ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਪਿਛਲੇ 2 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨ ਦਿੱਲੀ 'ਚ ਟਰੈਕਟਰ ਮਾਰਚ ਕੱਢ ਰਹੇ ਹਨ। ਟਰੈਕਟਰ ਪਰੇਡ ਦੌਰਾਨ ਹੋਏ ਹੰਗਾਮੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਬਿਆਨ ਸਾਹਮਣੇ ਆਇਆ ਹੈ। ਟਿਕੈਤ ਨੇ ਕਿਹਾ ਕਿ ਅੰਦੋਲਨ ਸਾਡੇ ਕੰਟਰੋਲ 'ਚ ਹੈ। ਉਨ੍ਹਾਂ ਕਿਹਾ ਕਿ ਸਿਆਸੀ ਦਲਾਂ ਨਾਲ ਸੰਬੰਧਤ ਲੋਕ ਪਰੇਸ਼ਾਨੀ ਦਾ ਕਾਰਨ ਬਣ ਰਹੇ ਹਨ। ਟਿਕੈਤ ਨੇ ਕਿਹਾ ਕਿ ਪੁਲਸ ਵਲੋਂ ਸਾਰੀ ਗੜਬੜੀ ਕੀਤੀ ਗਈ ਹੈ। ਤੈਅ ਰੂਟ 'ਤੇ ਨਾਕਾਬੰਦੀ ਕਰਨ ਤੋਂ ਪਰੇਸ਼ਾਨ ਕਿਸਾਨ ਉਲਝਣ 'ਚ ਪੈ ਗਏ। ਪੁਲਸ ਵਲੋਂ ਹੀ ਲਾਠੀਚਾਰਜ, ਗੋਲ਼ੇ ਦਾਗ਼ੇ ਗਏ, ਜਿਸ ਨਾਲ ਮਾਮਲਾ ਵਿਗੜਿਆ ਅਤੇ ਸਰਕਾਰ ਦੇ ਇਸ਼ਾਰੇ 'ਤੇ ਕੁਝ ਲੋਕ ਗਲਤ ਹਰਕਤਾਂ ਕਰ ਰਹੇ ਹਨ।
ਇਹ ਵੀ ਪੜ੍ਹੋ : ਦਿੱਲੀ ’ਚ ਕਿਸਾਨਾਂ ਅਤੇ ਪੁਲਸ ਵਿਚਾਲੇ ਤਣਾਅ ਜਾਰੀ; ਲਾਲ ਕਿਲ੍ਹੇ ’ਤੇ ਲਹਿਰਾਇਆ ‘ਕੇਸਰੀ ਝੰਡਾ’
ਜ਼ਿਕਰਯੋਗ ਹੈ ਕਿ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਤੱਕ 11ਵੇਂ ਗੇੜ੍ਹ ਦੀਆਂ ਬੈਠਕਾਂ ਹੋ ਚੁਕੀਆਂ ਹਨ ਪਰ ਸਾਰੀਆਂ ਬੇਸਿੱਟ ਹੀ ਰਹੀਆਂ। ਅਖ਼ਰੀਲੇ ਗੇੜ੍ਹ ਦੀ ਗੱਲਬਾਤ ਦੌਰਾਨ ਸਰਕਾਰ ਵਲੋਂ ਕਿਸਾਨਾਂ ਦੀ ਮੰਗ ਅਨੁਸਾਰ ਕਾਨੂੰਨ ਰੱਦ ਕੀਤੇ ਜਾਣ ਤੋਂ ਸਾਫ਼ ਇਨਕਾਰ ਕਰ ਦੇਣ ਨਾਲ ਕਿਸਾਨਾਂ ਵਲੋਂ ਪਹਿਲਾਂ ਤੋਂ ਹੀ ਨਿਰਧਾਰਤ ਪ੍ਰੋਗਰਾਮ ਅਨੁਸਾਰ ਅੱਜ ਕੌਮੀ ਰਾਜਧਾਨੀ ਦਿੱਲੀ ਦੀਆਂ ਸੜਕਾਂ ’ਤੇ ਟਰੈਕਟਰ ਪਰੇਡ ਕਰਕੇ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ।
ਨੋਟ - ਕਿਸਾਨ ਅੰਦੋਲਨ ਤੇ ਟਰੈਕਟਰ ਪਰੇਡ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ।
ਦਿੱਲੀ ’ਚ ਟਰੈਕਟਰ ਪਰੇਡ ਦੌਰਾਨ ਕਿਸਾਨ ਦੀ ਮੌਤ
NEXT STORY