ਨਵੀਂ ਦਿੱਲੀ : ਦਿੱਲੀ ਦੀ ਹਵਾ ਦੀ ਗੁਣਵੱਤਾ ਇਨ੍ਹੀਂ ਦਿਨੀਂ ਇੰਨੀ ਜ਼ਿਆਦਾ ਵਿਗੜ ਗਈ ਹੈ ਕਿ ਅੱਖਾਂ ਵਿੱਚ ਜਲਣ ਤੋਂ ਲੈ ਕੇ ਸਾਹ ਲੈਣ ਵਿੱਚ ਤਕਲੀਫ਼ ਤੱਕ ਸਭ ਕੁਝ ਆਮ ਹੋ ਗਿਆ ਹੈ। ਜਿਵੇਂ-ਜਿਵੇਂ ਸ਼ਾਮ ਹੁੰਦੀ ਹੈ, ਧੂੰਏਂ ਦੀ ਇੱਕ ਮੋਟੀ ਪਰਤ ਕਈ ਇਲਾਕਿਆਂ ਨੂੰ ਆਪਣੀ ਲਪੇਟ ਵਿੱਚ ਲੈ ਲੈਂਦੀ ਹੈ ਅਤੇ ਇਸ ਵਧ ਰਹੇ ਸੰਕਟ ਨੇ ਹੁਣ ਦੇਸ਼ ਦੇ ਚੋਟੀ ਦੇ ਪਦਮ ਪੁਰਸਕਾਰ ਜੇਤੂ ਡਾਕਟਰਾਂ ਨੂੰ ਵੀ ਚਿੰਤਤ ਕਰ ਦਿੱਤਾ ਹੈ। ਪ੍ਰਦੂਸ਼ਣ ਕਾਰਨ ਲਗਾਤਾਰ ਵਿਗੜਦੀ ਸਥਿਤੀ ਨੂੰ ਦੇਖਦੇ ਹੋਏ ਉਨ੍ਹਾਂ ਨੇ ਦੇਸ਼ ਭਰ ਦੇ ਨਾਗਰਿਕਾਂ ਲਈ ਇੱਕ ਐਮਰਜੈਂਸੀ ਸਿਹਤ ਸਲਾਹ ਜਾਰੀ ਕੀਤੀ ਹੈ।
ਪੜ੍ਹੋ ਇਹ ਵੀ - ਸਾਲ 2026 'ਚ ਇਨ੍ਹਾਂ ਰਾਸ਼ੀ ਵਾਲਿਆਂ 'ਤੇ ਚੱਲੇਗੀ ਸਾੜ ਸਤੀ ਤੇ ਢਾਈਆ, ਸ਼ਨੀਦੇਵ ਲੈਣਗੇ ਅਗਨੀ ਪ੍ਰੀਖਿਆ
ਡਾਕਟਰਾਂ ਦੇ ਇਸ ਸਮੂਹ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਦਿੱਲੀ-ਐਨਸੀਆਰ, ਮੁੰਬਈ ਅਤੇ ਕਈ ਹੋਰ ਵੱਡੇ ਸ਼ਹਿਰਾਂ ਵਿੱਚ ਹਵਾ ਦੀ ਗੁਣਵੱਤਾ ਖ਼ਤਰਨਾਕ ਪੱਧਰ ਤੱਕ ਡਿੱਗ ਗਈ ਹੈ ਅਤੇ ਇਹ ਸਥਿਤੀ ਸਿੱਧੇ ਤੌਰ 'ਤੇ ਰਾਸ਼ਟਰੀ ਸਿਹਤ ਐਮਰਜੈਂਸੀ ਵਰਗੀ ਹੈ। ਹਵਾ ਪ੍ਰਦੂਸ਼ਣ ਖਾਸ ਕਰਕੇ ਬੱਚਿਆਂ, ਗਰਭਵਤੀ ਔਰਤਾਂ, ਬਜ਼ੁਰਗਾਂ ਅਤੇ ਪਹਿਲਾਂ ਹੀ ਦਿਲ ਅਤੇ ਫੇਫੜਿਆਂ ਦੀਆਂ ਬੀਮਾਰੀਆਂ ਤੋਂ ਪੀੜਤ ਲੋਕਾਂ ਲਈ ਗੰਭੀਰ ਖ਼ਤਰੇ ਪੈਦਾ ਕਰ ਰਿਹਾ ਹੈ। 