ਨੈਸ਼ਨਲ ਡੈਸਕ : ਉਤਰਾਖੰਡ ਦੇ ਰੁਦਰਪ੍ਰਯਾਗ ਜ਼ਿਲ੍ਹੇ 'ਚ ਤੁੰਗਨਾਥ ਯਾਤਰਾ 'ਤੇ ਗਈ ਪੰਜਾਬ ਦੀ ਇੱਕ ਮਹਿਲਾ ਸ਼ਰਧਾਲੂ ਦੀ ਚੋਪਟਾ-ਤੁੰਗਨਾਥ ਟ੍ਰੈਕਿੰਗ ਰੂਟ 'ਤੇ ਖੱਡ 'ਚ ਡਿੱਗਣ ਕਾਰਨ ਮੌਤ ਹੋ ਗਈ। ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (SDRF) ਦੇ ਅਧਿਕਾਰੀਆਂ ਨੇ ਕਿਹਾ ਕਿ ਐਤਵਾਰ ਸ਼ਾਮ ਨੂੰ ਇਹ ਰਿਪੋਰਟ ਮਿਲਣ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਸੀ ਕਿ ਪੰਜਾਬ ਦੀ ਇੱਕ ਮਹਿਲਾ ਸ਼ਰਧਾਲੂ ਖੱਡ ਵਿੱਚ ਡਿੱਗ ਗਈ ਹੈ ਤੇ ਲਾਪਤਾ ਹੈ।
ਅਧਿਕਾਰੀਆਂ ਅਨੁਸਾਰ ਔਰਤ ਦੀ ਲਾਸ਼ ਸੋਮਵਾਰ ਨੂੰ ਚੋਪਟਾ-ਤੁੰਗਨਾਥ ਰੂਟ 'ਤੇ ਰਾਵਣਸ਼ੀਲਾ ਨੇੜੇ 400 ਮੀਟਰ ਡੂੰਘੀ ਖੱਡ ਵਿੱਚੋਂ ਬਰਾਮਦ ਕੀਤੀ ਗਈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਪਛਾਣ ਪੂਜਾ ਸਾਹਨੀ (26) ਵਜੋਂ ਹੋਈ ਹੈ, ਜੋ ਕਿ ਪੰਜਾਬ ਦੀ ਰਹਿਣ ਵਾਲੀ ਹੈ। ਅਧਿਕਾਰੀਆਂ ਦੇ ਅਨੁਸਾਰ ਪੁਲਸ ਦੀ ਮਦਦ ਨਾਲ ਲਾਸ਼ ਨੂੰ ਖੱਡ ਵਿੱਚੋਂ ਬਾਹਰ ਕੱਢਿਆ ਗਿਆ ਤੇ ਲਗਭਗ ਤਿੰਨ ਕਿਲੋਮੀਟਰ ਦੀ ਦੂਰੀ 'ਤੇ ਇੱਕ ਸਟ੍ਰੈਚਰ 'ਤੇ ਚੋਪਟਾ ਲਿਜਾਇਆ ਗਿਆ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਜ਼ਰੂਰੀ ਕਾਰਵਾਈ ਲਈ ਜ਼ਿਲ੍ਹਾ ਪੁਲਸ ਨੂੰ ਸੌਂਪ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕ੍ਰਿਕਟ ਖੇਡਦੇ ਸਮੇਂ ਨੌਜਵਾਨ ਦੀ ਮੌਤ, 5 ਮਹੀਨੇ ਪਹਿਲਾਂ ਹੋਇਆ ਸੀ ਵਿਆਹ
NEXT STORY