ਮੁੰਬਈ (ਏਜੰਸੀ)- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਵੀਰਵਾਰ ਨੂੰ ‘ਟੋਰੇਸ ਇਨਵੈਸਟਮੈਂਟ ਧੋਖਾਦੇਹੀ’ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਮੁੰਬਈ ਅਤੇ ਰਾਜਸਥਾਨ ਵਿਚ 12 ਥਾਵਾਂ ’ਤੇ ਛਾਪੇਮਾਰੀ ਕੀਤੀ। ਇਹ ਮਾਮਲਾ ਨਿਵੇਸ਼ਕਾਂ ਨਾਲ ਧੋਖਾਦੇਹੀ ਨਾਲ ਸਬੰਧਤ ਹੈ। ਸੰਘੀ ਏਜੰਸੀ ਨੇ ਕੁਝ ਸਮਾਂ ਪਹਿਲਾਂ ਮੁੰਬਈ ਪੁਲਸ ਦੀ ਆਰਥਿਕ ਅਪਰਾਧ ਸ਼ਾਖਾ (ਈ. ਓ. ਡਬਲਯੂ.) ਦੀ ਜਾਂਚ ਸ਼ੁਰੂ ਕਰਨ ਲਈ ਇਕ ਐੱਫ. ਆਈ. ਆਰ. ਦਾ ਨੋਟਿਸ ਲੈਣ ਤੋਂ ਬਾਅਦ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ. ਐੱਮ. ਐੱਲ. ਏ.) ਦੇ ਤਹਿਤ ਇਕ ਅਪਰਾਧਿਕ ਸ਼ਿਕਾਇਤ ਦਰਜ ਕੀਤੀ ਸੀ।
ਅਧਿਕਾਰੀਆਂ ਮੁਤਾਬਕ, ਹੁਣ ਤੱਕ 3,700 ਤੋਂ ਵੱਧ ਨਿਵੇਸ਼ਕ ਮੁੰਬਈ ਪੁਲਸ ਕੋਲ ਸ਼ਿਕਾਇਤ ਦਰਜ ਕਰਵਾ ਚੁੱਕੇ ਹਨ। ਕਥਿਤ ਤੌਰ ’ਤੇ ਪੀੜਤ ਨਿਵੇਸ਼ਕਾਂ ਨਾਲ 57 ਕਰੋੜ ਰੁਪਏ ਤੋਂ ਵੱਧ ਦੀ ਧੋਖਾਦੇਹੀ ਕੀਤੀ ਗਈ ਹੈ। ਟੋਰੇਸ ਬ੍ਰਾਂਡ ਦੀ ਮਾਲਕੀ ਵਾਲੀ ਗਹਿਣਿਆਂ ਦੀ ਕੰਪਨੀ ’ਤੇ ਪੋਂਜ਼ੀ ਅਤੇ ਮਲਟੀ-ਲੈਵਲ ਮਾਰਕੀਟਿੰਗ ਸਕੀਮਾਂ ਰਾਹੀਂ ਕਰੋੜਾਂ ਰੁਪਏ ਦੀ ਧੋਖਾਦੇਹੀ ਕਰਨ ਦਾ ਦੋਸ਼ ਹੈ। ਕੰਪਨੀ ਨੇ ਨਿਵੇਸ਼ਕਾਂ ਨੂੰ ਵਾਅਦੇ ਮੁਤਾਬਕ ਭੁਗਤਾਨ ਕਰਨਾ ਬੰਦ ਕਰ ਦਿੱਤਾ ਸੀ।
ਗੁਹਾਟੀ ਹਵਾਈ ਅੱਡੇ 'ਤੇ ਸੰਘਣੀ ਧੁੰਦ ਕਾਰਨ 18 ਉਡਾਣਾਂ ਪ੍ਰਭਾਵਿਤ
NEXT STORY