ਨੈਸ਼ਨਲ ਡੈਸਕ : ਮੱਧ ਪ੍ਰਦੇਸ਼ ਦੇ ਅਨੂਪਪੁਰ ਜ਼ਿਲ੍ਹੇ 'ਚ ਸ਼ੁੱਕਰਵਾਰ ਸ਼ਾਮ ਨੂੰ ਇੱਕ ਬੇਹੱਦ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਸ਼ਰਧਾਲੂਆਂ ਨਾਲ ਭਰੀ ਇੱਕ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ 'ਚ ਹੁਣ ਤੱਕ 6 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 40 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਪੁਲਸ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ।
ਵਧੀਕ ਪੁਲਸ ਸੁਪਰਡੈਂਟ (ASP) ਜਗਨਨਾਥ ਮਰਕਾਮ ਨੇ ਦੱਸਿਆ ਕਿ ਇਹ ਹਾਦਸਾ ਕਰਨਪਾਥਰ ਪੁਲਸ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਬਿਜੌਰਾ ਦੇ ਨੇੜੇ ਵਾਪਰਿਆ। ਜਾਣਕਾਰੀ ਅਨੁਸਾਰ ਟਰੈਕਟਰ-ਟਰਾਲੀ ਵਿੱਚ ਕਰੀਬ 50 ਲੋਕ ਸਵਾਰ ਸਨ, ਜੋ ਪਦਮਨੀਆ ਤੋਂ ਬਿਜੌਰਾ ਪਿੰਡ ਵਿਖੇ ਇੱਕ ਧਾਰਮਿਕ ਪੂਜਾ ਲਈ ਜਾ ਰਹੇ ਸਨ। ਰਸਤੇ ਵਿੱਚ ਡਰਾਈਵਰ ਵੱਲੋਂ ਵਾਹਨ ਤੋਂ ਕੰਟਰੋਲ ਗੁਆ ਲੈਣ ਕਾਰਨ ਟਰਾਲੀ ਪਲਟ ਗਈ। ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਚਾਰ ਹੋਰਾਂ ਨੇ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ।
ਮੁੱਖ ਮੰਤਰੀ ਨੇ ਕੀਤਾ ਮੁਆਵਜ਼ੇ ਦਾ ਐਲਾਨ
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਇਸ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਮੰਦਰ ਜਾ ਰਹੇ ਸ਼ਰਧਾਲੂਆਂ ਦੀ ਮੌਤ ਦੀ ਖ਼ਬਰ ਅਤਿ ਦੁਖਦਾਈ ਹੈ। ਸੂਬਾ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਸਾਂਸਦ ਕੇ. ਪੀ. ਧਨਾਪਾਲਨ ਦਾ ਦਿਹਾਂਤ
NEXT STORY