ਚੇਨਈ : ਤਾਮਿਲਨਾਡੂ ਦੇ ਤਿਰੂਪੁਰ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਇੱਕ ਟੈਂਕ ਦੀ ਸਫ਼ਾਈ ਦੌਰਾਨ ਜ਼ਹਿਰੀਲੀ ਗੈਸ ਚੜ੍ਹਨ ਨਾਲ ਮਰਨ ਵਾਲਿਆਂ ਦੀ ਗਿਣਤੀ ਮੰਗਲਵਾਰ ਨੂੰ ਤਿੰਨ ਹੋ ਗਈ। ਹਸਪਤਾਲ ਵਿੱਚ ਇਲਾਜ ਅਧੀਨ ਦੋ ਵਿਅਕਤੀਆਂ ਵਿੱਚੋਂ ਇੱਕ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਸੂਤਰਾਂ ਅਨੁਸਾਰ, ਇੱਕ ਰੰਗਾਈ ਯੂਨਿਟ ਦੇ ਟੈਂਕ ਦੀ ਸਫਾਈ ਕਰਦੇ ਸਮੇਂ ਬੇਹੋਸ਼ ਹੋਏ ਦੋ ਵਿਅਕਤੀਆਂ ਵਿੱਚੋਂ ਇੱਕ ਦੀ ਹਸਪਤਾਲ ਵਿੱਚ ਮੌਤ ਹੋ ਗਈ। ਇਸ ਦੇ ਨਾਲ, ਇਸ ਘਟਨਾ ਵਿੱਚ ਮਰਨ ਵਾਲਿਆਂ ਦੀ ਗਿਣਤੀ ਤਿੰਨ ਹੋ ਗਈ।
ਇਹ ਵੀ ਪੜ੍ਹੋ : ਸਾਵਧਾਨ! ਫ਼ੋਨ ਦੇ ਕਵਰ 'ਚ ਭੁੱਲ ਕੇ ਨਾ ਰੱਖੋ ਪੈਸੇ ਜਾਂ ਕਾਰਡ, ਹੋ ਸਕਦੈ ਧਮਾਕਾ
ਇਸ ਤੋਂ ਪਹਿਲਾਂ ਕੱਲ੍ਹ ਰੰਗਾਈ ਯੂਨਿਟ ਦੇ ਟੈਂਕ ਨੂੰ ਸਾਫ਼ ਕਰਨ ਲਈ ਹੇਠਾਂ ਉਤਰਦੇ ਸਮੇਂ ਜ਼ਹਿਰੀਲੀ ਗੈਸ ਚੜ੍ਹਨ ਨਾਲ ਦੋ ਲੋਕਾਂ ਦੀ ਮੌਤ ਹੋਈ ਸੀ। ਇੱਕ ਹੋਰ ਵਿਅਕਤੀ ਬੇਹੋਸ਼ ਹੋ ਗਿਆ, ਉਹ ਹਸਪਤਾਲ ਵਿੱਚ ਇਲਾਜ ਅਧੀਨ ਹੈ। ਪੁਲਸ ਸੂਤਰਾਂ ਨੇ ਦੱਸਿਆ ਕਿ ਚਾਰੇ ਕਾਮੇ ਟੈਂਕ ਨੂੰ ਸਾਫ਼ ਕਰਨ ਲਈ ਹੇਠਾਂ ਉਤਰੇ ਸਨ ਕਿ ਅਚਾਨਕ ਜ਼ਹਿਰੀਲੀ ਗੈਸ ਲੀਕ ਹੋ ਗਈ ਅਤੇ ਉਹ ਬੇਹੋਸ਼ ਹੋ ਗਏ। ਜਦੋਂ ਚਾਰਾਂ ਵੱਲੋਂ ਕੋਈ ਜਵਾਬ ਨਾ ਮਿਲਿਆ ਤਾਂ ਸਥਾਨਕ ਲੋਕਾਂ ਨੇ ਪੁਲਸ ਅਤੇ ਫਾਇਰ ਸਰਵਿਸ ਕਰਮਚਾਰੀਆਂ ਨੂੰ ਸੂਚਿਤ ਕੀਤਾ। ਉਨ੍ਹਾਂ ਨੂੰ ਟੈਂਕ ਵਿੱਚੋਂ ਬਾਹਰ ਕੱਢ ਕੇ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਵਿੱਚੋਂ ਦੋ ਨੂੰ ਮ੍ਰਿਤਕ ਐਲਾਨ ਦਿੱਤਾ। ਬਾਕੀ ਦੋ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਅੱਜ ਇੱਕ ਹੋਰ ਨੇ ਦਮ ਤੋੜ ਦਿੱਤਾ, ਜਿਸ ਨਾਲ ਮੌਤਾਂ ਦੀ ਗਿਣਤੀ ਤਿੰਨ ਹੋ ਗਈ।
ਇਹ ਵੀ ਪੜ੍ਹੋ : Corona Comeback: ਮੁੜ ਆ ਗਿਆ ਕੋਰੋਨਾ! 31 ਮੌਤਾਂ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ, ਅਲਰਟ ਜਾਰੀ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਪਰਮਾਣੂ ਵਿਗਿਆਨੀ ਐੱਮਆਰ ਸ਼੍ਰੀਨਿਵਾਸਨ ਦਾ ਦਿਹਾਂਤ
NEXT STORY