ਲਖਨਊ– ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਦਿੱਲੀ ’ਚ ਹੋਈ ਹਿੰਸਾ ’ਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਬੀ.ਜੇ.ਪੀ. ਨੂੰ ਹੀ ਕਸੂਰਵਾਰ ਠਹਿਰਾਇਆ ਹੈ। ਅਖਿਲੇਸ਼ ਨੇ ਕਿਹਾ ਕਿ ਬੀ.ਜੇ.ਪੀ. ਸਰਕਾਰ ਨੇ ਜਿਸ ਤਰ੍ਹਾਂ ਕਿਸਾਨਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ, ਉਸੇ ਕਾਰਨ ਕਿਸਾਨਾਂ ਦੀ ਨਾਰਾਜ਼ਗੀ ਹਿੰਸਾ ’ਚ ਬਦਲੀ। ਅਖਿਲੇਸ਼ ਨੇ ਇਹ ਵੀ ਕਿਹਾ ਕਿ ਜੋ ਹਾਲਾਤ ਬਣੇ ਹਨ ਉਸ ਲਈ ਬੀ.ਜੇ.ਪੀ. ਹੀ ਜ਼ਿੰਮੇਵਾਰ ਹੈ।

ਅਖਿਲੇਸ਼ ਯਾਦਵ ਨੇ ਬੁੱਧਵਾਰ ਨੂੰ ਟਵੀਟ ਕੀਤਾ ਕਿ ਬੀ.ਜੇ.ਪੀ. ਸਰਕਾਰ ਨੇ ਜਿਸ ਤਰ੍ਹਾਂ ਕਿਸਾਨਾਂ ਨੂੰ ਨਜ਼ਰਅੰਦਾਜ਼, ਅਪਮਾਨਿਤ ਅਤੇ ਉਨ੍ਹਾਂ ’ਤੇ ਗਲਤ ਦੋਸ਼ ਲਗਾਏ ਹਨ, ਉਸ ਨੇ ਕਿਸਾਨਾਂ ਦੇ ਗੁੱਸੇ ਨੂੰ ਹਿੰਸਾ ’ਚ ਬਦਲਣ ’ਚ ਅਹਿਮ ਭੂਮਿਕਾ ਨਿਭਾਈ ਹੈ। ਹੁਣ ਜੋ ਹਾਲਾਤ ਬਣੇ ਹਨ, ਉਨ੍ਹਾਂ ਲਈ ਬੀ.ਜੇ.ਪੀ. ਹੀ ਕਸੂਰਵਾਰ ਹੈ। ਬੀ.ਜੇ.ਪੀ. ਆਪਣੀ ਨੈਤਿਕ ਜ਼ਿੰਮੇਵਾਰੀ ਮੰਨਦੇ ਹੋਏ ਖੇਤੀ ਕਾਨੂੰਨ ਤੁਰੰਤ ਰੱਦ ਕਰੇ।
ਅਖਿਲੇਸ਼ ਮੰਗਲਵਾਰ ਨੂੰ ਇਟਾਵਾ ’ਚ ਸਨ। ਇਥੇ ਉਨ੍ਹਾਂ ਨੇ ਟਰੈਕਟਰ ’ਤੇ ਸਵਾਰ ਹੋ ਕੇ ਕਿਸਾਨਾਂ ਅਤੇ ਵਰਕਰਾਂ ਨੂੰ ਸੰਬੋਧਿਤ ਕੀਤਾ। ਅਖਿਲੇਸ਼ ਯਾਦਵ ਨੇ ਅੰਦੋਲਨ ਕਰਨ ਵਾਲੇ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ਨੇ ਦੇਸ਼ ਦੇ ਕਿਸਾਨਾਂ ਨੂੰ ਜਗਾਉਣ ਦਾ ਕੰਮ ਕੀਤਾ ਹੈ।
ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਦਾ ਜ਼ਿਕਰ ਕਰਦੇ ਹੋਏ ਅਖਿਲੇਸ਼ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਛੇੜਨ ਵਾਲੇ ਕਿਸਾਨਾਂ ਨੂੰ ਅੱਤਵਾਦੀ ਅਤੇ ਖਾਲੀਸਤਾਨੀ ਕਿਹਾ ਗਿਆ ਪਰ ਅਸੀਂ ਵਧਾਈ ਦਿੰਦੇ ਹਾਂ ਪੰਜਾਬ ਦੇ ਕਿਸਾਨਾਂ ਨੂੰ ਕਿ ਉਨ੍ਹਾਂ ਨੇ ਸਰਕਾਰ ਦੀ ਇਕ ਨਵੀਂ ਚੱਲਣ ਦਿੱਤੀ ਅਤੇ ਉਹ ਡਟੇ ਰਹੇ ਤੇ ਅੱਜ ਵੀ ਅੰਦੋਲਨ ਕਰ ਰਹੇ ਹਨ। ਅਸੀਂ ਸਪਾ ਦੇ ਲੋਕ ਉਨ੍ਹਾਂ ਦਾ ਪੂਰਾ ਸਮਰਥਨ ਕਰਦੇ ਹਾਂ।
ਸਿੰਘੂ ਸਰਹੱਦ ’ਤੇ ‘ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ’ ਅੱਜ ਕਰੇਗੀ ਪ੍ਰੈੱਸ ਕਾਨਫਰੰਸ
NEXT STORY