ਬੁਲੰਦਸ਼ਹਿਰ : ਬੁਲੰਦਸ਼ਹਿਰ ਜ਼ਿਲ੍ਹੇ ਦੇ ਸਿਕੰਦਰਾਬਾਦ ਇਲਾਕੇ ਵਿੱਚ ਸ਼ਨੀਵਾਰ ਨੂੰ ਇੱਕ ਟਰੈਕਟਰ-ਟਰਾਲੀ ਦੀ ਕਾਰ ਨਾਲ ਟੱਕਰ ਹੋਣ ਕਾਰਨ ਕਾਰ ਵਿੱਚ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਦੀ ਜਾਣਕਾਰੀ ਇੱਕ ਅਧਿਕਾਰੀ ਵਲੋਂ ਦਿੱਤੀ ਗਈ ਹੈ। ਇਸ ਮਾਮਲੇ ਦੇ ਸਬੰਧ ਵਿਚ ਸਿਕੰਦਰਾਬਾਦ ਪੁਲਸ ਸਰਕਲ ਅਧਿਕਾਰੀ ਪੂਰਨਿਮਾ ਸਿੰਘ ਨੇ ਦੱਸਿਆ ਕਿ ਜੋਖਾਬਾਦ ਇੰਡਸਟਰੀਅਲ ਇਲਾਕੇ ਵਿਚ ਗੋਪਾਲਪੁਰ ਗੇਟ ਨੇੜੇ ਇੱਕ ਟਰੈਕਟਰ ਟਰਾਲੀ ਦਾ ਟਾਇਰ ਅਚਾਨਕ ਫਟ ਗਿਆ, ਜਿਸ ਕਾਰਨ ਉਹ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਇੱਕ ਕਾਰ ਉਸ ਨਾਲ ਟਕਰਾ ਗਈ।
ਇਹ ਵੀ ਪੜ੍ਹੋ : ਕੋਰੋਨਾ ਨਾਲ ਕਈ ਲੋਕਾਂ ਦੀ ਮੌਤ, ਚਿੰਤਾਜਨਕ ਹੋਈ ਸਥਿਤੀ, ਸਿਹਤ ਵਿਭਾਗ ਨੇ ਜਾਰੀ ਕੀਤੇ ਨਵੇਂ ਅੰਕੜੇ
ਉਹਨਾਂ ਕਿਹਾ ਕਿ ਇਸ ਹਾਦਸੇ ਵਿਚ ਕਾਰ ਵਿੱਚ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਦੀ ਪਛਾਣ ਸਚਿਨ (25), ਅਮਿਤ (35) ਅਤੇ ਦੀਨਾਨਾਥ (45) ਵਜੋਂ ਹੋਈ ਹੈ। ਹਾਦਸੇ ਵਿੱਚ ਇੱਕ ਸਕੂਟਰ ਸਵਾਰ ਵੀ ਜ਼ਖਮੀ ਹੋ ਗਿਆ ਅਤੇ ਉਸਨੂੰ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਸਿੰਘ ਨੇ ਕਿਹਾ ਕਿ ਕਾਰ ਵਿੱਚ ਸਵਾਰ ਲੋਕ ਗਾਜ਼ੀਆਬਾਦ ਤੋਂ ਬੁਲੰਦਸ਼ਹਿਰ ਵੱਲ ਆ ਰਹੇ ਸਨ। ਉਨ੍ਹਾਂ ਕਿਹਾ ਕਿ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਸ ਵਲੋਂ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਤੇਜ਼ ਤੂਫ਼ਾਨ ਨੇ ਮਚਾਈ ਤਬਾਹੀ, ਉੱਡ ਗਿਆ ਟੋਲ ਪਲਾਜ਼ਾ, ਮੱਚੀ ਹਫ਼ੜਾ-ਦਫ਼ੜੀ
Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਘਰ ਛੱਡ ਆਸ਼ਕ ਨਾਲ ਰਹਿ ਰਹੀ ਸੀ ਪਤਨੀ ; ਗੁੱਸੇ 'ਚ ਪਤੀ ਨੇ ਦੋਵਾਂ ਨੂੰ ਦਿੱਤੀ ਰੂਹ ਕੰਬਾਊ ਮੌਤ
NEXT STORY