ਲਖਨਊ (ਭਾਸ਼ਾ): ਸ਼ਨੀਵਾਰ ਤੜਕਸਾਰ ਭਿਆਨਕ ਰੇਲ ਹਾਦਸੇ ਦੀ ਸੂਚਨਾ ਮਿਲੀ ਹੈ, ਜਿਸ ਵਿਚ ਇੰਜਣ ਨਾਲ ਪੱਥਰ ਟਕਰਾਉਣ ਕਾਰਨ ਸਾਬਰਮਤੀ ਐਕਸਪ੍ਰੈੱਸ ਦੇ 20 ਡੱਬੇ ਲੀਹੋਂ ਲੱਥ ਗਏ ਹਨ। ਇਸ ਹਾਦਸੇ ਨਾਲ ਯਾਤਰੀਆਂ ਨੂੰ ਭਾਜੜਾਂ ਪੈ ਗਈਆਂ। ਗਨੀਮਤ ਇਹ ਰਹੀ ਕਿ ਹਾਦਸੇ ਵਿਚ ਕਿਸੇ ਕਿਸਮ ਦਾ ਜਾਨੀ ਨੁਕਸਾਨ ਨਹੀਂ ਹੋਇਆ।
ਇਹ ਖ਼ਬਰ ਵੀ ਪੜ੍ਹੋ - ਸਕੂਲੀ ਬੱਚਿਆਂ ਦੀ ਵਿਗੜੀ ਸਿਹਤ, ਹਸਪਤਾਲ ਪਹੁੰਚਾਉਣ ਵਾਲੇ ਫਾਰਮਾਸਿਸਟ ਨਾਲ ਹੀ ਤੱਤਾ ਹੋ ਗਿਆ ਡਾਕਟਰ
ਜਾਣਕਾਰੀ ਮੁਤਾਬਕ ਵਾਰਾਣਸੀ ਤੋਂ ਅਹਿਮਦਾਬਾਦ ਜਾ ਰਹੀ ਸਾਬਰਮਤੀ ਐਕਸਪ੍ਰੈੱਸ ਦੇ 20 ਡੱਬੇ ਕਾਨਪੁਰੀ ਦੇ ਗੋਵਿੰਦਪੁਰੀ ਸਟੇਸ਼ਨ ਨੇੜੇ ਪੱਟੜੀ ਤੋਂ ਉਤਰ ਗਏ। ਉੱਤਰ ਮੱਧ ਰੇਲਵੇ ਦੇ ਮੁੱਖ ਲੋਕ ਸੰਪਰਕ ਅਫ਼ਸਰ ਸ਼ਸ਼ੀਕਾਂਤ ਤ੍ਰਿਪਾਠੀ ਨੇ ਦੱਸਿਆ ਕਿ ਇਸ ਹਾਦਸੇ ਵਿਚ ਕਿਸੇ ਦੇ ਮਾਰੇ ਜਾਣ ਜਾਂ ਜ਼ਖ਼ਮੀ ਹੋਣ ਦੀ ਫ਼ਿਲਹਾਲ ਕੋਈ ਖ਼ਬਰ ਨਹੀਂ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿਚ ਡਰਾਈਵਰ ਤੋਂ ਪੁੱਛਗਿੱਛ ਵਿਚ ਪਤਾ ਲੱਗਿਆ ਹੈ ਕਿ ਟ੍ਰੇਨ ਦੇ ਇੰਜਣ ਨਾਲ ਕੋਈ ਵੱਡਾ ਪੱਥਰ ਆ ਕੇ ਟਕਰਾ ਗਿਆ, ਜਿਸ ਨਾਲ ਇਹ ਹਾਦਸਾ ਵਾਪਰਿਆ। ਉਨ੍ਹਾਂ ਦੱਸਿਆ ਕਿ ਟ੍ਰੇਨ ਦੇ ਇੰਜਣ ਦੇ ਅਗਲੇ ਹਿੱਸੇ ਵਿਚ ਜਾਨਵਰਾਂ ਤੋਂ ਬਚਾਅ ਲਈ ਲੱਗਿਆ 'ਕੈਟਲ ਗਾਰਡ' ਬੁਰੀ ਤਰ੍ਹਾਂ ਨੁਕਸਾਨਿਆ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ਡਿਪਟੀ ਕਮਿਸ਼ਨਰਾਂ ਮਗਰੋਂ IAS ਤੇ PCS ਅਫ਼ਸਰਾਂ ਦੀ ਵੀ ਹੋਈ ਬਦਲੀ
ਸ਼ਸ਼ੀਕਾਂਤ ਤ੍ਰਿਪਾਠੀ ਨੇ ਦੱਸਿਆ ਕਿ ਯਾਤਰੀਆਂ ਨੂੰ ਬੱਸ ਰਾਹੀਂ ਕਾਨਪੁਰ ਸੈਂਟਰਲ ਸਟੇਸ਼ਨ ਭੇਜਿਆ ਗਿਆ ਹੈ, ਜਿੱਥੇ ਉਨ੍ਹਾਂ ਦੇ ਖਾਣ-ਪੀਣ ਦਾ ਪ੍ਰਬੰਧ ਕੀਤਾ ਗਿਆ ਹੈ। ਇੱਥੋਂ ਉਨ੍ਹਾਂ ਨੂੰ ਮੰਜ਼ਿਲ ਵੱਲ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਕਾਰਨ ਕਾਨਪੁਰ-ਝਾਂਸੀ ਮਾਰਗ 'ਤੇ ਰੇਲਗੱਡੀਆਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ, ਜਿਸ ਨੂੰ ਬਹਾਲ ਕਰਨ ਲਈ ਰੇਲਵੇ ਦੇ ਤਕਨੀਕੀ ਅਧਿਕਾਰੀਆਂ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੈਦਰਾਬਾਦ 'ਚ ਇਕ ਸਾਲ 'ਚ ਡੇਢ ਲੱਖ ਵਧੀ LKG ਦੀ ਫੀਸ, ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਮੁੱਦਾ
NEXT STORY