ਨੈਸ਼ਨਲ ਡੈਸਕ : ਭਾਰਤੀ ਰੇਲਵੇ ਰੇਲ ਗੱਡੀ ਵਿਚ ਸਫ਼ਰ ਕਰਨ ਵਾਲੇ ਯਾਤਰੀਆਂ ਦੀ ਸੁਰੱਖਿਆਂ ਨੂੰ ਯਕੀਨੀ ਬਣਾਉਣ ਲਈ ਕਈ ਕਦਮ ਚੁੱਕ ਰਹੀ ਹੈ। ਸੰਵੇਦਨਸ਼ੀਲ ਰੂਟਾਂ 'ਤੇ ਟ੍ਰੇਨ ਦੀ ਨਿਗਰਾਨੀ ਵਧਾਈ ਜਾ ਰਹੀ ਹੈ ਅਤੇ ਜ਼ਰੂਰਤ ਪੈਣ 'ਤੇ ਸਰਕਾਰੀ ਰੇਲਵੇ ਪੁਲਸ ਅਤੇ ਰੇਲਵੇ ਸੁਰੱਖਿਆ ਬਲ ਨੂੰ ਵੀ ਤਾਇਨਾਕ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਯਾਤਰੀਆਂ ਦੀ ਮਦਦ ਲਈ 24 ਘੰਟੇ ਰੇਲਵੇ ਹੈਲਪਲਾਈਨ ਨੰਬਰ 139 ਅਤੇ ਸੋਸ਼ਲ ਮੀਡੀਆ ਰਾਹੀਂ ਤੁਰੰਤ ਸਹਾਇਤਾ ਪ੍ਰਦਾਨ ਕਰਵਾਈ ਜਾਂਦੀ ਹੈ।
ਇਹ ਵੀ ਪੜ੍ਹੋ : ਕਾਸ਼ੀ ਵਿਖੇ ਗੰਗਾ ਨਦੀ 'ਚ ਸੈਲਫੀ ਲੈਣੀ ਅਤੇ ਰੀਲ ਬਣਾਉਣੀ ਪਵੇਗੀ ਮਹਿੰਗੀ! ਲੱਗੇਗਾ ਮੋਟਾ ਜੁਰਮਾਨਾ
ਸੁਰੱਖਿਆਂ ਦੇ ਇਨ੍ਹਾਂ ਯਤਨਾਂ ਦੇ ਨਾਲ-ਨਾਲ ਯਾਤਰੀਆਂ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਯਾਤਰਾ ਦੇ ਦੌਰਾਨ ਰੇਲਵੇ ਨੇ ਨਿਯਮਾਂ ਦੀ ਪੂਰੀ ਤਰੀਕੇ ਨਾਲ ਪਾਲਣਾ ਕਰਨ। ਇਸ ਦੌਰਾਨ ਕੀਤੀ ਜਾਣ ਵਾਲੀ ਛੋਟੀ ਜਿਹੀ ਲਾਪਰਵਾਹੀ ਕਈ ਲੋਕਾਂ ਦੀ ਜਾਨ ਨੂੰ ਖ਼ਤਰੇ ਵਿਚ ਪਾ ਸਕਦੀ ਹੈ। ਇਨ੍ਹਾਂ ਨਿਯਮਾਂ ਵਿਚੋਂ ਇਕ ਮਹੱਤਵਪੂਰਨ ਨਿਯਮ ਰੇਲ ਗੱਡੀਆਂ ਵਿਚ ਲਗਾਏ ਜਾਣ ਵਾਲੇ ਬਿਜਲੀ ਦੇ ਉਪਕਰਣਾਂ ਦੀ ਵਰਤੋਂ ਨਾਲ ਸਬੰਧਿਤ ਹਨ, ਜਿਨ੍ਹਾਂ ਦੀ ਪਾਲਣਾ ਬੜੇ ਧਿਆਨ ਨਾਲ ਕਰਨ ਦੀ ਲੋੜ ਹੈ। ਅਕਸਰ ਦੇਖਿਆ ਜਾਂਦਾ ਹੈ ਕਿ ਕੁਝ ਯਾਤਰੀ ਰੇਲ ਗੱਡੀ ਵਿਚ ਸਫ਼ਰ ਦੌਰਾਨ ਆਪਣੇ ਮੋਬਾਈਲ ਫੋਨ ਅਤੇ ਲੈਪਟਾਪ ਚਾਰਜ ਕਰਨ ਤੋਂ ਇਲਾਵਾ, ਇਲੈਕਟ੍ਰਿਕ ਕੇਟਲ, ਇੰਡਕਸ਼ਨ ਸਟੋਵ, ਹੀਟਰ ਜਾਂ ਆਇਰਨ ਵਰਗੇ ਉਪਕਰਣਾਂ ਦੀ ਵੀ ਵਰਤੋਂ ਕਰਦੇ ਹਨ।
