ਕੁੱਲੂ — ਹਿਮਾਚਲ ਦੇ ਕੁੱਲੂ ਜ਼ਿਲ੍ਹੇ 'ਚ ਐਤਵਾਰ ਨੂੰ 'ਪੈਰਾਗਲਾਈਡਿੰਗ' ਹਾਦਸੇ 'ਚ ਹੈਦਰਾਬਾਦ ਦੇ ਇਕ ਸੈਲਾਨੀ ਦੀ ਮੌਤ ਹੋ ਗਈ। ਇਕ ਸੈਰ-ਸਪਾਟਾ ਅਧਿਕਾਰੀ ਨੇ ਕਿਹਾ ਕਿ ਇਹ ਹਾਦਸਾ ਸ਼ਾਇਦ 'ਮਨੁੱਖੀ ਗਲਤੀ' ਕਾਰਨ ਹੋਇਆ ਹੈ। ਅਧਿਕਾਰੀ ਨੇ ਕਿਹਾ ਕਿ 'ਪੈਰਾਗਲਾਈਡਿੰਗ' ਪਾਇਲਟ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਸ਼ੁਰੂਆਤੀ ਰਿਪੋਰਟਾਂ ਅਨੁਸਾਰ, ਪਾਇਲਟ ਕਥਿਤ ਤੌਰ 'ਤੇ ਸੈਲਾਨੀਆਂ ਦੀ ਸੁਰੱਖਿਆ ਪੱਟੀ ਨੂੰ ਸਹੀ ਢੰਗ ਨਾਲ ਬੰਨ੍ਹਣ ਵਿੱਚ ਅਸਫਲ ਰਿਹਾ।
ਇਹ ਵੀ ਪੜ੍ਹੋ - ਜੇਕਰ ਤੁਸੀਂ ਵੀ ਕਰਦੇ ਹੋ ਰਾਤ ਨੂੰ ਲੈਪਟਾਪ 'ਤੇ ਕੰਮ ਤਾਂ ਇਸ ਗੱਲ ਦਾ ਰੱਖੋ ਖਾਸ ਧਿਆਨ, ਅੱਖਾਂ ਨੂੰ ਹੋ ਸਕਦੈ ਨੁਕਸਾਨ
ਕੁੱਲੂ ਸੈਰ-ਸਪਾਟਾ ਅਧਿਕਾਰੀ ਸੁਨੈਨਾ ਸ਼ਰਮਾ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਾਦਸਾ “ਮਨੁੱਖੀ ਗਲਤੀ” ਕਾਰਨ ਹੋਇਆ ਹੈ। ਉਨ੍ਹਾਂ ਕਿਹਾ ਕਿ 'ਪੈਰਾਗਲਾਈਡਿੰਗ' ਲਈ ਜਗ੍ਹਾ ਅਤੇ ਉਪਕਰਨ ਠੀਕ ਸਨ, ਪਾਇਲਟ ਰਜਿਸਟਰਡ ਸੀ ਅਤੇ ਮੌਸਮ ਸੰਬੰਧੀ ਕੋਈ ਸਮੱਸਿਆ ਨਹੀਂ ਸੀ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ 'ਪੈਰਾਗਲਾਈਡਿੰਗ' ਗਤੀਵਿਧੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਭਾਰਤੀ ਦੰਡਾਵਲੀ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪਾਇਲਟ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਘਟਨਾ ਦੀ ਮੈਜਿਸਟ੍ਰੇਟ ਤੋਂ ਜਾਂਚ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ।
ਇਹ ਵੀ ਪੜ੍ਹੋ - ਮਹਿਲਾ DSP ਨਾਲ ਹੀ ਹੋ ਗਈ ਠੱਗੀ, ਪਤੀ ਖ਼ਿਲਾਫ਼ ਦਰਜ ਕਰਵਾਇਆ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਅੱਜ ਭਾਰਤ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਹੈ: ਜਗਦੀਪ ਧਨਖੜ
NEXT STORY