ਨਵੀਂ ਦਿੱਲੀ- ਹਿਮਾਚਲ ਪ੍ਰਦੇਸ਼ ਸਰਕਾਰ 'ਚ ਸਿਆਸੀ ਸੰਕਟ ਦਰਮਿਆਨ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੇ ਬੁੱਧਵਾਰ ਨੂੰ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ ਸ਼ਿਵਕੁਮਾਰ ਨੂੰ ਪਾਰਟੀ ਵਿਧਾਇਕਾਂ ਨਾਲ ਗੱਲਬਾਤ ਕਰਨ ਅਤੇ ਹੱਲ ਕੱਢਣ ਲਈ ਸ਼ਿਮਲਾ ਭੇਜਿਆ ਹੈ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਹਿਮਾਚਲ ਦੇ ਘਟਨਾਕ੍ਰਮ 'ਤੇ ਗੱਲਬਾਤ ਕੀਤੀ ਹੈ। ਕਰਨਾਟਕ ਦੇ ਉਪ ਮੁੱਖ ਮੰਤਰੀ ਸ਼ਿਵਕੁਮਾਰ ਨੇ ਭਾਜਪਾ ਦੀ ਨਿੰਦਾ ਕੀਤੀ ਅਤੇ ਇਸ ਦੀ ਰਣਨੀਤੀ ਨੂੰ ਲੋਕਤੰਤਰ ਲਈ 'ਚਿੰਤਾਜਨਕ' ਕਰਾਰ ਦਿੱਤਾ।
ਇਹ ਵੀ ਪੜ੍ਹੋ- ਹਿਮਾਚਲ 'ਚ ਸਿਆਸੀ ਹਲ-ਚਲ, ਸੁੱਖਵਿੰਦਰ ਸੁੱਖੂ ਨੇ CM ਅਹੁਦੇ ਤੋਂ ਅਸਤੀਫ਼ੇ ਦੀ ਕੀਤੀ ਪੇਸ਼ਕਸ਼
ਸ਼ਿਵਕੁਮਾਰ ਨੇ ਐਕਸ 'ਤੇ ਇਕ ਪੋਸਟ 'ਚ ਕਿਹਾ, ''ਕਾਂਗਰਸ ਹਾਈਕਮਾਨ ਦੇ ਨਿਰਦੇਸ਼ਾਂ ਅਨੁਸਾਰ ਮੈਂ ਹਿਮਾਚਲ ਪ੍ਰਦੇਸ਼ ਪਹੁੰਚ ਰਿਹਾ ਹਾਂ। ਇਸ ਤੋਂ ਇਲਾਵਾ ਕਿਸੇ ਵੀ ਅਫਵਾਹ 'ਤੇ ਯਕੀਨ ਕਰਨ ਦੀ ਬਿਲਕੁਲ ਵੀ ਲੋੜ ਨਹੀਂ ਹੈ, ਕਿਉਂਕਿ ਮੈਨੂੰ ਭਰੋਸਾ ਹੈ ਕਿ ਕਾਂਗਰਸ ਪਾਰਟੀ ਦੇ ਵਿਧਾਇਕ ਪਾਰਟੀ ਪ੍ਰਤੀ ਵਫ਼ਾਦਾਰ ਰਹਿਣਗੇ ਅਤੇ ਉਨ੍ਹਾਂ ਨੂੰ ਮਿਲੇ ਫਤਵੇ 'ਤੇ ਡਟੇ ਰਹਿਣਗੇ। ਹਿਮਾਚਲ ਪ੍ਰਦੇਸ਼ ਵਿਚ ਰਾਜ ਸਭਾ ਚੋਣਾਂ ਵਿੱਚ ਕਾਂਗਰਸ ਦੇ 6 ਵਿਧਾਇਕਾਂ ਵੱਲੋਂ ਭਾਜਪਾ ਉਮੀਦਵਾਰ ਦੇ ਹੱਕ ਵਿਚ ਵੋਟ ਪਾਉਣ ਤੋਂ ਕੁਝ ਘੰਟੇ ਬਾਅਦ ਖੜਗੇ ਨੇ ਹੁੱਡਾ ਅਤੇ ਸ਼ਿਵਕੁਮਾਰ ਨੂੰ ਨਾਰਾਜ਼ ਵਿਧਾਇਕਾਂ ਨੂੰ ਸ਼ਾਂਤ ਕਰਨ ਲਈ ਹਿਮਾਚਲ ਪ੍ਰਦੇਸ਼ ਭੇਜਿਆ ਹੈ। ਇਨ੍ਹਾਂ ਦੋਵਾਂ ਅਬਜ਼ਰਵਰਾਂ ਨੂੰ ਉਨ੍ਹਾਂ 6 ਅਸੰਤੁਸ਼ਟ ਵਿਧਾਇਕਾਂ ਸਮੇਤ ਪਾਰਟੀ ਆਗੂਆਂ ਨਾਲ ਗੱਲਬਾਤ ਕਰਨ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ- ਅਸਤੀਫ਼ੇ ਦੀਆਂ ਖ਼ਬਰਾਂ ਦਰਮਿਆਨ ਹਿਮਾਚਲ ਦੇ CM ਸੁੱਖੂ ਦਾ ਵੱਡਾ ਬਿਆਨ