ਇਹ ਵੀ ਪੜ੍ਹੋ : Gold-Silver Price: ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਛਾਲ! ਚੈਕ ਕਰੋ ਅੱਜ ਦਾ ਰੇਟ
ਹਾਲ ਹੀ ਵਿੱਚ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ ਔਰਤ ਨੂੰ ਰੇਲਗੱਡੀ ਵਿੱਚ ਬਿਜਲੀ ਦੀ ਕੇਤਲੀ ਨਾਲ ਖਾਣਾ ਪਕਾਉਂਦੇ ਹੋਏ ਦਿਖਾਇਆ ਗਿਆ ਹੈ। ਇਸ ਘਟਨਾ ਤੋਂ ਬਾਅਦ ਰੇਲਵੇ ਨੇ ਸਪੱਸ਼ਟ ਕੀਤਾ ਕਿ ਅਜਿਹੇ ਉਪਕਰਣਾਂ ਦੀ ਵਰਤੋਂ ਨਿਯਮਾਂ ਦੇ ਵਿਰੁੱਧ ਹੈ। ਰੇਲਵੇ ਅਧਿਕਾਰੀਆਂ ਦੇ ਅਨੁਸਾਰ ਇਹ ਯੰਤਰ ਬਹੁਤ ਜ਼ਿਆਦਾ ਬਿਜਲੀ ਦੀ ਖਪਤ ਕਰਦੇ ਹਨ। ਅਜਿਹੇ ਉਪਕਰਣਾਂ ਨਾਲ ਸ਼ਾਰਟ ਸਰਕਟ, ਅੱਗ ਲੱਗਣ, ਬਿਜਲੀ ਬੰਦ ਹੋਣ ਅਤੇ ਏਸੀ ਜਾਂ ਹੋਰ ਇਲੈਕਟ੍ਰਾਨਿਕ ਪ੍ਰਣਾਲੀਆਂ ਨੂੰ ਨੁਕਸਾਨ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ। ਇਹੀ ਕਾਰਨ ਹੈ ਕਿ ਅਜਿਹੇ ਹਾਈ-ਵੋਲਟੇਜ ਜਾਂ ਹਾਈ-ਲੋਡ ਉਪਕਰਣਾਂ ਨੂੰ ਟ੍ਰੇਨ ਦੇ ਅੰਦਰ ਚਲਾਉਣ ਦੀ ਆਗਿਆ ਨਹੀਂ ਹੈ।
ਇਹ ਵੀ ਪੜ੍ਹੋ : 1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ ਜੁਰਮਾਨਾ
ਜੇਕਰ ਕੋਈ ਯਾਤਰੀ ਰੇਲਗੱਡੀ ਵਿੱਚ ਬਿਜਲੀ ਦੇ ਚੁੱਲ੍ਹੇ ਜਾਂ ਹੋਰ ਵਰਜਿਤ ਉਪਕਰਣ ਦੀ ਵਰਤੋਂ ਕਰਦਾ ਫੜਿਆ ਜਾਂਦਾ ਹੈ, ਤਾਂ ਉਸ ਵਿਰੁੱਧ ਰੇਲਵੇ ਐਕਟ ਤਹਿਤ ਕਾਰਵਾਈ ਕੀਤੀ ਜਾ ਸਕਦੀ ਹੈ। ਰੇਲਵੇ ਐਕਟ ਦੀ ਧਾਰਾ 153 ਦੇ ਤਹਿਤ ਲਾਪਰਵਾਹੀ ਨਾਲ ਕਿਸੇ ਰੇਲਗੱਡੀ ਜਾਂ ਯਾਤਰੀਆਂ ਦੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਣ 