ਨੈਸ਼ਨਲ ਡੈਸਕ- ਰਾਜਸਥਾਨ ਦੇ ਸਵਾਈ ਮਾਧੋਪੁਰ ਜ਼ਿਲ੍ਹੇ ਵਿੱਚ ਰੇਤ ਮਾਫੀਆ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਚੌਥ ਕਾ ਬਰਵਾੜਾ ਥਾਣਾ ਖੇਤਰ ਦੇ ਪਿੰਡ ਰਾਮਸਿੰਘਪੁਰਾ ਵਿੱਚ ਮੰਗਲਵਾਰ ਤੜਕੇ ਗੈਰ-ਕਾਨੂੰਨੀ ਬੱਜਰੀ ਲੈ ਕੇ ਜਾ ਰਹੇ ਇੱਕ ਟਰੈਕਟਰ-ਟਰਾਲੀ ਦੀ ਲਪੇਟ ਵਿੱਚ ਆਉਣ ਨਾਲ ਇੱਕ ਬਜ਼ੁਰਗ ਦੀ ਮੌਤ ਹੋ ਗਈ।
ਪੁਲਸ ਸੂਤਰਾਂ ਅਨੁਸਾਰ, ਇਹ ਦਰਦਨਾਕ ਘਟਨਾ ਤੜਕੇ ਲਗਭਗ 4 ਵਜੇ ਵਾਪਰੀ। ਮ੍ਰਿਤਕ ਦੀ ਪਛਾਣ 60 ਸਾਲਾ ਸ਼੍ਰੀਪਾਲ ਮੀਨਾ ਵਜੋਂ ਹੋਈ ਹੈ। ਗੈਰ-ਕਾਨੂੰਨੀ ਰੇਤ ਨਾਲ ਲੱਦੇ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਬਜ਼ੁਰਗ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਪਿੰਡ ਵਾਸੀਆਂ ਨੇ ਉਸ ਨੂੰ ਤੁਰੰਤ ਚੌਥ ਕਾ ਬਰਵਾੜਾ ਕਮਿਊਨਿਟੀ ਹੈਲਥ ਸੈਂਟਰ (CHC) ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ- ਬੱਚਿਆਂ ਲਈ ਬੈਨ ਹੋਇਆ ਸੋਸ਼ਲ ਮੀਡੀਆ, ਇਸ ਦੇਸ਼ ਨੇ ਚੁੱਕਿਆ 'ਇਤਿਹਾਸਕ ਕਦਮ'
ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਉਸ ਨੂੰ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਹੈ। ਇਸ ਹਾਦਸੇ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ ਅਤੇ ਇਲਾਕੇ ਦੇ ਲੋਕਾਂ ਵਿੱਚ ਰੇਤ ਮਾਫੀਆ ਵਿਰੁੱਧ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਗੈਰ-ਕਾਨੂੰਨੀ ਰੇਤ ਦੀ ਤਸਕਰੀ ਕਾਰਨ ਹੋਈ ਇਸ ਮੌਤ ਨੇ ਸਥਾਨਕ ਪ੍ਰਸ਼ਾਸਨ ਅਤੇ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੀਹ ਤੋਂ ਲਹਿ ਗਏ ਮਾਲਗੱਡੀ ਦੇ 2 ਡੱਬੇ ! ਜਾਨੀ ਨੁਕਸਾਨ ਤੋਂ ਰਿਹਾ ਬਚਾਅ
NEXT STORY