ਨਵੀਂ ਦਿੱਲੀ: ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਦੀ ਬਾਜ਼ੀ ਲਾਉਣ ਵਾਲੇ ਜਾਂਬਾਜ਼ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਵਿੱਚ ਇੱਕ ਇਤਿਹਾਸਕ ਫੈਸਲਾ ਲਿਆ ਹੈ। ਸਰਕਾਰ ਵੱਲੋਂ ਜਾਰੀ ਨਵੇਂ ਹੁਕਮਾਂ ਅਨੁਸਾਰ, ਹੁਣ ਥਲ ਸੈਨਾ, ਹਵਾਈ ਸੈਨਾ ਅਤੇ ਜਲ ਸੈਨਾ ਦੇ 'ਵੀਰਤਾ ਪੁਰਸਕਾਰ' (Gallantry Awards) ਜੇਤੂਆਂ ਨੂੰ ਭਾਰਤੀ ਰੇਲਵੇ ਵਿੱਚ ਉਮਰ ਭਰ ਮੁਫ਼ਤ ਸਫ਼ਰ ਦੀ ਸਹੂਲਤ ਮਿਲੇਗੀ।
ਇਹ ਵੀ ਪੜ੍ਹੋ - 27, 28, 29, 30, 31 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ! ਅਲਰਟ 'ਤੇ ਇਹ ਸੂਬੇ
ਕਿਹੜੀਆਂ ਸ਼੍ਰੇਣੀਆਂ ਵਿੱਚ ਮਿਲੇਗਾ ਲਾਭ?
ਖਾਸ ਗੱਲ ਇਹ ਹੈ ਕਿ ਪੁਰਸਕਾਰ ਜੇਤੂ ਆਪਣੇ ਨਾਲ ਇੱਕ ਸਹਾਇਕ (Companion) ਨੂੰ ਵੀ ਮੁਫ਼ਤ ਵਿੱਚ ਲੈ ਕੇ ਜਾ ਸਕਣਗੇ। ਰੱਖਿਆ ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਇਹ ਰਿਆਇਤ ਰੇਲਵੇ ਦੀਆਂ ਹੇਠ ਲਿਖੀਆਂ ਸ਼੍ਰੇਣੀਆਂ ਵਿੱਚ ਲਾਗੂ ਹੋਵੇਗੀ:
ਫਸਟ ਕਲਾਸ (1st Class)
ਸੈਕੰਡ ਏ.ਸੀ. (2AC)
ਏ.ਸੀ. ਚੇਅਰ ਕਾਰ (AC Chair Car)
ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA 'ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ ਮਿਲੇਗੀ ਮੋਟੀ ਸੈਲਰੀ
ਕੌਣ-ਕੌਣ ਹੋਣਗੇ ਇਸ ਸਹੂਲਤ ਦੇ ਹੱਕਦਾਰ?
ਕੇਂਦਰ ਦੀ ਮੋਦੀ ਸਰਕਾਰ ਨੇ ਇਸ ਯੋਜਨਾ ਦਾ ਦਾਇਰਾ ਵਧਾਉਂਦੇ ਹੋਏ ਸ਼ਹੀਦਾਂ ਦੇ ਪਰਿਵਾਰਾਂ ਨੂੰ ਵੀ ਇਸ ਵਿੱਚ ਸ਼ਾਮਲ ਕਰ ਦਿੱਤਾ ਹੈ। ਇਸ ਸਹੂਲਤ ਦਾ ਲਾਭ ਵੀਰਤਾ ਪੁਰਸਕਾਰ ਹਾਸਲ ਕਰਨ ਵਾਲਿਆਂ ਨੂੰ ਮਿਲੇਗਾ। ਸੈਨਾ ਦੇ ਸਾਰੇ ਅਧਿਕਾਰੀ ਅਤੇ ਜਵਾਨ ਜਿਨ੍ਹਾਂ ਨੂੰ ਮੈਡਲ ਮਿਲਿਆ ਹੈ, ਉਹ ਇਸ ਦੇ ਹਕਦਾਰ ਹਨ। ਇਸ ਤੋਂ ਇਲਾਵਾ ਪੁਰਸਕਾਰ ਜੇਤੂ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਵਿਧਵਾ ਪਤਨੀ ਜਾਂ ਵਿਧੁਰ (ਦੁਬਾਰਾ ਵਿਆਹ ਹੋਣਾ) ਜੀਵਨ ਸਾਥੀ ਉਸ ਦੇ ਹਕਦਾਰ ਹੈ। ਇਸ ਦੇ ਨਾਲ ਹੀ ਜੇਕਰ ਸੈਨਿਕ ਨੂੰ ਮਰਨ ਉਪਰੰਤ ਪੁਰਸਕਾਰ ਮਿਲਿਆ ਹੈ ਅਤੇ ਉਹ ਕੁਆਰਾ ਸੀ, ਤਾਂ ਉਸਦੇ ਮਾਤਾ-ਪਿਤਾ ਇਸ ਸਹੂਲਤ ਦਾ ਲਾਭ ਲੈ ਸਕਣਗੇ।
ਇਹ ਵੀ ਪੜ੍ਹੋ - ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ! ਕਈ ਲੋਕਾਂ ਦੀ ਦਰਦਨਾਕ ਮੌਤ
ਤੁਰੰਤ ਪ੍ਰਭਾਵ ਨਾਲ ਫੈਸਲਾ ਲਾਗੂ
ਰੱਖਿਆ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ। ਸਰਕਾਰ ਦੇ ਇਸ ਕਦਮ ਦਾ ਮਕਸਦ ਉਨ੍ਹਾਂ ਵੀਰਾਂ ਪ੍ਰਤੀ ਆਪਣੀ ਸ਼ਰਧਾਂਜਲੀ ਅਤੇ ਸਨਮਾਨ ਭੇਟ ਕਰਨਾ ਹੈ, ਜਿਨ੍ਹਾਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਅਦੁੱਤੀ ਸਾਹਸ ਦਾ ਪ੍ਰਦਰਸ਼ਨ ਕੀਤਾ ਹੈ। ਇਸ ਫੈਸਲੇ ਨਾਲ ਦੇਸ਼ ਦੇ ਹਜ਼ਾਰਾਂ ਸੈਨਿਕ ਪਰਿਵਾਰਾਂ ਨੂੰ ਸਿੱਧਾ ਫਾਇਦਾ ਪਹੁੰਚੇਗਾ।
ਇਹ ਵੀ ਪੜ੍ਹੋ - ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ 'ਜ਼ਹਿਰੀਲੇ' ਅੰਗੂਰ? ਵੀਡੀਓ ਦੇਖ ਉੱਡ ਜਾਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰਾਜਸਥਾਨ 'ਚ ਪੱਛਮੀ ਗੜਬੜੀ ਦਾ ਅਸਰ ! 28-30 ਮਾਰਚ ਲਈ ਤੇਜ਼ ਹਨੇਰੀ ਤੇ ਮੀਂਹ ਦਾ ਅਲਰਟ
NEXT STORY