ਕੋਲਕਾਤਾ : ਪੱਛਮੀ ਬੰਗਾਲ ਦੇ ਦੱਖਣੇਸ਼ਵਰ ਰੇਲਵੇ ਸਟੇਸ਼ਨ 'ਤੇ ਵੀਰਵਾਰ ਸਵੇਰੇ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਡਾਊਨ ਲਾਈਨ 'ਤੇ ਇੱਕ 11,000 ਵੋਲਟ ਦੀ ਹਾਈ-ਵੋਲਟੇਜ ਬਿਜਲੀ ਦੀ ਤਾਰ ਅਚਾਨਕ ਟੁੱਟ ਕੇ ਹੇਠਾਂ ਡਿੱਗ ਗਈ। ਜਿਸ ਸਮੇਂ ਤਾਰ ਟੁੱਟਣ ਦੀ ਇਹ ਘਟਨਾ ਵਾਪਰੀ, ਉਦੋਂ ਰੇਲਵੇ ਸਟੇਸ਼ਨ 'ਤੇ ਵੱਡੀ ਗਿਣਤੀ ਵਿੱਚ ਯਾਤਰੀ ਮੌਜੂਦ ਸਨ। ਸਟੇਸ਼ਨ 'ਤੇ ਮੌਜੂਦ ਯਾਤਰੀਆਂ ਨੂੰ ਜਿਵੇਂ ਹੀ ਤਾਰ ਦੇ ਟੁੱਟਣ ਅਤੇ ਕੁਝ ਸਕਿੰਟਾਂ ਵਿੱਚ ਚੰਗਿਆੜੀਆਂ ਨਿਕਲਣ ਦੀ ਉੱਚੀ ਆਵਾਜ਼ ਸੁਣਾਈ ਦਿੱਤੀ, ਭਾਜੜ ਮਚ ਗਈ।
ਪੜ੍ਹੋ ਇਹ ਵੀ - 'ਨੀਟ ਪ੍ਰਦਰਸ਼ਨ 'ਚ ਸ਼ਾਮਲ ਵਿਦਿਆਰਥੀਆਂ ਨੂੰ ਮਿਲੇਗੀ ਸਰਕਾਰੀ ਨੌਕਰੀ ਤੇ ਪੈਨਸ਼ਨ', ਤੇਜਸਵੀ ਦਾ ਵੱਡਾ ਐਲਾਨ
ਇਸ ਮੌਕੇ ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਬਾਹਰ ਵੱਲ ਨੂੰ ਦੌੜਨਾ ਸ਼ੁਰੂ ਕਰ ਦਿੱਤਾ। ਹਾਈ-ਵੋਲਟੇਜ ਬਿਜਲੀ ਦੀ ਇਹ ਤਾਰ ਪਲੇਟਫਾਰਮ 'ਤੇ ਪਹੁੰਚਣ 'ਤੇ ਇੱਕ ਲੋਕਲ ਟ੍ਰੇਨ 'ਤੇ ਡਿੱਗੀ ਸੀ, ਜਿਸ ਦਾ ਦ੍ਰਿਸ਼ ਦੇਖਦੇ ਸਾਰ ਲੋਕ ਡਰ ਗਏ। ਹਾਲਾਂਕਿ ਸਮੇਂ 'ਤੇ ਸਥਿਤੀ ਨੂੰ ਕਾਬੂ ਵਿੱਚ ਕਰ ਲਿਆ, ਜਿਸ ਨਾਲ ਵੱਡਾ ਹਾਦਸਾ ਵਾਪਰਨ ਤੋਂ ਟੱਲ ਗਿਆ। ਇਸ ਦੌਰਾਨ ਕਿਸੇ ਯਾਤਰੀ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਮਿਲੀ। ਹਾਦਸੇ ਤੋਂ ਤੁਰੰਤ ਬਾਅਦ ਸੁਰੱਖਿਆ ਕਾਰਨਾਂ ਕਰਕੇ ਆਉਣ-ਜਾਣ ਵਾਲੀਆਂ ਦੋਵਾਂ ਲਾਈਨਾਂ 'ਤੇ ਰੇਲਗੱਡੀਆਂ ਦੀ ਆਵਾਜਾਈ ਰੋਕ ਦਿੱਤੀ ਗਈ, ਜਿਸ ਕਾਰਨ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਪੜ੍ਹੋ ਇਹ ਵੀ - ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ
NEXT STORY