80 ਤੋਂ ਵੱਧ ਪ੍ਰਸਿੱਧ ਮਾਹਿਰਾਂ ਦੁਆਰਾ ਦਸਤਖਤ ਕੀਤੇ ਗਏ ਇਸ ਸਲਾਹਕਾਰੀ ਵਿੱਚ ਕਿਹਾ ਗਿਆ ਹੈ ਕਿ ਜ਼ਹਿਰੀਲਾ ਧੂੰਆਂ ਦਮੇ ਦੇ ਦੌਰੇ ਵਧਾ ਰਿਹਾ ਹੈ। ਦਿਲ ਦੀ ਬੀਮਾਰੀ ਵਾਲੇ ਮਰੀਜ਼ਾਂ ਵਿੱਚ ਦਿਲ ਦੇ ਦੌਰੇ ਅਤੇ ਸਟ੍ਰੋਕ ਦਾ ਖ਼ਤਰਾ ਤੇਜ਼ੀ ਨਾਲ ਵੱਧ ਰਿਹਾ ਹੈ। ਪ੍ਰਦੂਸ਼ਣ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਦੇ ਨਿਯੰਤਰਣ ਨੂੰ ਵੀ ਪ੍ਰਭਾਵਿਤ ਕਰ ਰਿਹਾ ਹੈ। ਡਾਕਟਰਾਂ ਵੱਲੋਂ ਸਭ ਤੋਂ ਗੰਭੀਰ ਚੇਤਾਵਨੀ ਇਹ ਹੈ ਕਿ ਅਜਿਹੀ ਹਵਾ ਵਿੱਚ ਲਗਾਤਾਰ ਰਹਿਣ ਨਾਲ ਬੱਚਿਆਂ ਦੇ ਫੇਫੜਿਆਂ ਨੂੰ ਸਥਾਈ ਨੁਕਸਾਨ ਹੋ ਸਕਦਾ ਹੈ।
ਪੜ੍ਹੋ ਇਹ ਵੀ - ਅੱਜ ਘਰੋਂ ਨਿਕਲਣ ਤੋਂ ਪਹਿਲਾਂ ਪੰਜਾਬ ਦੇ ਲੋਕ ਪੜ੍ਹ ਲੈਣ ਇਹ ਖ਼ਬਰ, ਨਹੀਂ ਤਾਂ ਹੋਵੋਗੇ ਪਰੇਸ਼ਾਨ
ਨਾਗਰਿਕਾਂ ਲਈ ਜ਼ਰੂਰੀ ਉਪਾਅ
ਡਾਕਟਰਾਂ ਨੇ ਲੋਕਾਂ ਨੂੰ ਇਸ ਸੰਕਟ ਤੋਂ ਬਚਾਅ ਕਰਨ ਲਈ ਕਈ ਜ਼ਰੂਰੀ ਉਪਾਅ ਦੱਸੇ ਹਨ, ਜਿਵੇਂ
. ਘਰ ਵਿੱਚ ਏਅਰ ਪਿਊਰੀਫਾਇਰ ਦੀ ਵਰਤੋਂ ਕਰਨਾ
. ਘਰੋਂ ਬਾਹਰ ਨਿਕਲਦੇ ਸਮੇਂ N95 ਮਾਸਕ ਦੀ ਵਰਤੋਂ ਕਰਨਾ
. ਜ਼ਿਆਦਾ ਪ੍ਰਦੂਸ਼ਣ ਹੋਣ 'ਤੇ ਸਵੇਰ ਦੇ ਸਮੇਂ ਤੁਰਨਾ ਜਾਂ ਜੋਗਿੰਗ ਨਾ ਕਰਨਾ
. AQI ਖ਼ਰਾਬ ਹੋਣ 'ਤੇ ਘਰ ਦੇ ਦਰਵਾਜ਼ੇ ਅਤੇ ਖਿੜਕੀਆਂ ਬੰਦ ਰੱਖਣਾ।
ਪੜ੍ਹੋ ਇਹ ਵੀ - ਹੋ ਗਿਆ ਐਲਾਨ : ਸਾਲ 2026 'ਚ 75 ਦਿਨ ਬੰਦ ਰਹਿਣਗੇ ਇਸ ਸੂਬੇ ਦੇ ਸਕੂਲ, ਆ ਗਈ ਪੂਰੀ LIST
PM ਨਰਿੰਦਰ ਮੋਦੀ ਨੇ ਰਾਸ਼ਟਰਪਤੀ ਪੁਤਿਨ ਨੂੰ ਭੇਟ ਕੀਤੀ ਰੂਸੀ ਭਾਸ਼ਾ 'ਚ ਗੀਤਾ ਦੀ ਇੱਕ ਕਾਪੀ
NEXT STORY