ਨਾਹਨ : ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਦੇ ਪੱਛਾਦ ਉਪਮੰਡਲ ਵਿੱਚ ਧਨਤੇਰਸ ਵਾਲੇ ਦਿਨ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਸ਼ਿਮਲਾ-ਨਾਹਨ ਮਾਰਗ 'ਤੇ ਦੂੰਗਾਘਾਟ ਨੇੜੇ ਇੱਕ ਬੋਲੇਰੋ ਗੱਡੀ ਅਨਿਯੰਤਰਿਤ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ 1 ਵਿਅਕਤੀ ਦੀ ਮੌਤ ਹੋ ਗਈ, ਜਦਕਿ 10 ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਰਘਟਨਾ ਸਵੇਰੇ ਲਗਭਗ 10:30 ਵਜੇ ਵਾਪਰਿਆ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੱਛਾਦ ਦੀ ਉਪਮੰਡਲ ਅਧਿਕਾਰੀ (SDM) ਪ੍ਰਿਅੰਕਾ ਚੰਦਰਾ ਤੁਰੰਤ ਘਟਨਾ ਸਥਾਨ 'ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰਵਾਏ। ਸਥਾਨਕ ਲੋਕਾਂ ਦੀ ਮਦਦ ਨਾਲ ਸਾਰੇ ਜ਼ਖਮੀਆਂ ਨੂੰ ਤੁਰੰਤ ਖੱਡ ਵਿੱਚੋਂ ਕੱਢ ਕੇ ਇਲਾਜ ਲਈ ਸਰਾਂਹਾ ਹਸਪਤਾਲ ਪਹੁੰਚਾਇਆ ਗਿਆ। ਹਸਪਤਾਲ ਵਿੱਚ ਮੁਢਲੇ ਇਲਾਜ ਤੋਂ ਬਾਅਦ ਕੁਝ ਜ਼ਖਮੀਆਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਮੈਡੀਕਲ ਕਾਲਜ, ਨਾਹਨ ਰੈਫਰ ਕਰ ਦਿੱਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਬੋਲੇਰੋ ਵਿੱਚ ਸਵਾਰ ਸਾਰੇ ਲੋਕ ਸ਼ਿਲਾਈ ਖੇਤਰ ਦੇ ਕਾਂਤੀ-ਮਸ਼ਵਾ ਪਿੰਡ ਦੇ ਰਹਿਣ ਵਾਲੇ ਸਨ। ਐੱਸ.ਡੀ.ਐੱਮ. ਪ੍ਰਿਅੰਕਾ ਚੰਦਰਾ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਦੁਰਘਟਨਾ ਵਿੱਚ 1 ਵਿਅਕਤੀ ਦੀ ਜਾਨ ਚਲੀ ਗਈ ਹੈ ਅਤੇ 10 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਜ਼ਰੂਰੀ ਡਾਕਟਰੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਫਿਲਹਾਲ ਹਾਦਸਾ ਕਿਸ ਕਾਰਨ ਵਾਪਰਿਆ, ਇਸ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਔਰਤ ਨੂੰ ਨਗਨ ਕਰ ਕੇ ਥੰਮ੍ਹ ਨਾਲ ਬੰਨ੍ਹ ਕੇ ਕੁੱਟਿਆ, ਧਰਮ ਤਬਦੀਲੀ ਦਾ ਬਣਾਇਆ ਦਬਾਅ
NEXT STORY