰ ਆਪਣੀ ਲਪੇਟ ਵਿਚ ਲੈ ਲਿਆ। ਗਨੀਮਤ ਇਹ ਰਹੀ ਕਿ ਇਸ ਘਟਨਾ ਵਿਚ ਕੋਈ ਜ਼ਖ਼ਮੀ ਨਹੀਂ ਹੋਇਆ।
ਅੱਗ ਦਾ ਭਿਆਨਕ ਮੰਜ਼ਰ
ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇਕ ਟਰੱਕ ਟੋਲ ਪਲਾਜ਼ਾ ਤੋਂ ਲੰਘ ਰਿਹਾ ਸੀ। ਅਚਾਨਕ ਟਰੱਕ ਦਾ ਡੀਜ਼ਲ ਟੈਂਕ ਫਟ ਗਿਆ ਅਤੇ ਵੇਖਦੇ ਹੀ ਵੇਖਦੇ ਅੱਗ ਦੀਆਂ ਲਪਟਾਂ ਤੇਜ਼ੀ ਨਾਲ ਫੈਲ ਗਈ। ਟੋਲ ਪਲਾਜ਼ਾ ਦੇ ਕਰਮੀ ਤੁਰੰਤ ਸੁਰੱਖਿਅਤ ਥਾਵਾਂ ਵੱਲ ਦੌੜੇ ਜਿਸ ਕਾਰਨ ਉਨ੍ਹਾਂ ਦੀ ਜਾਨ ਬਚ ਗਈ। ਅੱਗ ਇੰਨੀ ਭਿਆਨਕ ਸੀ ਕਿ ਦੂਰ ਤੋਂ ਹੀ ਧੂੰਏਂ ਦਾ ਗੁਬਾਰ ਅਤੇ ਉੱਚੀਆਂ ਲਪਟਾਂ ਵਿਖਾਈ ਦੇ ਰਹੀਆਂ ਸਨ।
ਘਟਨਾ ਦਾ ਇਕ ਵੀਡੀਓ ਵੀ ਸਾਹਮਣੇ ਆਇਆ ਹੈ। ਵੀਡੀਓ ਵਿਚ ਲੋਕ ਅੱਗ ਲੱਗਣ ਦੀ ਥਾਂ ਤੋਂ ਸੁਰੱਖਿਅਤ ਦੂਰੀ ਬਣਾ ਕੇ ਖੜ੍ਹੇ ਨਜ਼ਰ ਆ ਰਹੇ ਹਨ। ਚਾਰੋਂ ਪਾਸੇ ਹਫੜਾ-ਦਫੜੀ ਦਾ ਮਾਹੌਲ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ 'ਤੇ ਪਹੁੰਚੀ। ਸਖ਼ਤ ਮੁਸ਼ੱਕਤ ਮਗਰੋਂ ਫਾਇਰ ਕਰਮੀਆਂ ਨੇ ਅੱਗ 'ਤੇ ਕਾਬੂ ਪਾਇਆ। ਇਹ ਘਟਨਾ ਨਿਪਾਨੀ ਪੁਲਸ ਸਟੇਸ਼ਨ ਦੇ ਥਾਣਾ ਖੇਤਰ ਵਿਚ ਹੋਈ ਹੈ ਅਤੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਕ ਵਾਰ ਫ਼ਿਰ ਹੋ ਗਿਆ ਐਨਕਾਊਂਟਰ, ਜਵਾਨਾਂ ਨੇ ਘੇਰ ਲਏ ਅੱਤਵਾਦੀ
NEXT STORY