'ਤੇ ਜੁਰਮਾਨਾ ਅਤੇ ਛੇ ਮਹੀਨੇ ਤੱਕ ਦੀ ਕੈਦ ਦੀ ਸਜ਼ਾ ਹੈ। ਜੇਕਰ ਕਿਸੇ ਦੀ ਲਾਪਰਵਾਹੀ ਅੱਗ ਲੱਗਣ ਜਾਂ ਗੰਭੀਰ ਸੱਟ ਦਾ ਕਾਰਨ ਬਣਦੀ ਹੈ ਤਾਂ ਧਾਰਾ 154 ਲਾਗੂ ਕੀਤੀ ਜਾ ਸਕਦੀ ਹੈ। ਅਜਿਹੀ ਸਥਿਤੀ 'ਚ ਜੁਰਮਾਨੇ ਦੇ ਨਾਲ-ਨਾਲ ਦੋ ਸਾਲ ਤੱਕ ਦੀ ਸਜ਼ਾ ਵੀ ਹੋ ਸਕਦੀ ਹੈ। ਸਜ਼ਾ ਅਤੇ ਜੁਰਮਾਨਾ ਮਾਮਲੇ ਦੀ ਗੰਭੀਰਤਾ 'ਤੇ ਨਿਰਭਰ ਕਰਦਾ ਹੈ।
ਇਹ ਵੀ ਪੜ੍ਹੋ : ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ ਸਕਦੀ ਹੈ ਜ਼ਬਤ
ਰੇਲਵੇ ਨੇ ਯਾਤਰੀਆਂ ਨੂੰ ਆਪਣੀ ਯਾਤਰਾ ਦੌਰਾਨ ਸਿਰਫ਼ ਅਧਿਕਾਰਤ ਸਹੂਲਤਾਂ ਦੀ ਵਰਤੋਂ ਕਰਨ ਦੀ ਬੇਨਤੀ ਕੀਤੀ ਹੈ। ਜੇਕਰ ਤੁਸੀਂ ਕਿਸੇ ਨੂੰ ਰੇਲਗੱਡੀ ਵਿੱਚ ਵਰਜਿਤ ਬਿਜਲੀ ਉਪਕਰਣਾਂ ਦੀ ਵਰਤੋਂ ਕਰਦੇ ਹੋਏ ਦੇਖਦੇ ਹੋ, ਤਾਂ ਤੁਰੰਤ ਰੇਲਵੇ ਸਟਾਫ ਨੂੰ ਸੂਚਿਤ ਕਰੋ ਜਾਂ ਹੈਲਪਲਾਈਨ ਨੰਬਰ 139 'ਤੇ ਕਾਲ ਕਰੋ। ਸੁਰੱਖਿਅਤ ਯਾਤਰਾ ਲਈ ਨਿਯਮਾਂ ਦੀ ਪਾਲਣਾ ਕਰਨਾ ਹਰ ਯਾਤਰੀ ਦੀ ਜ਼ਿੰਮੇਵਾਰੀ ਹੈ। ਥੋੜ੍ਹੀ ਜਿਹੀ ਸਾਵਧਾਨੀ ਨਾ ਸਿਰਫ਼ ਤੁਹਾਡੀ ਸਗੋਂ ਸੈਂਕੜੇ ਹੋਰ ਯਾਤਰੀਆਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾ ਸਕਦੀ ਹੈ।
ਇਹ ਵੀ ਪੜ੍ਹੋ : ਕਾਰ ਦੇ ਡੈਸ਼ਬੋਰਡ 'ਤੇ ਭੁੱਲ ਕੇ ਵੀ ਨਾ ਰੱਖੋ ਅਜਿਹੀ 'ਮੂਰਤੀ', ਨਹੀਂ ਤਾਂ ਹੋ ਸਕਦਾ ਹੈ 'ਅਸ਼ੁੱਭ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਣਜੇ ਦੇ ਵਿਆਹ 'ਚ ਨੱਚਦੇ ਮਾਮੇ ਨੂੰ ਆ ਗਈ ਮੌਤ ! ਦੇਖਣ ਵਾਲਿਆਂ ਨੂੰ ਲੱਗਾ Dance Step
NEXT STORY