ਸੰਗਾਰੇਡੀ : ਤੇਲੰਗਾਨਾ ਦੇ ਸੰਗਾਰੇਡੀ ਜ਼ਿਲ੍ਹੇ ਵਿੱਚ ਗਣੇਸ਼ ਵਿਸਰਜਨ ਦੌਰਾਨ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਪਾਣੀ ਵਿੱਚ ਡੁੱਬਣ ਕਾਰਨ ਛੇ ਬੱਚਿਆਂ ਦੀ ਮੌਤ ਹੋ ਗਈ। ਇਹ ਘਟਨਾ ਬੁੱਧਵਾਰ ਨੂੰ ਪਾਟਨਚੇਰੂ ਮੰਡਲ ਦੇ ਪੇੱਡਾਕੰਜੇਰਲਾ ਪਿੰਡ ਵਿੱਚ ਸਥਿਤ ਨੇਰੇਡੂ ਚੇਰੂਵੂ (ਤਲਾਬ) ਵਿਖੇ ਵਾਪਰੀ।
ਮੁੱਢਲੀ ਜਾਣਕਾਰੀ ਅਨੁਸਾਰ, ਇਹ ਬੱਚੇ ਗਣੇਸ਼ ਮੂਰਤੀ ਵਿਸਰਜਨ ਲਈ ਤਲਾਬ 'ਤੇ ਗਏ ਸਨ। ਵਿਸਰਜਨ ਦੌਰਾਨ ਛੇ ਬੱਚੇ ਡੂੰਘੇ ਪਾਣੀ ਵਿੱਚ ਚਲੇ ਗਏ। ਬੱਚਿਆਂ ਨੂੰ ਤੈਰਨਾ ਨਹੀਂ ਆਉਂਦਾ ਸੀ, ਜਿਸ ਕਾਰਨ ਡੂੰਘੇ ਪਾਣੀ ਵਿੱਚ ਜਾਣ ਤੋਂ ਬਾਅਦ ਉਹ ਖ਼ੁਦ ਨੂੰ ਸੰਭਾਲ ਨਹੀਂ ਸਕੇ ਅਤੇ ਡੁੱਬ ਗਏ। ਮੌਕੇ 'ਤੇ ਮੌਜੂਦ ਲੋਕਾਂ ਨੇ ਬੱਚਿਆਂ ਨੂੰ ਬਚਾਉਣ ਦੀ ਕੋਸ਼ਿਸ਼ ਵੀ ਕੀਤੀ।
ਹਾਦਸੇ ਦਾ ਸ਼ਿਕਾਰ ਹੋਏ ਸਾਰੇ ਛੇ ਬੱਚੇ ਸ਼ਿਰੀਸ਼ਾ ਚੈਰੀਟੇਬਲ ਟਰੱਸਟ ਦੀ ਇੱਕ ਵਿਦਿਅਕ ਸੰਸਥਾ ਦੇ ਵਿਦਿਆਰਥੀ ਸਨ। ਇੱਕੋ ਸਮੇਂ ਛੇ ਬੱਚਿਆਂ ਦੀ ਮੌਤ ਦੀ ਖ਼ਬਰ ਨਾਲ ਪਰਿਵਾਰਾਂ ਅਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਦੀ ਟੀਮ ਮੌਕੇ 'ਤੇ ਪਹੁੰਚ ਗਈ। ਪੁਲਸ ਅਤੇ ਪ੍ਰਸ਼ਾਸਨ ਵੱਲੋਂ ਹਾਦਸੇ ਦੇ ਕਾਰਨਾਂ ਅਤੇ ਉੱਥੇ ਮੌਜੂਦ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਬਣ ਰਿਹੈ ਦੁਰਲੱਭ ਸੰਯੋਗ: ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਦਰਵਾਜੇ
NEXT STORY