ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਬੀਤੇ ਦਿਨ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਵੀਰਵਾਰ ਸ਼ਾਮ ਨੂੰ ਬੇਹੋਸ਼ ਹੋ ਜਾਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਏਮਜ਼ 'ਚ ਭਰਤੀ ਕਰਵਾਇਆ ਗਿਆ, ਜਿੱਥੇ ਰਾਤ 9.51 'ਤੇ ਉਨ੍ਹਾਂ ਨੇ ਆਖਰੀ ਸਾਹ ਲਿਆ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਭਲਕੇ ਸ਼ਨੀਵਾਰ ਸਵੇਰੇ 10-11 ਵਜੇ ਦਿੱਲੀ ਦੇ ਸ਼ਕਤੀ ਸਥਲ ਨੇੜੇ ਹੋਵੇਗਾ। ਉਨ੍ਹਾਂ ਦੀ ਬੇਟੀ ਅੱਜ ਦੇਰ ਰਾਤ ਅਮਰੀਕਾ ਤੋਂ ਦਿੱਲੀ ਪਹੁੰਚ ਜਾਵੇਗੀ। ਡਾ.ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਦਿੱਲੀ ਦੇ ਮੋਤੀ ਲਾਲ ਨਹਿਰੂ ਮਾਰਗ 'ਤੇ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਰੱਖੀ ਗਈ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਬੀਤੀ ਰਾਤ ਏਮਜ਼ ਤੋਂ ਇੱਥੇ ਲਿਆਂਦੀ ਗਈ।
ਇਹ ਵੀ ਪੜ੍ਹੋ - ਜਦੋਂ PM ਬਣਨ 'ਤੇ ਮਨਮੋਹਨ ਸਿੰਘ ਨੇ ਪਾਕਿ ਤੋਂ ਮਿਲਣ ਆਏ ਦੋਸਤ ਨੂੰ ਦਿੱਤਾ ਸੀ ਇਹ ਸ਼ਾਨਦਾਰ ਤੋਹਫ਼ਾ
ਅੰਤਿਮ ਦਰਸ਼ਨਾਂ ਲਈ ਰੱਖੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਨੂੰ ਅੱਜ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ, ਜਿੱਥੇ ਵਿਸ਼ੇਸ਼ ਲੋਕਾਂ ਦੇ ਨਾਲ-ਨਾਲ ਆਮ ਲੋਕ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰ ਸਕਦੇ ਹਨ। ਭਾਰਤ ਵਿੱਚ, ਸਾਬਕਾ ਪ੍ਰਧਾਨ ਮੰਤਰੀ ਦੇ ਅੰਤਿਮ ਸੰਸਕਾਰ ਦੌਰਾਨ ਵਿਸ਼ੇਸ਼ ਰਾਜ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਂਦੀ ਹੈ। ਇਸ ਦਾ ਮਕਸਦ ਦੇਸ਼ ਪ੍ਰਤੀ ਉਨ੍ਹਾਂ ਦੇ ਯੋਗਦਾਨ ਅਤੇ ਉਨ੍ਹਾਂ ਦੇ ਅਹੁਦੇ ਦੀ ਸ਼ਾਨ ਦਾ ਸਨਮਾਨ ਕਰਨਾ ਹੈ। ਸਾਬਕਾ ਪ੍ਰਧਾਨ ਮੰਤਰੀ ਦੇ ਆਖਰੀ ਦੌਰੇ ਦੌਰਾਨ ਸੁਰੱਖਿਆ ਅਤੇ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਂਦੀ ਹੈ। ਉਨ੍ਹਾਂ ਦੀ ਅੰਤਿਮ ਯਾਤਰਾ ਵਿੱਚ ਆਮ ਲੋਕਾਂ ਤੋਂ ਲੈ ਕੇ ਪਤਵੰਤੇ ਅਤੇ ਸਿਆਸਤਦਾਨ ਸ਼ਾਮਲ ਹੁੰਦੇ ਹਨ।