ਸਮਝਿਆ ਜਾਂਦਾ ਹੈ ਕਿ ਨਾਰਾਜ਼ ਵਿਧਾਇਕ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਕਾਰਜਸ਼ੈਲੀ ਤੋਂ ਨਾਰਾਜ਼ ਹਨ। ਜਾਣਕਾਰੀ ਸਾਹਮਣੇ ਆਈ ਹੈ ਕਿ ਇਹ 6 ਵਿਧਾਇਕ ਅਸੰਤੁਸ਼ਟ ਹਨ ਅਤੇ ਭਾਜਪਾ ਦੇ ਸੰਪਰਕ ਵਿਚ ਹਨ। ਇਸ ਘਟਨਾਕ੍ਰਮ ਕਾਰਨ ਸੂਬੇ ਦੀ ਕਾਂਗਰਸ ਸਰਕਾਰ 'ਤੇ ਸੰਕਟ ਦੇ ਬੱਦਲ ਮੰਡਰਾ ਰਹੇ ਹਨ। ਕਾਂਗਰਸ ਲਈ ਮੁਸੀਬਤਾਂ ਵਧਾਉਂਦੇ ਹੋਏ ਸੂਬੇ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿੱਤਿਆ ਸਿੰਘ ਨੇ ਵੀ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਪਹਿਲਾਂ ਹੀ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਗੱਲ ਕਰ ਚੁੱਕੇ ਹਨ। ਇਸ ਦੌਰਾਨ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਨੇ ਭਾਜਪਾ ਦੇ 15 ਵਿਧਾਇਕਾਂ ਨੂੰ ਅਸਹਿਣਸ਼ੀਲ ਵਤੀਰੇ ਦੇ ਦੋਸ਼ਾਂ ਤਹਿਤ ਮੁਅੱਤਲ ਕਰ ਦਿੱਤਾ ਅਤੇ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ। ਹਿਮਾਚਲ ਪ੍ਰਦੇਸ਼ ਦੀ 68 ਮੈਂਬਰੀ ਵਿਧਾਨ ਸਭਾ ਵਿਚ ਕਾਂਗਰਸ ਦੇ 40 ਵਿਧਾਇਕ ਹਨ ਜਦਕਿ ਭਾਜਪਾ ਦੇ 25 ਵਿਧਾਇਕ ਹਨ। ਸੂਬੇ ਵਿਚ ਤਿੰਨ ਆਜ਼ਾਦ ਵਿਧਾਇਕ ਹਨ।
ਇਹ ਵੀ ਪੜ੍ਹੋ- ਹਿਮਾਚਲ: ਰਾਜ ਸਭਾ ਚੋਣ 'ਚ ਕਾਂਗਰਸ ਨੂੰ ਵੱਡਾ ਝਟਕਾ, BJP ਦੇ ਹਰਸ਼ ਮਹਾਜਨ ਜਿੱਤੇ, ਪਰਚੀ ਨਾਲ ਹੋਇਆ ਫ਼ੈਸਲਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਸਤੀਫ਼ੇ ਦੀਆਂ ਖ਼ਬਰਾਂ ਦਰਮਿਆਨ ਹਿਮਾਚਲ ਦੇ CM ਸੁੱਖੂ ਦਾ ਵੱਡਾ ਬਿਆਨ
NEXT STORY