ਨਵੀਂ ਦਿੱਲੀ (ਵਾਰਤਾ)— ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਵਾਇਰਸ ਦੇ ਮਾਮਲਿਆਂ ਦਾ ਵਧਣਾ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ ਸਭ ਤੋਂ ਵਧੇਰੇ 11,502 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 325 ਹੋਰ ਲੋਕਾਂ ਦੀ ਮੌਤ ਹੋ ਗਈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸੋਮਵਾਰ ਭਾਵ ਅੱਜ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਨਵੇਂ ਮਾਮਲਿਆਂ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 3,32,424 ਹੋ ਗਈ ਹੈ। ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ ਵੱਧ ਕੇ 9,520 ਹੋ ਗਈ। ਦੇਸ਼ ਵਿਚ ਇਸ ਸਮੇਂ ਕੋਰੋਨਾ ਦੇ 1,53,106 ਸਰਗਰਮ ਮਾਮਲੇ ਹਨ, ਜਦਕਿ ਇਸ ਮਹਾਮਾਰੀ ਤੋਂ ਨਿਜਾਤ ਪਾਉਣ ਵਾਲਿਆਂ ਦੀ ਗਿਣਤੀ 1,69,798 ਹੈ।
ਮਹਾਰਾਸ਼ਟਰ ਇਸ ਮਹਾਮਾਰੀ ਤੋਂ ਦੇਸ਼ 'ਚ ਸਭ ਤੋਂ ਵਧੇਰੇ ਪ੍ਰਭਾਵਿਤ ਹੋਇਆ ਹੈ। ਸੂਬੇ 'ਚ ਪਿਛਲੇ 24 ਘੰਟਿਆਂ ਦੌਰਾਨ 3390 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ 120 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਸੂਬੇ ਵਿਚ ਇਸ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਕੁੱਲ ਗਿਣਤੀ ਵੱਧ ਕੇ 1,07,958 ਅਤੇ ਇਸ ਜਾਨਲੇਵਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 3,950 ਹੋ ਗਈ ਹੈ। ਇਸ ਦੌਰਾਨ ਸੂਬੇ ਵਿਚ 1,632 ਲੋਕ ਰੋਗ ਮੁਕਤ ਹੋਏ ਹਨ, ਜਿਸ ਨਾਲ ਸਿਹਤਯਾਬ ਹੋਣ ਵਾਲੇ ਲੋਕਾਂ ਦੀ ਕੁੱਲ ਗਿਣਤੀ 50,978 ਹੋ ਗਈ ਹੈ। ਇਸ ਤੋਂ ਇਲਾਵਾ ਦਿੱਲੀ, ਤਾਮਿਲਨਾਡੂ, ਰਾਜਸਥਾਨ ਆਦਿ ਸੂਬਿਆਂ 'ਚ ਕੋਰੋਨਾ ਲਗਾਤਾਰ ਰਫ਼ਤਾਰ ਫੜ ਰਿਹਾ ਹੈ। ਪੂਰੀ ਦੁਨੀਆ ਦੀ ਗੱਲ ਕੀਤੀ ਜਾਵੇ ਤਾਂ ਕੋਰੋਨਾ ਪੀੜਤਾਂ ਦੀ ਗਿਣਤੀ 78 ਲੱਖ ਤੋਂ ਵਧੇਰੇ ਹੈ, ਜਦਕਿ 4.33 ਲੱਖ ਲੋਕਾਂ ਦੀ ਇਸ ਵਾਇਰਸ ਨਾਲ ਜਾਨ ਜਾ ਚੁੱਕੀ ਹੈ।
ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦਾ ਅੰਕੜਾ 78 ਲੱਖ ਦੇ ਪਾਰ, 4.33 ਲੱਖ ਤੋਂ ਵਧੇਰੇ ਮੌਤਾਂ
NEXT STORY