ਸ਼ਿਮਲਾ- ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ਹਿਮਾਚਲ ਪ੍ਰਦੇਸ਼ 'ਚ ਸੈਲਾਨੀਆਂ ਦੀ ਭੀੜ ਲੱਗਣੀ ਸ਼ੁਰੂ ਹੋ ਗਈ ਹੈ। ਹਿਮਾਚਲ ਵਿਚ ਸੈਲਾਨੀਆਂ ਦੀ ਆਵਾਜਾਈ ਵੱਧ ਗਈ ਹੈ। ਨਵੇਂ ਸਾਲ ਤੋਂ ਪਹਿਲਾਂ ਸ਼ਿਮਲਾ ਦੇ ਹਿਲ ਸਟੇਸ਼ਨਾਂ 'ਤੇ ਸੈਲਾਨੀਆਂ ਦਾ ਆਉਣਾ ਜਾਰੀ ਹੈ। ਹਿਮਾਚਲ ਦੇ ਪਹਾੜਾਂ ਵਿਚ ਸੈਲਾਨੀਆਂ ਦੀ ਆਵਾਜਾਈ ਵਧ ਗਈ ਹੈ।
ਇਹ ਵੀ ਪੜ੍ਹੋ- ਹਿਮਾਚਲ 'ਚ ਸੈਲਾਨੀਆਂ ਦੀ ਵੱਡੀ ਭੀੜ, ਮਨਾਲੀ 'ਚ ਲੱਗਾ 5 ਕਿਲੋਮੀਟਰ ਲੰਮਾ ਜਾਮ
ਸੈਲਾਨੀਆਂ ਦੀ ਭੀੜ ਨੂੰ ਦੇਖਦਿਆਂ ਸ਼ਿਮਲਾ ਦੇ SP ਸੰਜੀਵ ਕੁਮਾਰ ਗਾਂਧੀ ਨੇ ਦੱਸਿਆ ਕਿ ਦਸ ਦਿਨਾਂ 'ਚ 1 ਲੱਖ 60 ਹਜ਼ਾਰ ਵਾਹਨ ਸ਼ਿਮਲਾ 'ਚ ਦਾਖ਼ਲ ਹੋਏ ਹਨ। ਇਨ੍ਹਾਂ 'ਚੋਂ ਬਾਹਰਲੇ ਸੂਬਿਆਂ ਦੇ 55 ਹਜ਼ਾਰ ਵਾਹਨ ਸ਼ਾਮਲ ਹਨ। SP ਨੇ ਦੱਸਿਆ ਕਿ ਸੈਲਾਨੀਆਂ ਦੀ ਭੀੜ ਨੂੰ ਦੇਖਦੇ ਹੋਏ ਪੁਲਸ ਨੇ ਕੁਝ ਯੋਜਨਾਵਾਂ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਸ਼ਿਮਲਾ 'ਚ ਇਕ ਮਿੰਟ ਦਾ ਟਰੈਫਿਕ ਪਲਾਨ ਤਿਆਰ ਕੀਤਾ ਗਿਆ ਹੈ। ਇਸ ਨਾਲ ਸੈਲਾਨੀਆਂ ਅਤੇ ਸਥਾਨਕ ਲੋਕਾਂ ਲਈ ਸੜਕ 'ਤੇ ਆਵਾਜਾਈ ਆਸਾਨ ਹੋ ਗਈ ਹੈ।
ਇਹ ਵੀ ਪੜ੍ਹੋ- ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਨੇ ਜਲੰਧਰ ਦੇ ਆਰਮੀ ਹਸਪਤਾਲ 'ਚ ਲਿਆ ਆਖ਼ਰੀ ਸਾਹ, 8 ਸਾਲਾਂ ਤੋਂ ਕੋਮਾ 'ਚ ਸਨ
ਸੰਜੀਵ ਕੁਮਾਰ ਨੇ ਦੱਸਿਆ ਕਿ ਸਾਡਾ ਉਦੇਸ਼ ਸੁਚਾਰੂ ਆਵਾਜਾਈ ਯਕੀਨੀ ਕਰਨਾ, ਕਾਨੂੰਨ ਵਿਵਸਥਾ ਅਤੇ ਸੁਰੱਖਿਆ ਬਣਾ ਕੇ ਰੱਖਣਾ ਹੈ। ਵੱਡੀ ਗਿਣਤੀ ਵਿਚ ਪੁਲਸ ਕਰਮੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਆਵਾਜਾਈ ਦੀ ਭੀੜ 'ਤੇ ਨਜ਼ਰ ਰੱਖਣ ਲਈ ਡਰੋਨ ਤੋਂ ਨਿਗਰਾਨੀ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਜੰਮੂ 'ਚ ਲਾਇਆ ਗਿਆ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ, ਉਪ ਰਾਜਪਾਲ ਨੇ ਕੀਤਾ ਉਦਘਾਟਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫ਼ਿਲਮਾਂ ਦੇ ਆਡੀਸ਼ਨ ਬਹਾਨੇ ਔਰਤਾਂ ਦੇ ਬਣਾਏ ਨਗਨ ਵੀਡੀਓ, ਔਰਤ ਸਣੇ 3 ਮੁਲਜ਼ਮ ਗ੍ਰਿਫ਼ਤਾਰ
NEXT STORY