ਇਹ ਵੀ ਪੜ੍ਹੋ - ਖ਼ੁਸ਼ਖ਼ਬਰੀ : ਔਰਤਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ ਤੇ 400 ਯੂਨਿਟ ਮੁਫ਼ਤ ਬਿਜਲੀ
ਭਲਕੇ ਹੋਵੇਗਾ ਸਸਕਾਰ, ਦਿੱਤੀ ਜਾਵੇਗੀ 21 ਤੋਪਾਂ ਦੀ ਸਲਾਮੀ
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਭਲਕੇ ਸ਼ਨੀਵਾਰ ਸਵੇਰੇ 10-11 ਵਜੇ ਦਿੱਲੀ ਦੇ ਸ਼ਕਤੀ ਸਥਲ ਨੇੜੇ ਹੋਵੇਗਾ। ਅੰਤਿਮ ਸੰਸਕਾਰ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਦੀ ਮ੍ਰਿਤਕ ਦੇਹ ਨੂੰ ਭਾਰਤ ਦੇ ਰਾਸ਼ਟਰੀ ਝੰਡੇ ਯਾਨੀ ਤਿਰੰਗੇ ਵਿੱਚ ਲਪੇਟਿਆ ਜਾਂਦਾ ਹੈ। ਇਸ ਤੋਂ ਇਲਾਵਾ ਅੰਤਿਮ ਸੰਸਕਾਰ ਦੌਰਾਨ ਉਨ੍ਹਾਂ ਨੂੰ 21 ਤੋਪਾਂ ਦੀ ਸਲਾਮੀ ਵੀ ਦਿੱਤੀ ਜਾਂਦੀ ਹੈ। ਇਸ ਸਲਾਮੀ ਨੂੰ ਸਰਵਉੱਚ ਰਾਜ ਸਨਮਾਨ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਫੌਜੀ ਬੈਂਡ ਅਤੇ ਹਥਿਆਰਬੰਦ ਬਲਾਂ ਦੇ ਜਵਾਨ ਵੀ ਅੰਤਿਮ ਯਾਤਰਾ ਵਿੱਚ ਸ਼ਾਮਲ ਹੋ ਕੇ ਰਵਾਇਤੀ ਮਾਰਚ ਕਰਦੇ ਹਨ।
ਇਹ ਵੀ ਪੜ੍ਹੋ - ਸੇਵਾਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਵੱਡਾ ਝਟਕਾ, ਸਰਕਾਰ ਨੇ ਦਿੱਤੇ ਇਹ ਹੁਕਮ
ਰੱਦ ਹੋਏ ਕੇਂਦਰ ਸਰਕਾਰ ਦੇ ਸਾਰੇ ਪ੍ਰੋਗਰਾਮ
ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀਆਂ ਦੇ ਅੰਤਿਮ ਸੰਸਕਾਰ ਦਿੱਲੀ ਦੇ ਵਿਸ਼ੇਸ਼ ਯਾਦਗਾਰੀ ਸਥਾਨਾਂ 'ਤੇ ਕੀਤੇ ਜਾਂਦੇ ਹਨ, ਜਿਵੇਂ ਜਵਾਹਰ ਲਾਲ ਨਹਿਰੂ, ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਦੇ ਅੰਤਿਮ ਸੰਸਕਾਰ ਰਾਜਘਾਟ ਕੰਪਲੈਕਸ ਵਿਖੇ ਕੀਤੇ ਗਏ ਸਨ। ਦੂਜੇ ਪਾਸੇ ਕਈ ਸਾਬਕਾ ਪ੍ਰਧਾਨ ਮੰਤਰੀਆਂ ਲਈ ਇੱਕ ਵੱਖਰੇ ਸਮਾਧੀ ਸਥਾਨ ਬਣਾਏ ਜਾਂਦੇ ਹਨ। ਅੱਜ ਕੇਂਦਰੀ ਕੈਬਨਿਟ ਦੀ ਮੀਟਿੰਗ ਹੋਵੇਗੀ, ਜਿਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਸਰਕਾਰ ਨੇ ਅੱਜ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ।
ਇਹ ਵੀ ਪੜ੍ਹੋ - ਵਿਦਿਆਰਥੀਆਂ ਦੀਆਂ ਮੌਜਾਂ : 25 ਦਸੰਬਰ ਤੋਂ 1 ਫਰਵਰੀ ਤੱਕ ਸਕੂਲ ਹੋਏ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Rupee at Record Low Level: ਧੜੰਮ ਹੋਇਆ ਰੁਪਇਆ, ਡਾਲਰ ਦੇ ਮੁਕਾਬਲੇ ਪਹੁੰਚਿਆ 85.35 ਦੇ ਪੱਧਰ 'ਤੇ
NEXT STORY