ਨਵੀਂ ਦਿੱਲੀ- ਗਣਤੰਤਰ ਦਿਵਸ ਮੌਕੇ ਕੇਂਦਰ ਦੇ ਨਵੇਂ ਖੇਤਰੀ ਕਾਨੂੰਨਾਂ ਵਿਰੁੱਧ ਕਿਸਾਨ ਟਰੈਕਟਰ ਲੈ ਕੇ ਦਿੱਲੀ 'ਚ ਪ੍ਰਵੇਸ਼ ਕਰ ਚੁਕੇ ਹਨ। ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਟਰੈਕਟਰ ਰਾਹੀਂ ਬੈਰੀਕੇਡਜ਼ ਹਟਾਉਣ ਅਤੇ ਰਾਸ਼ਟਰੀ ਰਾਜਧਾਨੀ 'ਚ ਟਰੈਕਟਰ ਪਰੇਡ ਕੱਢਣ ਲਈ ਤੈਅ ਮਾਰਗ 'ਤੇ ਨਾ ਜਾਣ 'ਤੇ ਪੁਲਸ ਨੇ ਹੰਝੂ ਗੈਸ ਦੇ ਗੋਲੇ ਦਾਗ਼ੇ ਅਤੇ ਲਾਠੀਚਾਰਜ ਕੀਤਾ। ਦਿੱਲੀ 'ਚ ਕਿਸਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਸ ਦੇ ਹੰਗਾਮੇ ਦਰਮਿਆਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਹਿੰਸਾ ਕਿਸੇ ਸਮੱਸਿਆ ਦਾ ਹੱਲ ਨਹੀਂ ਹੈ। ਰਾਹੁਲ ਨੇ ਇਕ ਵਾਰ ਮੁੜ ਕੇਂਦਰ ਤੋਂ ਖੇਤੀ ਵਿਰੋਧੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ।
ਰਾਹੁਲ ਨੇ ਟਵੀਟ ਕਰ ਕੇ ਲਿਖਿਆ,''ਹਿੰਸਾ ਕਿਸੇ ਸਮੱਸਿਆ ਦਾ ਹੱਲ ਨਹੀਂ ਹੈ। ਸੱਟ ਕਿਸੇ ਨੂੰ ਵੀ ਲੱਗੇ, ਨੁਕਸਾਨ ਸਾਡੇ ਦੇਸ਼ ਦਾ ਹੀ ਹੋਵੇਗਾ। ਦੇਸ਼ ਹਿੱਤ ਲਈ ਖੇਤੀ ਵਿਰੋਧੀ ਕਾਨੂੰਨ ਵਾਪਸ ਲਵੋ।'' ਦੱਸਣਯੋਗ ਹੈ ਕਿ ਕਿਸਾਨਾਂ ਦੇ ਰਾਸ਼ਟਰੀ ਰਾਜਧਾਨੀ ਦੇ ਆਈ.ਟੀ.ਓ. ਪਹੁੰਚਣ ਤੋਂ ਬਾਅਦ ਲੁਟੀਅਨ ਦਿੱਲੀ ਵੱਲ ਵਧਣ ਦੀ ਕੋਸ਼ਿਸ਼ 'ਤੇ ਪੁਲਸ ਨਾਲ ਟਕਰਾਅ ਹੋਇਆ। ਪੁਲਸ ਨੇ ਬਲ ਦੀ ਵਰਤੋਂ ਕਰਦੇ ਹੋਏ ਲਾਠੀਚਾਰਜ ਕੀਤਾ ਅਤੇ ਹੰਝੂ ਗੈਸ ਦੇ ਗੋਲੇ ਦਾਗ਼ੇ। ਕਿਸਾਨਾਂ ਨੇ ਤੈਅ ਸਮੇਂ ਤੋਂ ਪਹਿਲਾਂ ਵੱਖ-ਵੱਖ ਸਰਹੱਦੀ ਬਿੰਦੂਆਂ 'ਤੇ ਆਪਣੀ ਟਰੈਕਟਰ ਪਰੇਡ ਸ਼ੁਰੂ ਕੀਤੀ। ਕਿਸਾਨ ਮਨਜ਼ੂਰੀ ਨਹੀਂ ਮਿਲਣ ਦੇ ਬਾਵਜੂਦ ਦਿੱਲੀ ਦੇ ਆਈ.ਟੀ.ਓ. ਪਹੁੰਚ ਗਏ।
ਨੋਟ - ਕਿਸਾਨ ਅੰਦੋਲਨ ਤੇ ਟਰੈਕਟਰ ਪਰੇਡ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ।
ਰਾਜਸਥਾਨ ਦੇ ਅਲਵਰ ਤੋਂ ਟਰੈਕਟਰ ਪਰੇਡ : 3000 ਤੋਂ ਵੱਧ ਵਾਹਨਾਂ ਨਾਲ ਕਿਸਾਨਾਂ ਨੇ ਕੀਤੀ ਕੂਚ
NEXT STORY